12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰਾਜਪਾਲ ਅਤੇ ਮੁੱਖ ਮੰਤਰੀ ਦੀ ਆਮਦ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਿਰੋਜ਼ਪੁਰ ਆਮਦ ਦੀ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਤੋਂ ਬਾਅਦ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਟੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਅਤੇ ਸੀਨੀਅਰ ਅਧਿਕਾਰੀ। ਅਜੀਤ ਤਸਵੀਰ 12-11-2026
ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਿਰੋਜ਼ਪੁਰ ਆਮਦ ਦੀ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਤੋਂ ਬਾਅਦ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਪੁਲਿਸ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੁਰੱਖਿਆ ਅਤੇ ਜ਼ਰੂਰੀ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਅਤੇ ਮੁੱਖ ਮੰਤਰੀ ਦੀ ਆਮਦ ’ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਕੋਨਵੋਕੇਸ਼ਨ ਪ੍ਰੋਗਰਾਮ ਵਿਚ 14 ਨਵੰਬਰ ਨੂੰ ਪਹੁੰਚ ਰਹੇ ਹਨ। ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਵਾਇਸ ਚਾਂਸਲਰ ਸੁਰੇਸ਼ ਕੁਮਾਰ ਸ਼ਰਮਾ, ਰਜਿਸਟਰਾਰ ਰਾਜੀਵ ਅਰੋੜਾ, ਗਜ਼ਲਪ੍ਰੀਤ ਸਿੰਘ, ਐੱਸ.ਪੀ. ਮਨਜੀਤ ਸਿੰਘ, ਸਿਵਲ ਸਰਜਨ ਪਰਮਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਸਤਿੰਦਰ ਸਿੰਘ, ਡੀ.ਡੀ.ਪੀ.ਓ. ਯੁੱਧਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ ਹੈਰੋਇਨ, ਕਾਰ ਅਤੇ ਮੋਬਾਈਲ ਕੀਤੇ ਬਰਾਮਦ ਅਗਲੀ ਖ਼ਬਰ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਉਣ ਲਈ ਆੜ੍ਹਤੀ ਐਸੋਸੀਏਸ਼ਨ ਵਲੋਂ ਖਰੀਦ ਅਧਿਕਾਰੀਆਂ ਨਾਲ ਮੀਟਿੰਗ
Ad Position 24