ਪਰਾਲੀ ਸਾੜਨ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 8 ਮੁਕੱਦਮੇ ਦਰਜ
ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 6 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਕੀਤੀ ਗਈ ਰਿਪੋਰਟ ਵਿਚ ਪਿੰਡ ਮਸਤੇ ਕੇ ਦੇ ਇਲਾਕੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਸਨ।
ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 6 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਕੀਤੀ ਗਈ ਰਿਪੋਰਟ ਵਿਚ ਪਿੰਡ ਮਸਤੇ ਕੇ ਦੇ ਇਲਾਕੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਸਨ। ਇਸੇ ਤਰ੍ਹਾਂ ਪਿੰਡ ਮਹਾਲਮ ਅਤੇ ਪਿੰਡ ਢੋਲੇ ਵਾਲਾ ਦੇ ਇਲਾਕਿਆਂ ਵਿਚ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਰਿਪੋਰਟਾਂ ਥਾਣਾ ਆਰਿਫ਼ ਕੇ ਨੂੰ ਪ੍ਰਾਪਤ ਹੋਈਆਂ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਪੁਲਿਸ ਵਲੋਂ 6 ਵੱਖ-ਵੱਖ ਮੁਕੱਦਮੇ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋ ਹੋਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਕਲੱਸਟਰ ਅਫ਼ਸਰ ਜਸਪ੍ਰੀਤ ਸਿੰਘ ਵਲੋਂ ਪੁਲਿਸ ਨੂੰ ਦਿੱਤੀ ਰਿਪੋਰਟ ਵਿਚ ਦੱਸਿਆ ਗਿਆ ਕਿ ਪਿੰਡ ਠੱਠਾ ਦਲੇਲ ਸਿੰਘ ਦੇ ਵਸਨੀਕ ਜਗਤਾਰ ਸਿੰਘ ਅਤੇ ਸੁਖਪ੍ਰੀਤ ਸਿੰਘ ਪੁੱਤਰਾਨ ਗੁਰਨਾਮ ਸਿੰਘ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸ ਰਿਪੋਰਟ ਦੇ ਆਧਾਰ ’ਤੇ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ, ਜਦਕਿ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।