11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕੀਤਾ ਸਵਾਗਤ, 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਦੀ ਸਿਆਸਤ ਵਿਚ ਨਵੀਂ ਚਰਚਾ ਛਿੜੀ

ਗੋਲੂ ਕਾ ਮੋੜ, 11 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਟਕਸਾਲੀ ਆਗੂ ਗੁਰਜਿੰਦਰ ਪਾਲ ਸਿੰਘ ਸ਼ਿਵ ਤਿਰਪਾਲ ਕੇ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਉਨ੍ਹਾਂ ਦੀ ਇਸ ਸ਼ਮੂਲੀਅਤ ਨੂੰ ਹਲਕੇ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

Ad Position 21
No active advertisement
ਅਕਾਲੀ ਆਗੂ ਗੁਰਜਿੰਦਰ ਪਾਲ ਸਿੰਘ ਸ਼ਿਵ ਤਿਰਪਾਲ ਵੱਲੋਂ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਦੌਰਾਨ ਉਨ੍ਹਾਂ ਦਾ ਸਵਾਗਤ ਕਰਨ ਮੌਕੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਤੇ ਨਾਲ ਹੋਰ ਆਗੂ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 12-11-2026
ਗੋਲੂ ਕਾ ਮੋੜ, 11 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਟਕਸਾਲੀ ਆਗੂ ਗੁਰਜਿੰਦਰ ਪਾਲ ਸਿੰਘ ਸ਼ਿਵ ਤਿਰਪਾਲ ਕੇ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਉਨ੍ਹਾਂ ਦੀ ਇਸ ਸ਼ਮੂਲੀਅਤ ਨੂੰ ਹਲਕੇ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਗੁਰਜਿੰਦਰ ਪਾਲ ਸਿੰਘ ਸ਼ਿਵ ਨੂੰ ਕਾਂਗਰਸ ਪਾਰਟੀ ਦਾ ਪਰਨਾ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਗੁਰਜਿੰਦਰ ਪਾਲ ਸਿੰਘ ਸ਼ਿਵ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਕਾਂਗਰਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਗੁਰਜਿੰਦਰ ਪਾਲ ਸਿੰਘ ਸ਼ਿਵ ਵਲੋਂ ਪਾਰਟੀ ਹਾਈਕਮਾਂਡ ਨਾਲ ਵੀ ਮੁਲਾਕਾਤ ਕਰਕੇ ਵੱਖ-ਵੱਖ ਸਿਆਸੀ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਗੁਰਜਿੰਦਰ ਪਾਲ ਸਿੰਘ ਸ਼ਿਵ ਦਾ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਗੁਰੂਹਰਸਹਾਏ ਦੀ ਸਿਆਸਤ ਵਿਚ ਸਰਗਰਮ ਰਿਹਾ ਹੈ ਅਤੇ ਕੰਬੋਜ ਭਾਈਚਾਰੇ ਵਿਚ ਵੀ ਇਸ ਪਰਿਵਾਰ ਦਾ ਚੰਗਾ ਆਧਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਪਿਤਾ ਇਕਬਾਲ ਸਿੰਘ ਤਰਪਾਲ ਕੇ ਨੇ 1992 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਬਹੁਤ ਘੱਟ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਗੁਰਜਿੰਦਰ ਪਾਲ ਸਿੰਘ ਸ਼ਿਵ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਆਗੂਆਂ ਵਿਚ ਗਿਣਿਆ ਜਾਂਦਾ ਰਿਹਾ ਹੈ। ਇਸ ਤੋਂ ਇਲਾਵਾ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੇ ਪਰਿਵਾਰ ਨਾਲ ਵੀ ਉਨ੍ਹਾਂ ਦੇ ਚੰਗੇ ਪਰਿਵਾਰਕ ਸਬੰਧ ਰਹੇ ਹਨ। ਕੁੱਝ ਸਮਾਂ ਪਹਿਲਾ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ ਪਿਤਾ ਇਕਬਾਲ ਸਿੰਘ ਤਿਰਪਾਲ ਕੇ ਵਲੋਂ ਇਹ ਗੱਲ ਕਹੀ ਗਈ ਸੀ ਕਿ ਗੁਰਜਿੰਦਰ ਪਾਲ ਸਿੰਘ ਸ਼ਿਵ ਹਲਕਾ ਗੁਰੂਹਰਸਹਾਏ ਤੋਂ ਵਿਧਾਨ ਸਭਾ ਚੋਣ ਲੜਨਗੇ। ਹੁਣ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਵਿਚ ਨਵੀਆਂ ਸਿਆਸੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਉਨ੍ਹਾਂ ਦੀ ਉਮੀਦਵਾਰੀ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਅੰਦਰ ਕਾਂਗਰਸ ਦੀ ਸਿਆਸੀ ਸਰਗਰਮੀ ਨੂੰ ਨਵਾਂ ਹੁਲਾਰਾ ਮਿਲਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ। ਦੂਜੇ ਪਾਸੇ, ਅਕਾਲੀ ਦਲ ਦੇ ਇਕ ਸੀਨੀਅਰ ਅਤੇ ਟਕਸਾਲੀ ਆਗੂ ਦਾ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣਾ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਸਿਆਸਤ ਨੂੰ ਕਿਹੜਾ ਨਵਾਂ ਮੋੜ ਦੇਵੇਗਾ, ਇਸ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿਚ ਚਰਚਾ ਤੇਜ਼ ਹੋ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਜਥੇਬੰਦੀ ਮਿਸਲ ਸਤਲੁਜ ਵਲੋਂ ਡਾ.ਜਸਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 8 ਮੁਕੱਦਮੇ ਦਰਜ
Ad Position 24