11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜ਼ਖ਼ਮੀ ਯਾਤਰੀ ਨੂੰ ਹੈਲਪ ਡੈਸਕ ’ਤੇ ਤਾਇਨਾਤ ਟੀਮ ਨੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ

ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਟਰੇਨ ਨੰਬਰ 14618 (ਅੰਮ੍ਰਿਤਸਰ-ਪੂਰਨੀਆ ਕੋਰਟ ਜਨਸੇਵਾ ਐਕਸਪੈ੍ੱਸ) ਵਿਚ ਅੰਮ੍ਰਿਤਸਰ ਤੋਂ ਸਹਰਸਾ ਤੱਕ ਯਾਤਰਾ ਕਰਨ ਵਾਲੇ ਯਾਤਰੀ ਮੰਨਜੈ ਕੁਮਾਰ ਨੂੰ ਟਰੇਨ ਵਿਚ ਚੜ੍ਹਦੇ ਸਮੇਂ ਹੱਥ ’ਤੇ ਸੱਟ ਲੱਗ ਗਈ। ਹੈਲਪ ਡੈਸਕ ’ਤੇ ਤਾਇਨਾਤ ਬਹੁ-ਵਿਭਾਗੀ ਟੀਮ ਨੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ।

Ad Position 21
No active advertisement
ਅਜੀਤ ਡੈਸਕ 12-11-2026
ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਟਰੇਨ ਨੰਬਰ 14618 (ਅੰਮ੍ਰਿਤਸਰ-ਪੂਰਨੀਆ ਕੋਰਟ ਜਨਸੇਵਾ ਐਕਸਪੈ੍ੱਸ) ਵਿਚ ਅੰਮ੍ਰਿਤਸਰ ਤੋਂ ਸਹਰਸਾ ਤੱਕ ਯਾਤਰਾ ਕਰਨ ਵਾਲੇ ਯਾਤਰੀ ਮੰਨਜੈ ਕੁਮਾਰ ਨੂੰ ਟਰੇਨ ਵਿਚ ਚੜ੍ਹਦੇ ਸਮੇਂ ਹੱਥ ’ਤੇ ਸੱਟ ਲੱਗ ਗਈ। ਹੈਲਪ ਡੈਸਕ ’ਤੇ ਤਾਇਨਾਤ ਬਹੁ-ਵਿਭਾਗੀ ਟੀਮ ਨੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ। ਇਸ ਟੀਮ ਵਿਚ ਮੈਡੀਕਲ ਵਿਭਾਗ ਦੇ ਓ.ਟੀ.ਏ. ਦੀਪਕ ਸਿੰਘ, ਵਣਜ (ਕਮਰਸ਼ੀਅਲ) ਵਿਭਾਗ ਦੇ ਟਿਕਟ ਚੈਕਿੰਗ ਅਮਲੇ, ਸਕਾਊਟਸ ਅਤੇ ਗਾਈਡਸ ਅਤੇ ਰੇਲਵੇ ਸੁਰੱਖਿਆ ਬਲ ਦੇ ਕਰਮਚਾਰੀ ਸ਼ਾਮਲ ਸਨ। ਟੀਮ ਵਲੋਂ ਯਾਤਰੀ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ। ਰੇਲਵੇ ਕਰਮਚਾਰੀਆਂ ਦੀ ਤੁਰੰਤ ਕਾਰਵਾਈ ਅਤੇ ਸਮੇਂ ਸਿਰ ਮਿਲੀ ਡਾਕਟਰੀ ਸਹਾਇਤਾ ਨਾਲ ਯਾਤਰੀ ਨੂੰ ਰਾਹਤ ਮਿਲੀ। ਯਾਤਰੀ ਨੇ ਰੇਲਵੇ ਕਰਮਚਾਰੀਆਂ ਦੀ ਤਤਪਰਤਾ ਅਤੇ ਮਾਨਵੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਭਾਰਤੀ ਰੇਲ ਦਾ ਧੰਨਵਾਦ ਪ੍ਰਗਟਾਇਆ। ਫ਼ਿਰੋਜ਼ਪੁਰ ਮੰਡਲ ਯਾਤਰੀਆਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਯਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਉਪਲਬਧ ਕਰਵਾਉਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਰਾਕੇਸ਼ ਕੁਮਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਪਿੰਡ ਮੋਹਣ ਕੇ ਹਿਠਾੜ ਵਿਖੇ... ਅਗਲੀ ਖ਼ਬਰ ਛਠ ਪੂਜਾ ਮੌਕੇ 12 ਨਵੰਬਰ ਨੂੰ ਫ਼ਿਰੋਜ਼ਪੁਰ ਮੰਡਲ ਵਲੋਂ ਤਿੰਨ ਤਿਉਹਾਰ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾਣਗੀਆਂ
Ad Position 24