11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਰਾਕੇਸ਼ ਕੁਮਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਪਿੰਡ ਮੋਹਣ ਕੇ ਹਿਠਾੜ ਵਿਖੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਹਿਠਾੜ ਵਿਖੇ ਰਾਕੇਸ਼ ਕੁਮਾਰ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਹਰਮੀਤ ਸਿੰਘ ਅਮਨ ਦੁੱਗਲ, ਸੰਜੀਵ ਵੋਹਰਾ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 12-11-2026
ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਹਿਠਾੜ ਵਿਖੇ ਰਾਕੇਸ਼ ਕੁਮਾਰ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਹਰਮੀਤ ਸਿੰਘ ਅਮਨ ਦੁੱਗਲ, ਸੰਜੀਵ ਵੋਹਰਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰੋਹਿਤ ਵੋਹਰਾ ਮੌਂਟੂ ਨੇ ਕਿਹਾ ਕਿ ਕਿਸੇ ਆਪਣੇ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਦੁੱਖ ਹੁੰਦਾ ਹੈ, ਜਿਸ ਦੀ ਪੂਰਤੀ ਕਰਨੀ ਅਸੰਭਵ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਕੇ-ਸਬੰਧੀਆਂ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਅਤੇ ਭਾਣਾ ਮੰਨਣ ਦੀ ਸ਼ਕਤੀ ਪ੍ਰਦਾਨ ਕਰਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਕਾਸ ਪਰਿਸ਼ਦ ਵਲੋਂ ਅੰਗਹੀਣ ਅਤੇ ਲੋੜਵੰਦ ਵਿਅਕਤੀਆਂ ਨੂੰ ਸਹਾਇਕ ਸਮੱਗਰੀ ਦੀ ਵੰਡ ਅਗਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜ਼ਖ਼ਮੀ ਯਾਤਰੀ ਨੂੰ ਹੈਲਪ ਡੈਸਕ ’ਤੇ ਤਾਇਨਾਤ ਟੀਮ ਨੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ
Ad Position 24