ਜ਼ੀਰਾ ਵਿਕਾਸ ਪਰਿਸ਼ਦ ਵਲੋਂ ਅੰਗਹੀਣ ਅਤੇ ਲੋੜਵੰਦ ਵਿਅਕਤੀਆਂ ਨੂੰ ਸਹਾਇਕ ਸਮੱਗਰੀ ਦੀ ਵੰਡ
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਜ਼ੀਰਾ ਵਿਕਾਸ ਪਰਿਸ਼ਦ ਵਲੋਂ ਲੋੜਵੰਦ ਅੰਗਹੀਣ ਵਿਅਕਤੀਆਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੰਸਥਾ ਵਲੋਂ ਪਿਛਲੇ ਮਹੀਨੇ ਮੰਦਬੁੱਧੀ, ਅੰਗਹੀਣ ਅਤੇ ਨੇਤਰਹੀਣ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਗਈ ਸੀ।
ਜ
ਜ਼ੀਰਾ ਵਿਕਾਸ ਪਰਿਸ਼ਦ ਵਲੋਂ ਕਰਵਾਏ ਸਮਾਗਮ ਦੌਰਾਨ ਲੋੜਵੰਦਾਂ ਨੂੰ ਬੈਟਰੀ ਟਰਾਈਸਾਈਕਲ ਅਤੇ ਹੋਰ ਸਮਾਨ ਵੰਡਦੇ ਹੋਏ ਮੁੱਖ ਮਹਿਮਾਨ ਅਤੇ ਅਹੁਦੇਦਾਰ। ਤਸਵੀਰ-ਪ੍ਰਤਾਪ ਸਿੰਘ ਹੀਰਾ
12-11-2026
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਜ਼ੀਰਾ ਵਿਕਾਸ ਪਰਿਸ਼ਦ ਵਲੋਂ ਲੋੜਵੰਦ ਅੰਗਹੀਣ ਵਿਅਕਤੀਆਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੰਸਥਾ ਵਲੋਂ ਪਿਛਲੇ ਮਹੀਨੇ ਮੰਦਬੁੱਧੀ, ਅੰਗਹੀਣ ਅਤੇ ਨੇਤਰਹੀਣ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਗਈ ਸੀ। ਜਿਨ੍ਹਾਂ ਨੂੰ ਅੱਜ ਸਹਾਇਕ ਸਮੱਗਰੀ ਵੰਡੀ ਗਈ। ਇਹ ਸਮਾਗਮ ਸੰਸਥਾ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਅਤੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਦੀ ਪ੍ਰਧਾਨਗੀ ਹੇਠ ਕਰਵਾਇਆ ਗਏ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋੜਵੰਦਾਂ ਨੂੰ ਸਮਾਨ ਦੀ ਵੰਡ ਕਰਨ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਸੰਸਥਾ ਦੇ ਸਮਾਜ ਭਲਾਈ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ੀਰਾ ਵਿਕਾਸ ਪਰਿਸ਼ਦ ਹਮੇਸ਼ਾ ਜ਼ਮੀਨੀ ਪੱਧਰ ’ਤੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜਦੀ ਆ ਰਹੀ ਹੈ। ਜੋ ਕਿ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ। ਸੰਸਥਾ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 22 ਲੋੜਵੰਦਾਂ ਨੂੰ ਬੈਟਰੀ ਵਾਲੇ ਟਰਾਈਸਾਈਕਲ, 3 ਨੇਤਰਹੀਣਾਂ ਨੂੰ ਬਲਾਈਂਡ ਸੋਟੀਆਂ ਅਤੇ 10 ਵਿਅਕਤੀਆਂ ਨੂੰ ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਸਮਾਗਮ ਦੇ ਅੰਤ ਵਿਚ ਆਏ ਹੋਏ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਜਗਦੇਵ ਸ਼ਰਮਾ, ਕੈਸ਼ੀਅਰ ਗੁਰਬਖਸ਼ ਸਿੰਘ ਵਿੱਜ, ਚੇਅਰਮੈਨ ਤਰਸੇਮ ਲਾਲ ਜਨੇਜਾ, ਇਨਵਾਇਰਮੈਂਟ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ, ਕਨਵੀਨਰ ਅਸ਼ੋਕ ਪਲਤਾ, ਮਹਿਲਾ ਵਿੰਗ ਪ੍ਰਧਾਨ ਵਨੀਤਾ ਝਾਂਜੀ, ਸਕੂਲ ਸਿੱਖਿਆ ਪ੍ਰੋਜੈਕਟ ਇੰਚਾਰਜ ਨਰਿੰਦਰ ਸਿੰਘ ਥਿੰਦ, ਫ਼ਾਰਮਾਸਿਸਟ ਡਾ. ਰਮੇਸ਼ ਆਰੀਆ, ਐਡਵਾਈਜ਼ਰ ਰਿਪਨ ਅਰੋੜਾ, ਰਿਟਾਇਰਡ ਐੱਸ.ਪੀ. ਰਾਮ ਪ੍ਰਕਾਸ਼, ਰਜਿੰਦਰ ਬੰਸੀਵਾਲ, ਜਨਕ ਰਾਜ ਗੌਤਮ, ਹਰਜੀਤ ਸਿੰਘ, ਮਾਸਟਰ ਹਰਭਜਨ ਸਿੰਘ, ਸੋਨੂੰ ਗੁਜਰਾਲ, ਮਨਮੋਹਨ ਗੁਜਰਾਲ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਅੰਗਰੇਜ਼ ਸਿੰਘ ਅਟਵਾਲ, ਹਰਜੀਤ ਸਿੰਘ ਸਚਦੇਵਾ, ਗੁਰਨੂਰ ਸਿੰਘ, ਸਿਲਾਈ ਸੈਂਟਰ ਇੰਚਾਰਜ ਰਮਾ ਸ਼ਰਮਾ ਅਤੇ ਦਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।