ਵਰਦੇਵ ਸਿੰਘ ਨੋਨੀ ਮਾਨ ਅਤੇ ਰਮਿੰਦਰ ਸਿੰਘ ਆਂਵਲਾ ਵਿਚਕਾਰ ਹੋਈ ਅਹਿਮ ਸਿਆਸੀ ਮੀਟਿੰਗ
ਸੀਨੀਅਰ ਅਕਾਲੀ ਆਗੂ ਪਵਨਪ੍ਰੀਤ ਸਿੰਘ ਬੌਬੀ ਬਾਦਲ ਨੇ ਕੀਤੀ ਵਿਸ਼ੇਸ਼ ਸ਼ਿਰਕਤ
ਗੋਲੂ ਕਾ ਮੋੜ, 11 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਿਚਕਾਰ ਇਕ ਅਹਿਮ ਸਿਆਸੀ ਮੀਟਿੰਗ ਰਮਿੰਦਰ ਸਿੰਘ ਆਂਵਲਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨਪ੍ਰੀਤ ਸਿੰਘ ਬੌਬੀ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸ
ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਗ੍ਰਹਿ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨਪ੍ਰੀਤ ਸਿੰਘ ਬੋਬੀ ਬਾਦਲ, ਵਰਦੇਵ ਸਿੰਘ ਮਾਨ, ਨਰਦੇਵ ਸਿੰਘ ਮਾਨ ਅਤੇ ਹੋਰ ਆਗੂ ਅਤੇ ਪਤਵੰਤੇ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ
12-11-2026
ਗੋਲੂ ਕਾ ਮੋੜ, 11 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਿਚਕਾਰ ਇਕ ਅਹਿਮ ਸਿਆਸੀ ਮੀਟਿੰਗ ਰਮਿੰਦਰ ਸਿੰਘ ਆਂਵਲਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨਪ੍ਰੀਤ ਸਿੰਘ ਬੌਬੀ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਮਿੰਦਰ ਸਿੰਘ ਆਂਵਲਾ ਵਲੋਂ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਵਰਦੇਵ ਸਿੰਘ ਨੋਨੀ ਮਾਨ, ਨਰਦੇਵ ਸਿੰਘ ਮਾਨ, ਪਵਨਪ੍ਰੀਤ ਸਿੰਘ ਬੌਬੀ ਬਾਦਲ ਅਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੀਟਿੰਗ ਦੌਰਾਨ ਹਲਕਾ ਗੁਰੂਹਰਸਹਾਏ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ, ਪਾਰਟੀ ਦੇ ਪੁਰਾਣੇ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕ ਸਾਂਝੇ ਮੰਚ ’ਤੇ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਪਵਨਪ੍ਰੀਤ ਸਿੰਘ ਬੌਬੀ ਬਾਦਲ ਨੇ ਰਮਿੰਦਰ ਸਿੰਘ ਆਂਵਲਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੁਰੂਹਰਸਹਾਏ ਨਾਲ ਉਨ੍ਹਾਂ ਦੇ ਨਿੱਜੀ ਅਤੇ ਪਰਿਵਾਰਕ ਸਬੰਧ ਹਨ। ਉਨ੍ਹਾਂ ਕਿਹਾ ਕਿ ਰਮਿੰਦਰ ਸਿੰਘ ਆਂਵਲਾ ਦਾ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦੀ ਨੇੜਤਾ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਆਂਵਲਾ ਨੂੰ ਕਿਹਾ ਕਿ ਉਹ ਆਪਣੇ ਸਮਰਥਕਾਂ, ਸਾਥੀਆਂ ਅਤੇ ਹਮਾਇਤੀਆਂ ਨੂੰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਪਾਰਟੀ ਨਾਲ ਜੋੜ ਕੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਬੌਬੀ ਬਾਦਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਵਰਕਰਾਂ ਅਤੇ ਆਗੂਆਂ ਦੀ ਇਕਜੁੱਟਤਾ ਵਿਚ ਹੁੰਦੀ ਹੈ। ਜੇਕਰ ਸਾਰੇ ਆਗੂ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਂਝੇ ਉਦੇਸ਼ ਨਾਲ ਕੰਮ ਕਰਨ ਤਾਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਜਥੇਬੰਦਕ ਕੰਮਾਂ ਨੂੰ ਹੋਰ ਤੇਜ਼ ਕਰਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਰਪਿੰਦਰ ਸਿੰਘ ਮਾਨ, ਜਤਿਨ ਆਂਵਲਾ, ਐਡਵੋਕੇਟ ਮਿੰਟੂ ਗਿੱਲ, ਪ੍ਰੇਮ ਸਚਦੇਵਾ, ਸ਼ਮਿੰਦਰ ਸਿੰਘ ਗੋਗੀ, ਸੁਖਚੈਨ ਸਿੰਘ ਸੇਖੋਂ ਅਤੇ ਹਰਮਨ ਮਾਨ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ ।