11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਸਰਕਾਰ ਝੋਨੇ ਦੀ ਬੰਦ ਕੀਤੀ ਖ਼ਰੀਦ ਤੁਰੰਤ ਸ਼ੁਰੂ ਕਰੇ-ਪੀਰ ਮੁਹੰਮਦ, ਤਲਵੰਡੀ

ਮੱਖੂ,11 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਨੇ ਟੀਚਾ ਪੂਰਾ ਹੋਣ ਦਾ ਬਹਾਨਾ ਲਾ ਕੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ। ਜਿਸ ਕਾਰਨ ਜਿੱਥੇ ਕਿਸਾਨਾਂ,ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਆਰਥਿਕ ਪੱਖੋਂ ਵੀ ਨੁਕਸਾਨ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-11-2026
ਮੱਖੂ,11 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਨੇ ਟੀਚਾ ਪੂਰਾ ਹੋਣ ਦਾ ਬਹਾਨਾ ਲਾ ਕੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ। ਜਿਸ ਕਾਰਨ ਜਿੱਥੇ ਕਿਸਾਨਾਂ,ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਆਰਥਿਕ ਪੱਖੋਂ ਵੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਪੀਰ ਮੁਹੰਮਦ ਸੂਬਾ ਆਗੂ ਅਤੇ ਪਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪੱਤਰਕਾਰਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਅਜੇ ਤੱਕ ਮੰਡੀਆਂ ਵਿਚ ਝੋਨੇ ਦੇ ਢੇਰ ਲੱਗੇ ਹੋਏ ਹਨ ਅਤੇ ਖੇਤਾਂ ਵਿਚ ਵੀ ਝੋਨਾ ਬਹੁਤ ਜ਼ਿਆਦਾ ਖੜਾ ਹੋਇਆ ਹੈ। ਜਿਹੜੀ ਸਰਕਾਰ ਟੀਚਿ ਪੂਰੇ ਦਾ ਬਹਾਨਾ ਕਰ ਰਹੀ ਹੈ ਸਰਕਾਰ ਦੇ ਨਾਲਾਇਕ ਅਫ਼ਸਰਾਂ ਨੂੰ ਇਸ ਗੱਲ ਦਾ ਪਤਾ ਨਹੀਂ ਕਿ ਪਿਛਲੇ ਸਾਲ ਜੋ ਪਾਣੀ ਦੀ ਆਫ਼ਤ ਆਈ ਸੀ ਉਹਦੇ ਕਾਰਨ ਜੋ ਝੋਨੇ ਦਾ ਨੁਕਸਾਨ ਹੋਇਆ ਸੀ ਜਿਸ ਕਾਰਨ ਪਿਛਲੇ ਸਾਲ ਝੋਨਾ ਘੱਟ ਹੋਇਆ ਸੀ ਦੂਸਰਾ ਇਸ ਸਾਲ ਝੋਨੇ ਦਾ ਝਾੜ ਵੀ ਵਧੀਆ ਹੋਣ ਕਾਰਨ ਝੋਨਾ ਵੱਧ ਨਿਕਲਿਆ ਹੈ। ਕਿਸਾਨ ਨੇ ਝੋਨਾ ਦਿਨ ਰਾਤ ਮਿਹਨਤ ਕਰਕੇ ਪਾਲਿਆ ਹੈ ਜੇਕਰ ਝੋਨਾ ਵੱਧ ਨਿਕਲ ਆਇਆ ਹੈ ਤਾਂ ਕਿਸਾਨ ਨੇ ਕੋਈ ਗ਼ਲਤੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਬੜੇ ਦਮਗਜੇ ਮਾਰਦੀ ਹੈ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਸਰਕਾਰ ਦੁਬਾਰਾ ਬਣਾਉਣ ਦੇ ਸੁਪਨੇ ਦੇਖ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਝੋਨੇ ਦੀ ਬੰਦ ਕੀਤੀ ਖ਼ਰੀਦ ਚਾਲੂ ਕੀਤੀ ਜਾਵੇ ਅਤੇ ਜੋ ਆੜ੍ਹਤੀ ਮਜ਼ਦੂਰ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਉਨ੍ਹਾਂ ਨੂੰ ਬਚਾਇਆ ਜਾਵੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਐਮਰਜੈਂਸੀ ਮੀਟਿੰਗ ਵਿਚ ਕੋਈ ਵੱਡਾ ਫ਼ੈਸਲਾ ਲਿਆ ਜਾਵੇਗਾ ਜੋ ਤੁਰੰਤ ਅਮਲ ਵਿਚ ਲਿਆਂਦਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਚੰਗੀ ਅਤੇ ਲੋਕ-ਪੱਖੀ ਸਿਆਸਤ ਪ੍ਰਤੀ ਭਾਰੀ ਉਤਸ਼ਾਹ- ਦਵਿੰਦਰ ਸਿੰਘ ਸੇਖੋਂ ਅਗਲੀ ਖ਼ਬਰ ਟੈਰੀਟੋਰੀਅਲ ਆਰਮੀ ਭਰਤੀ ਲਈ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਮਿਲੇਗੀ ਮੁਫ਼ਤ ਸਿਖਲਾਈ
Ad Position 24