ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਚੰਗੀ ਅਤੇ ਲੋਕ-ਪੱਖੀ ਸਿਆਸਤ ਪ੍ਰਤੀ ਭਾਰੀ ਉਤਸ਼ਾਹ- ਦਵਿੰਦਰ ਸਿੰਘ ਸੇਖੋਂ
ਜ਼ੀਰਾ,11 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਸ਼ਹਿਰ ਵਿਚ ਮਿਸਲ ਸਤਲੁਜ ਵਲੋਂ ਚਲਾਈ ਜਾ ਰਹੀ ਲੋਕ ਸੰਪਰਕ ਮੁਹਿੰਮ ਦੇ ਤਹਿਤ ਜ਼ੀਰਾ ਸ਼ਹਿਰ ਵਿਚ ਲੋਕਾਂ ਨਾਲ ਮੁਲਾਕਾਤਾਂ ਅਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਸੇਖੋਂ ਹਲਕਾ ਇੰਚਾਰਜ ਜ਼ੀਰਾ ਨੇ ਕਿਹਾ ਕਿ ਆਮ ਲੋਕਾਂ ਦੀ ਮੌਜੂਦਾ ਹਾਲਾਤਾਂ ਪ੍ਰਤੀ ਚਿੰਤਾ ਇਹ ਸਪੱਸ਼ਟ ਕਰਦੀ ਹੈ ਕਿ ਲੋਕ ਹੁਣ ਰਵਾਇਤੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਚੰਗੀ, ਸਾਫ਼-ਸੁਥਰੀ ਅਤੇ ਲੋਕ-ਪੱਖੀ ਸਿਆਸਤ ਦੇ ਹੱਕ ਵਿਚ ਖੜ੍ਹੇ ਹੋਣਾ ਚਾਹੁੰਦੇ ਹਨ।
ਜ਼ੀਰਾ,11 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਸ਼ਹਿਰ ਵਿਚ ਮਿਸਲ ਸਤਲੁਜ ਵਲੋਂ ਚਲਾਈ ਜਾ ਰਹੀ ਲੋਕ ਸੰਪਰਕ ਮੁਹਿੰਮ ਦੇ ਤਹਿਤ ਜ਼ੀਰਾ ਸ਼ਹਿਰ ਵਿਚ ਲੋਕਾਂ ਨਾਲ ਮੁਲਾਕਾਤਾਂ ਅਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਸੇਖੋਂ ਹਲਕਾ ਇੰਚਾਰਜ ਜ਼ੀਰਾ ਨੇ ਕਿਹਾ ਕਿ ਆਮ ਲੋਕਾਂ ਦੀ ਮੌਜੂਦਾ ਹਾਲਾਤਾਂ ਪ੍ਰਤੀ ਚਿੰਤਾ ਇਹ ਸਪੱਸ਼ਟ ਕਰਦੀ ਹੈ ਕਿ ਲੋਕ ਹੁਣ ਰਵਾਇਤੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਚੰਗੀ, ਸਾਫ਼-ਸੁਥਰੀ ਅਤੇ ਲੋਕ-ਪੱਖੀ ਸਿਆਸਤ ਦੇ ਹੱਕ ਵਿਚ ਖੜ੍ਹੇ ਹੋਣਾ ਚਾਹੁੰਦੇ ਹਨ। ਉਹਨਾਂ ਹੋਰ ਦੱਸਿਆ ਕਿ ਆਮ ਲੋਕਾਂ ਨਾਲ ਹੋ ਰਹੀ ਗੱਲਬਾਤ ਵਿਚ ਸਭ ਤੋਂ ਵੱਡੀ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਆਮ ਲੋਕ ਆਪਣੇ ਬੱਚਿਆਂ ਦੇ ਭਵਿੱਖ, ਰੁਜ਼ਗਾਰ ਦੇ ਮੌਕਿਆਂ, ਸੁਰੱਖਿਆ, ਕਾਰੋਬਾਰ ਅਤੇ ਪੰਜਾਬ ਦੇ ਹੱਕਾਂ ਨੂੰ ਲੈ ਕੇ ਗੰਭੀਰ ਹਨ। ਲੋਕ ਅਜਿਹੀ ਸਿਆਸਤ ਚਾਹੁੰਦੇ ਹਨ ਜੋ ਸਿਰਫ਼ ਚੋਣਾਂ ਤੱਕ ਸੀਮਤ ਨਾ ਹੋਵੇ ਸਗੋਂ ਹਰ ਮੁਸ਼ਕਲ ਸਮੇਂ ਲੋਕਾਂ ਦੇ ਨਾਲ ਖੜ੍ਹੀ ਹੋਵੇ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਮਕਸਦ ਲੋਕਾਂ ਦੀ ਆਵਾਜ਼ ਬਣਨਾ ਅਤੇ ਪੰਜਾਬ ਦੇ ਭਵਿੱਖ ਲਈ ਲੋਕਾਂ ਨੂੰ ਇਕ ਮੰਚ ’ਤੇ ਇਕੱਠਾ ਕਰਨਾ ਹੈ। ਇਹ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ । ਇਸ ਮੌਕੇ ਉਹਨਾਂ ਦੇ ਨਾਲ ਹਰਜਿੰਦਰ ਸਿੰਘ ਸਹੋਤਾ, ਤਜਿੰਦਰ ਸਿੰਘ ਕੰਗ, ਕਰਮਜੀਤ ਸਿੰਘ, ਗੁਰਮਣ ਸਿੰਘ ਮੱਖੂ, ਅੰਮ੍ਰਿਤਪਾਲ ਸਿੰਘ ਜ਼ੀਰਾ, ਅਮਨਦੀਪ ਸਿੰਘ ਜ਼ੀਰਾ, ਸਿਮਰਤਪਾਲ ਸਿੰਘ ਖੋਸਾ, ਗੁਰਪ੍ਰੇਮ ਸਿੰਘ ਅਤੇ ਤਵਿੰਦਰ ਸਿੰਘ ਆਦਿ ਹਾਜ਼ਰ ਸਨ।