11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰੂਹਰਸਹਾਏ ਦੀ ਸਿਆਸੀ ਸਥਿਤੀ ਅਤੇ 2027 ਦੀਆਂ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ

ਗੋਲੂ ਕਾ ਮੋੜ, 11 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਗੁਰੂਹਰਸਹਾਏ ਤੋਂ ਕਾਂਗਰਸ ਦੇ ਨੌਜਵਾਨ ਆਗੂ ਰਮਨ ਬਹਿਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਵਿਚਕਾਰ ਹਲਕਾ ਗੁਰੂਹਰਸਹਾਏ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਦੇ ਹੋਏ ਰਮਨ ਬਹਿਲ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 12-11-2026
ਗੋਲੂ ਕਾ ਮੋੜ, 11 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਗੁਰੂਹਰਸਹਾਏ ਤੋਂ ਕਾਂਗਰਸ ਦੇ ਨੌਜਵਾਨ ਆਗੂ ਰਮਨ ਬਹਿਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਵਿਚਕਾਰ ਹਲਕਾ ਗੁਰੂਹਰਸਹਾਏ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਰਾਜਾ ਵੜਿੰਗ ਨੇ ਰਮਨ ਬਹਿਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਅਤੇ ਇਲਾਕੇ ਵਿਚ ਨਿਭਾਈਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਰਮਨ ਬਹਿਲ ਨੇ ਆਈਡੀਅਲ ਵਿਲੇਜਰਜ਼ ਟੀਮ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਟੀਮ ਨਾਲ ਜੁੜੇ ਗੁਰਪ੍ਰੀਤ ਧਵਨ ਨੂੰ ਸਮਾਜ ਸੇਵਾ ਦੇ ਕਾਰਜਾਂ ਦਾ ਘੇਰਾ ਹੋਰ ਵਿਸ਼ਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਗੁਰਪ੍ਰੀਤ ਧਵਨ ਨੂੰ ਸਰਗਰਮ ਸਿਆਸਤ ਵਿਚ ਆ ਕੇ ਲੋਕ ਸੇਵਾ ਵਿਚ ਯੋਗਦਾਨ ਪਾਉਣ ਲਈ ਵੀ ਉਤਸ਼ਾਹਿਤ ਕੀਤਾ। ਇਸ ਮੌਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਹਲਕਾ ਗੁਰੂਹਰਸਹਾਏ ਦੇ ਲੋਕਾਂ ਨਾਲ ਕੀਤਾ ਰਾਬਤਾ, ਬਜ਼ੁਰਗਾਂ ਤੋਂ ਲਿਆ ਆਸ਼ੀਰਵਾਦ
Ad Position 24