11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੀ ਗੌਤਮ ਕੰਟੀਨ ਵਿਚ ਵਿਦਿਆਰਥੀਆਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਦੀ ਅਚਾਨਕ ਚੈਕਿੰਗ

ਫ਼ਿਰੋਜ਼ਪੁਰ,11 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਦਾਅਵਿਆਂ ਦਰਮਿਆਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਗੌਤਮ ਕੰਟੀਨ ਵਿਚ ਫੂਡ ਸੇਫ਼ਟੀ ਵਿਭਾਗ ਵਲੋਂ ਕੀਤੀ ਗਈ ਅਚਾਨਕ ਚੈਕਿੰਗ। ਜਿਸ ਦੌਰਾਨ ਸਫ਼ਾਈ ਅਤੇ ਖ਼ੁਰਾਕ ਸੁਰੱਖਿਆ ਨਾਲ ਸਬੰਧਤ ਕਈ ਗੰਭੀਰ ਖ਼ਾਮੀਆਂ ਸਾਹਮਣੇ ਆਈਆਂ ਹਨ।

Ad Position 21
No active advertisement
ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੀ ਗੌਤਮ ਕੰਟੀਨ ਵਿਖੇ ਫੂਡ ਸਫੇਟੀ ਵਲੋਂ ਕੀਤੀ ਗਈ ਚੈਕਿੰਗ ਦੀਆਂ ਤਸਵੀਰ। ਅਜੀਤ ਤਸਵੀਰ 12-11-2026
ਫ਼ਿਰੋਜ਼ਪੁਰ,11 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਦਾਅਵਿਆਂ ਦਰਮਿਆਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਗੌਤਮ ਕੰਟੀਨ ਵਿਚ ਫੂਡ ਸੇਫ਼ਟੀ ਵਿਭਾਗ ਵਲੋਂ ਕੀਤੀ ਗਈ ਅਚਾਨਕ ਚੈਕਿੰਗ। ਜਿਸ ਦੌਰਾਨ ਸਫ਼ਾਈ ਅਤੇ ਖ਼ੁਰਾਕ ਸੁਰੱਖਿਆ ਨਾਲ ਸਬੰਧਤ ਕਈ ਗੰਭੀਰ ਖ਼ਾਮੀਆਂ ਸਾਹਮਣੇ ਆਈਆਂ ਹਨ। ਜਾਂਚ ਦੌਰਾਨ ਜਿੱਥੇ ਕਰਮਚਾਰੀਆਂ ਦੀ ਨਿੱਜੀ ਸਫ਼ਾਈ ਵਿਚ ਕਮੀਆਂ ਪਾਈਆਂ ਗਈਆਂ, ਉੱਥੇ ਹੀ ਪੇਂਟ ਕਰਨ ਵਾਲੇ ਬੁਰਸ਼ ਨਾਲ ਰਿਫਾਈਂਡ ਤੇਲ ਲਗਾ ਕੇ ਵਿਦਿਆਰਥੀਆਂ ਨੂੰ ਖਾਣ-ਪੀਣ ਦੀਆਂ ਵਸਤਾਂ ਪਰੋਸਣ ਦਾ ਮਾਮਲਾ ਵੀ ਸਾਹਮਣੇ ਆਇਆ। ਵਿਭਾਗ ਵਲੋਂ ਕੰਟੀਨ ਪ੍ਰਬੰਧਕਾਂ ਖ਼ਿਲਾਫ਼ ਅਨਹਾਈਜੈਨਿਕ ਕੰਡੀਸ਼ਨਜ਼ ਤਹਿਤ ਚਲਾਨ ਜਾਰੀ ਕੀਤਾ ਗਿਆ ਹੈ। ਫੂਡ ਸੇਫ਼ਟੀ ਅਫ਼ਸਰ ਅਭਿਨਵ ਕੁਮਾਰ ਖੋਸਲਾ ਅਨੁਸਾਰ ਚੈਕਿੰਗ ਦੌਰਾਨ ਸਭ ਤੋਂ ਗੰਭੀਰ ਗੱਲ ਇਹ ਦੇਖਣ ਨੂੰ ਮਿਲੀ ਕਿ ਕੰਟੀਨ ਵਿਚ ਕੰਮ ਕਰਨ ਵਾਲੇ ਕੁੱਝ ਕਰਮਚਾਰੀ ਬਿਨਾਂ ਉਚਿੱਤ ਸਫ਼ਾਈ ਅਤੇ ਸੁਰੱਖਿਆ ਪ੍ਰਬੰਧਾਂ ਦੇ ਹੱਥਾਂ ਨਾਲ ਖਾਣ-ਪੀਣ ਦੀਆਂ ਵਸਤਾਂ ਸੰਭਾਲ ਰਹੇ ਸਨ। ਕੁੱਝ ਕਰਮਚਾਰੀਆਂ ਦੀਆਂ ਉਂਗਲਾਂ ’ਤੇ ਕੱਟਾਂ ਅਤੇ ਜ਼ਖ਼ਮਾਂ ਦੇ ਨਿਸ਼ਾਨ ਸਨ, ਜਦਕਿ ਉਨ੍ਹਾਂ ਦੇ ਨਹੁੰਆਂ ’ਤੇ ਨੇਲ ਪਾਲਿਸ਼ ਵੀ ਲੱਗੀ ਹੋਈ ਸੀ। ਅਜਿਹੀਆਂ ਹਾਲਤਾਂ ਵਿਚ ਭੋਜਨ ਦੇ ਦੂਸ਼ਿਤ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਜਾਂਚ ਦੌਰਾਨ ਕੰਟੀਨ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਮੈਡੀਕਲ ਫਿਟਨੈੱਸ ਸਰਟੀਫਿਕੇਟ ਮੌਕੇ ’ਤੇ ਪੇਸ਼ ਨਹੀਂ ਕੀਤੇ ਜਾ ਸਕੇ ਅਤੇ ਵਰਤੇ ਜਾ ਰਹੇ ਪੀਣ ਵਾਲੇ ਪਾਣੀ ਦੀ ਵਾਟਰ ਟੈਸਟਿੰਗ ਰਿਪੋਰਟ ਵੀ ਉਪਲਬਧ ਨਹੀਂ ਕਰਵਾਈ ਗਈ ਅਤੇ ਭੋਜਨ ਤਿਆਰ ਕਰਨ ਅਤੇ ਪਰੋਸਣ ਵਾਲੀਆਂ ਥਾਵਾਂ ’ਤੇ ਵੀ ਸਫ਼ਾਈ ਦੇ ਲੋੜੀਂਦੇ ਮਾਪਦੰਡਾਂ ਦੀ ਘਾਟ ਪਾਈ ਗਈ। ਚੈਕਿੰਗ ਦੌਰਾਨ ਕੰਟੀਨ ਵਿਚ ਕਾਫ਼ੀ ਮਾਤਰਾ ਵਿਚ ਮਿਆਦ ਪੁੱਗ ਚੁੱਕੇ ਕੁਰਕੁਰੇ ਅਤੇ ਚਿਪਸ ਵੀ ਮਿਲੇ, ਜਿਨ੍ਹਾਂ ਨੂੰ ਵਿਭਾਗ ਵਲੋਂ ਮੌਕੇ ’ਤੇ ਹੀ ਜ਼ਬਤ ਕਰਕੇ ਵਿਕਰੀ ਅਤੇ ਵਰਤੋਂ ਤੋਂ ਬਾਹਰ ਕਰ ਦਿੱਤਾ ਗਿਆ। ਇਨ੍ਹਾਂ ਖ਼ਾਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਫੂਡ ਸੇਫ਼ਟੀ ਵਿਭਾਗ ਵਲੋਂ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਅਨਹਾਈਜੈਨਿਕ ਕੰਡੀਸ਼ਨਜ਼ ਤਹਿਤ ਕੰਟੀਨ ਪ੍ਰਬੰਧਕਾਂ ਦਾ ਚਲਾਨ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਇਸ ਸਬੰਧੀ ਕਾਨੂੰਨੀ ਵਿਵਸਥਾ ਤਹਿਤ ਇਕ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ, ਜਦਕਿ ਅੰਤਿਮ ਫ਼ੈਸਲਾ ਸਮਰੱਥ ਅਧਿਕਾਰੀ ਵਲੋਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਲਿਆ ਜਾਵੇਗਾ। ਵਿਭਾਗ ਵਲੋਂ ਕੰਟੀਨ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਸਾਰੀਆਂ ਖ਼ਾਮੀਆਂ ਤੁਰੰਤ ਦੂਰ ਕੀਤੀਆਂ ਜਾਣ, ਕਰਮਚਾਰੀਆਂ ਦੀ ਨਿੱਜੀ ਸਫ਼ਾਈ ਯਕੀਨੀ ਬਣਾਈ ਜਾਵੇ, ਭੋਜਨ ਤਿਆਰ ਕਰਨ ਅਤੇ ਪਰੋਸਣ ਲਈ ਸਾਫ਼ ਅਤੇ ਸੁਰੱਖਿਅਤ ਸੰਦਾਂ ਦੀ ਵਰਤੋਂ ਕੀਤੀ ਜਾਵੇ ਅਤੇ ਮਿਆਦ ਪੁੱਗ ਚੁੱਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਕੰਟੀਨ ਵਿਚੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ। ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਖ਼ਾਮੀਆਂ ਦੂਰ ਨਾ ਕੀਤੀਆਂ ਗਈਆਂ ਅਤੇ ਮੁੜ ਜਾਂਚ ਦੌਰਾਨ ਵੀ ਅਜਿਹੀਆਂ ਉਲੰਘਣਾਵਾਂ ਸਾਹਮਣੇ ਆਈਆਂ ਤਾਂ ਮਾਮਲਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆਂ ਤੋਂ ਦੂਰ ਰਹਿ ਕੇ ਸਿੱਖਿਆ ਸੰਸਥਾਵਾਂ ਵਿਚ ਪੜ੍ਹਾਈ ਕਰਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣਾ ਸੰਸਥਾਵਾਂ ਅਤੇ ਕੰਟੀਨ ਪ੍ਰਬੰਧਕਾਂ ਦੀ ਅਹਿਮ ਜ਼ਿੰਮੇਵਾਰੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਕੰਟੀਨਾਂ ਵਿਚ ਸਫ਼ਾਈ ਅਤੇ ਖ਼ੁਰਾਕ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਵਿਭਾਗ ਵਲੋਂ ਸਪਸ਼ਟ ਕੀਤਾ ਗਿਆ ਕਿ ਵਿਦਿਆਰਥੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਸੁਰਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ
Ad Position 24