2027 ਦੀਆਂ ਵਿਧਾਨ ਸਭਾ ਚੋਣਾਂ ’ ਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ - ਗੁਰਪਿੰਦਰ ਸਿੰਘ
ਮੱਲਾਂਵਾਲਾ, 13 ਨਵੰਬਰ (ਗੁਰਦੇਵ ਸਿੰਘ)- ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਜਨਰਲ ਸਕੱਤਰ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਸਰਗਰਮੀਆਂ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਮੱਲਾਂਵਾਲਾ, 13 ਨਵੰਬਰ (ਗੁਰਦੇਵ ਸਿੰਘ)- ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਜਨਰਲ ਸਕੱਤਰ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਸਰਗਰਮੀਆਂ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ - ਘਰ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਵਰਗ ਦੀ ਸਰਗਰਮ ਸ਼ਮੂਲੀਅਤ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।