14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਾਨਵੋਕੇਸ਼ਨ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਕਰਨਗੇ ਸ਼ਿਰਕਤ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ 14 ਨਵੰਬਰ ਨੂੰ ਹੋਣ ਵਾਲੀ ਪਹਿਲੀ ਕਨਵੋਕੇਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਡਿਗਰੀ ਵੰਡ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ 14 ਨਵੰਬਰ ਨੂੰ ਹੋਣ ਵਾਲੀ ਪਹਿਲੀ ਕਨਵੋਕੇਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਡਿਗਰੀ ਵੰਡ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕਨਵੋਕੇਸ਼ਨ ਦੌਰਾਨ ਤਿੰਨ ਪੀ.ਐੱਚ.ਡੀ. ਖੋਜਾਰਥੀਆਂ ਸਮੇਤ ਲਗਭਗ 550 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 90 ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿਹਤ, ਸਿੱਖਿਆ, ਉਦਯੋਗ, ਆਰਟੀਫੀਸ਼ੀਅਲ ਇੰਟੈਲੀਜੈਂਸ, ਵਾਤਾਵਰਣ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਵੱਕਾਰੀ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿਚ ਡਾ. ਕਮਲ ਬਾਗੀ, ਡਾ. ਅਨਿਰੁੱਧ ਗੁਪਤਾ, ਸ੍ਰੀਮਤੀ ਸੰਜਨਾ ਮਿੱਤਲ, ਸਮੀਰ ਮਿੱਤਲ, ਡਾ. ਸਤਿੰਦਰ ਸਿੰਘ, ਡਾ. ਸੰਦੀਪ ਸਿੰਘ ਸੰਧਾ, ਡਾ. ਰਾਮੇਸ਼ਵਰ ਸਿੰਘ ਅਤੇ ਉਮੇਂਦਰ ਦੱਤ ਸ਼ਾਮਲ ਹਨ। ਇਸ ਮੌਕੇ ਸਾਬਕਾ ਵਿਦਿਆਰਥੀਆਂ ਲਈ ਵਿਸ਼ੇਸ਼ ਐਲੂਮਨੀ ਮੀਟ ਵੀ ਕਰਵਾਈ ਜਾਵੇਗੀ। ਵਾਈਸ ਚਾਂਸਲਰ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ ਯੂਨੀਵਰਸਿਟੀ ਦੀ ਸਾਲਾਨਾ ਰਿਪੋਰਟ ਪੇਸ਼ ਕਰਨਗੇ। ਉਨ੍ਹਾਂ ਦੀ ਅਗਵਾਈ ਅਤੇ ਰਜਿਸਟਰਾਰ ਡਾ. ਰਾਜੀਵ ਅਰੋੜਾ ਦੀ ਦੇਖ-ਰੇਖ ਹੇਠ ਸਮਾਗਮ ਦੇ ਸੁਰੱਖਿਆ, ਸਵਾਗਤ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਹਿਲਾ ਸਣੇ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਆਪ ਵਲੋਂ ਦੂਜੀ ਸੂਚੀ ਵਿਚ ਵੀ ਨਹੀ ਐਲਾਨਿਆ ਗਿਆ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋ ਕੋਈ ਉਮੀਦਵਾਰ
Ad Position 24