ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਤੱਕ 1.50 ਲੱਖ ਕਰੋੜ ਦੀ ਖਾਦ ਸਬਸਿਡੀ ਦਾ ਲਾਭ ਦਿੱਤਾ - ਭੈਲ , ਗਰਗ
ਮੁੱਦਕੀ, 13 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਹਾੜ੍ਹੀ ਦੇ ਸੀਜ਼ਨ 2026-27 ਲਈ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ’ਤੇ 62,370. 02 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਮੰਡਲ ਦਾ ਧੰਨਵਾਦ ਕਰਦਿਆਂ ਜਸਵਿੰਦਰ ਸਿੰਘ ਬੱਬੂ ਭੈਲ ਭਾਜਪਾ ਮੰਡਲ ਪ੍ਰਧਾਨ ਮੁੱਦਕੀ ਅਤੇ ਪਵਨ ਕੁਮਾਰ ਗਰਗ ਲਵੀ ਕਨਵੀਨਰ ਕਾਮਰਸ ਐਂਡ ਵਪਾਰ ਸੈੱਲ ਫ਼ਿਰੋਜ਼ਪੁਰ ਭਾਜਪਾ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ 37,952.
ਜ
ਜਸਵਿੰਦਰ ਸਿੰਘ ਬੱਬੂ ਭੈਲ ਅਤੇ ਪਵਨ ਕੁਮਾਰ ਗਰਗ ਲਵੀ।
14-11-2026
ਮੁੱਦਕੀ, 13 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਹਾੜ੍ਹੀ ਦੇ ਸੀਜ਼ਨ 2026-27 ਲਈ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ’ਤੇ 62,370.02 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਮੰਡਲ ਦਾ ਧੰਨਵਾਦ ਕਰਦਿਆਂ ਜਸਵਿੰਦਰ ਸਿੰਘ ਬੱਬੂ ਭੈਲ ਭਾਜਪਾ ਮੰਡਲ ਪ੍ਰਧਾਨ ਮੁੱਦਕੀ ਅਤੇ ਪਵਨ ਕੁਮਾਰ ਗਰਗ ਲਵੀ ਕਨਵੀਨਰ ਕਾਮਰਸ ਐਂਡ ਵਪਾਰ ਸੈੱਲ ਫ਼ਿਰੋਜ਼ਪੁਰ ਭਾਜਪਾ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ 37,952.29 ਕਰੋੜ ਰੁਪਏ ਦੀ ਸਬਸਿਡੀ ਦੇ ਮੁਕਾਬਲੇ ਇਸ ਵਾਰ 24,417.73 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਕਿ 64.3 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀਆਂ ਖਾਦਾਂ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਬਸਿਡੀ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਹੁਣ ਤੱਕ ਪੰਜਾਬ ਦੇ ਕਿਸਾਨਾਂ ਨੂੰ 1.50 ਲੱਖ ਕਰੋੜ ਰੁਪਏ ਦੀ ਖਾਦ ਸਬਸਿਡੀ ਦਾ ਲਾਭ ਦੇ ਚੁੱਕੀ ਹੈ। ਬੱਬੂ ਭੈਲ ਅਤੇ ਲਵੀ ਗਰਗ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਖਾਦਾਂ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਕਿਸਾਨਾਂ ਨੂੰ ਵਾਜਬ ਕੀਮਤਾਂ ’ਤੇ ਖਾਦ ਮੁਹੱਈਆ ਕਰਵਾਉਣ ਲਈ ਸਬਸਿਡੀ ਇਕ ਅਹਿਮ ਸਹਾਰਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਅਤੇ ਮੰਡੀਆਂ ਰਾਹੀਂ ਖਾਦ ਦੀ ਨਿਰਵਿਘਨ ਵੰਡ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਖਾਦ ਪ੍ਰਾਪਤ ਕਰਨ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਾਦ ਦੀ ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਖਾਦ ਦੇ ਨਾਲ ਹੋਰ ਵਸਤਾਂ ਦੀ ਜ਼ਬਰੀ ਵਿੱਕਰੀ ਨੂੰ ਰੋਕਣ ਲਈ ਵੀ ਢੁੱਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।