- 70 ਵੀਆਂ ਪੰਜਾਬ ਰਾਜ ਅੰਤਰ - ਜ਼ਿਲ੍ਹਾ ਸਕੂਲ ਖੇਡਾਂ - ਫਿਰੋਜ਼ਪੁਰ ’ ਚ ਸ਼ੁਰੂ ਹੋਏ ਰੱਸਾਕਸ਼ੀ ਅੰਡਰ -14 ( ਲੜਕੇ - ਲੜਕੀਆਂ ) ਦੇ ਰਾਜ ਪੱਧਰੀ ਮੁਕਾਬਲੇ
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ -14 ਲੜਕੇ ਅਤੇ ਲੜਕੀਆਂ ਦੇ ਸੂਬਾ ਪੱਧਰੀ ਮੁਕਾਬਲੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜੀਦਪੁਰ ਸਾਹਿਬ ਵਿਖੇ ਬਹੁਤ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ। ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨੀ ਸਮਾਰੋਹ ਵਿਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ -14 ਲੜਕੇ ਅਤੇ ਲੜਕੀਆਂ ਦੇ ਸੂਬਾ ਪੱਧਰੀ ਮੁਕਾਬਲੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜੀਦਪੁਰ ਸਾਹਿਬ ਵਿਖੇ ਬਹੁਤ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ। ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨੀ ਸਮਾਰੋਹ ਵਿਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ (ਨੈਸ਼ਨਲ ਐਵਾਰਡੀ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਉਹਨਾਂ ਦੇ ਸਟਾਫ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ’ਤੇ ਬੁੱਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਐਡਵੋਕੇਟ ਰਜਨੀਸ਼ ਦਹੀਆ ਨੇ ਕਿਹਾ ਕਿ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਮੁਕਾਬਲੇ ਦੀ ਭਾਵਨਾ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੇ ਹਨ। ਖੇਡਾਂ ਬੱਚਿਆਂ ਨੂੰ ਜਿੱਤ ਸਮੇਂ ਨਿਮਰ ਰਹਿਣ ਅਤੇ ਹਾਰ ਸਮੇਂ ਹੌਸਲਾ ਨਾ ਹਾਰਨ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾਂਦੀਆਂ ਰਾਜ ਪੱਧਰੀ ਸਕੂਲ ਖੇਡਾਂ ਵਿਦਿਆਰਥੀਆਂ ਦੀਆਂ ਖੇਡ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਕੌਮੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਸਮੂਹ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਦੌਰਾਨ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਦੇ ਨਾਲ-ਨਾਲ ਖੇਡ ਸੱਭਿਆਚਾਰ ਨੂੰ ਵੀ ਮਜ਼ਬੂਤ ਕਰਦੇ ਹਨ। ਜਾਣਕਾਰੀ ਦਿੰਦੇ ਹੋਏ ਡੀ.ਈ.ਓ ਮੁਨੀਲਾ ਅਰੋੜਾ ਅਤੇ ਡਿਪਟੀ ਡੀ.ਈ.ਓ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵੱਖ - ਵੱਖ ਜ਼ਿਲ੍ਹਿਆਂ ਤੋਂ ਅੰਡਰ-14 ਵਰਗ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਵਿਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਿੱਖਿਆ ਵਿਭਾਗ ਵਲੋਂ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰੱਸਾਕਸ਼ੀ ਇਕ ਰੋਮਾਂਚਕ ਅਤੇ ਰਵਾਇਤੀ ਖੇਡ ਹੈ, ਜਿਸ ਵਿਚ ਖਿਡਾਰੀਆਂ ਦੀ ਸਰੀਰਕ ਤਾਕਤ ਦੇ ਨਾਲ-ਨਾਲ ਆਪਸੀ ਤਾਲਮੇਲ, ਅਨੁਸ਼ਾਸਨ, ਇਕਾਗਰਤਾ ਅਤੇ ਸਮੂਹਿਕ ਯਤਨਾਂ ਦੀ ਵਿਸ਼ੇਸ਼ ਮਹੱਤਤਾ ਹੁੰਦੀ ਹੈ। ਇਸ ਖੇਡ ਵਿਚ ਪੂਰੀ ਟੀਮ ਦੀ ਇੱਕਜੁੱਟਤਾ ਅਤੇ ਮਿਲ ਕੇ ਕੀਤੀ ਮਿਹਨਤ ਹੀ ਸਫਲਤਾ ਦਾ ਆਧਾਰ ਬਣਦੀ ਹੈ। ਇਸ ਮੌਕੇ ਅਬਜ਼ਰਵਰ ਨਾਇਬ ਖ਼ਾਨ, ਰਮਜ਼ਾਨ ਖ਼ਾਨ,ਅਮਰੀਕ ਸਿੰਘ, ਪ੍ਰਿੰਸੀਪਲ ਪਵਨਦੀਪ ਕੌਰ, ਰਾਕੇਸ਼ ਕੁਮਾਰ, ਨਵਦੀਪ ਢੀਡਰਾ, ਅਕਸ਼ ਕੁਮਾਰ ਡੀ.ਐਮ ਸਪੋਰਟਸ, ਲੈਕਚਰਾਰ ਦਲਬੀਰ ਸਿੰਘ ਨੀਟੂ, ਨਵਿੰਦਰ ਸਿੰਘ, ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਸਰਬਜੀਤ ਸਿੰਘ ਭਾਵੜਾ, ਅਮਰਜੀਤ ਸਿੰਘ, ਵਰਿੰਦਰਪਾਲ ਸਿੰਘ, ਜਸਪਾਲ ਸਿੰਘ, ਰਜਿੰਦਰ ਕੁਮਾਰ ਚੇਅਰਮੈਨ ਬ੍ਰਾਹਮਣ ਸਮਾਜ ਫਿਰੋਜ਼ਪੁਰ, ਬਲਜਿੰਦਰ ਸਿੰਘ ਨੰਬਰਦਾਰ, ਤੇਜਬੀਰ ਸਿੰਘ, ਗੁਰਿੰਦਰ ਸਿੰਘ, ਪਵਨ ਕੁਮਾਰ ਪੀਏ, ਨਿਖਿਲ ਕੁਮਾਰ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਅਤੇ ਪ੍ਰਧਾਨ ਰਾਊਂਡ ਗਲਾਸ ਐਸੋਸੀਏਸ਼ਨ ਪੰਜਾਬ, ਦਵਿੰਦਰ ਸਿੰਘ ਪ੍ਰਧਾਨ ਰਘਬੀ ਐਸੋਸੀਏਸ਼ਨ ਆਦਿ ਹਾਜ਼ਰ ਸਨ।