14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੜ੍ਹਾਈ ਵਿਚ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਆਪਣਾ ਟੀਚਾ ਨਿਰਧਾਰਿਤ ਕਰਨਾ ਸਮੇਂ ਦੀ ਮੁੱਖ ਲੋੜ- ਆਈ.ਪੀ.ਐੱਸ. ਧੰਨਪ੍ਰੀਤ ਕੌਰ

ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ, ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਸਹੀ ਕੈਰੀਅਰ ਦੀ ਚੋਣ ਕਰਨ ਸਬੰਧੀ ਮਾਰਗਦਰਸ਼ਨ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਫਿਲੌਰ ਦੀ ਡਾਇਰੈਕਟਰ ਆਈ. ਪੀ.

Ad Position 21
No active advertisement
ਅਜੀਤ ਡੈਸਕ 14-11-2026
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ, ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਸਹੀ ਕੈਰੀਅਰ ਦੀ ਚੋਣ ਕਰਨ ਸਬੰਧੀ ਮਾਰਗਦਰਸ਼ਨ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਫਿਲੌਰ ਦੀ ਡਾਇਰੈਕਟਰ ਆਈ.ਪੀ.ਐੱਸ ਧੰਨਪ੍ਰੀਤ ਕੌਰ ਵਲੋਂ ਅਬੋਹਰ ਵਿਖੇ ਕਰਵਾਏ ਗਏ ਵਿਸ਼ੇਸ਼ ਕੈਰੀਅਰ ਕੌਂਸਲਿੰਗ ਸੈਮੀਨਾਰਾਂ ਵਿਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਦਾ ਟੀਚਾ ਨਿਰਧਾਰਿਤ ਕਰਨ ਅਤੇ ਉਸ ਦੀ ਪ੍ਰਾਪਤੀ ਲਈ ਪੂਰੀ ਲਗਨ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ। ਅਬੋਹਰ ਪਹੁੰਚਣ ’ਤੇ ਐਡਵੋਕੇਟ ਅਮਨਦੀਪ ਸਿੰਘ ਜਾਖੜ, ਸਚਿਨਜੀਤ ਸਿੰਘ ਸੰਨ੍ਹੀ, ਪ੍ਰਿੰਸੀਪਲ ਰਾਜੇਸ਼ ਸਚਦੇਵਾ, ਪ੍ਰਿੰਸੀਪਲ ਵਿਜੈ ਗਰੋਵਰ ਅਤੇ ਉਨ੍ਹਾਂ ਦੀ ਟੀਮ ਵਲੋਂ ਆਈ.ਪੀ.ਐੱਸ ਧੰਨਪ੍ਰੀਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਸੈਮੀਨਾਰ ਦੇ ਪਹਿਲੇ ਪੜਾਅ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਵਿਖੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਆਈ.ਪੀ.ਐੱਸ ਧੰਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਆਪਣਾ ਟੀਚਾ ਨਿਰਧਾਰਿਤ ਕਰਨਾ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ ਅਤੇ ਸਮੇਂ ਦੀ ਸਹੀ ਵਰਤੋਂ ਕਰਦਿਆਂ ਆਪਣੇ ਉਦੇਸ਼ ਦੀ ਪ੍ਰਾਪਤੀ ਲਈ ਨਿਰੰਤਰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਸੁਪਨੇ ਦੇਖਣ ਨਾਲ ਸਫਲਤਾ ਨਹੀਂ ਮਿਲਦੀ, ਸਗੋਂ ਉਨ੍ਹਾਂ ਨੂੰ ਸਾਕਾਰ ਕਰਨ ਲਈ ਅਨੁਸ਼ਾਸਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ, ਪੁਲਿਸ ਸੇਵਾਵਾਂ ਅਤੇ ਹੋਰ ਪ੍ਰਸ਼ਾਸਨਿਕ ਖੇਤਰਾਂ ਵਿਚ ਕਰੀਅਰ ਬਣਾਉਣ ਸਬੰਧੀ ਅਹਿਮ ਜਾਣਕਾਰੀ ਵੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਪਛਾਣਨ ਅਤੇ ਸਹੀ ਦਿਸ਼ਾ ਵਿਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਦੂਜੇ ਪੜਾਅ ਤਹਿਤ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ, ਅਬੋਹਰ ਵਿਖੇ ਕੈਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਆਈ.ਪੀ.ਐੱਸ ਧੰਨਪ੍ਰੀਤ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕੈਰੀਅਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਬੜੇ ਹੀ ਸਰਲ ਅਤੇ ਢੁਕਵੇਂ ਢੰਗ ਨਾਲ ਜਵਾਬ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਾਲਜ ਵਿਚ ਚੱਲ ਰਹੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸੈਮੀਨਾਰ ਦੌਰਾਨ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਵਿਜੈ ਗਰੋਵਰ ਅਤੇ ਸਟਾਫ਼ ਵਲੋਂ ਆਈ.ਪੀ.ਐੱਸ ਧੰਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਆਈ.ਪੀ.ਐੱਸ ਧੰਨਪ੍ਰੀਤ ਕੌਰ ਨੇ ਕਿਹਾ ਕਿ ਅਬੋਹਰ ਦਾ ਉਨ੍ਹਾਂ ਦਾ ਇਹ ਪਹਿਲਾ ਦੌਰਾ ਸੀ, ਪਰ ਇੱਥੋਂ ਦੇ ਲੋਕਾਂ ਵਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਨਿੱਘਾ ਸਵਾਗਤ ਉਹ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਅਜਿਹੇ ਸਿੱਖਿਆ ਅਤੇ ਕੈਰੀਅਰ ਮਾਰਗਦਰਸ਼ਨ ਸਬੰਧੀ ਉਪਰਾਲਿਆਂ ਨੂੰ ਨੌਜਵਾਨਾਂ ਦੇ ਭਵਿੱਖ ਲਈ ਬੇਹੱਦ ਲਾਹੇਵੰਦ ਦੱਸਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਪੰਜਾਬ ਦੀਆਂ ਬੰਦ ਕੀਤੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਵਾਏ ਸਰਕਾਰ- ਐੱਸ. ਕੇ. ਐੱਮ.
Ad Position 24