ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਬਾਲ ਦਿਵਸ ਮਨਾਇਆ
ਜ਼ੀਰਾ,14 ਨਵੰਬਰ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਜ਼ੀਰਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਦੀਆਂ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ।
ਜ਼ੀਰਾ,14 ਨਵੰਬਰ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਜ਼ੀਰਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਦੀਆਂ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸਕੂਲ ਅੰਦਰ ਪਹੁੰਚ ਕੇ ਇਸ ਦਿਨ ਨੂੰ ਹੋਰ ਵੀ ਯਾਦਗਾਰ ਬਣਾਇਆ। ਬੱਚਿਆਂ ਨੇ ਗੀਤਾਂ, ਕਵਿਤਾਵਾਂ, ਮਨੋਰੰਜਕ ਗਤੀਵਿਧੀਆਂ ਅਤੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਵਲੋਂ ਵੀ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਨਾਲ ਸਕੂਲ ਦਾ ਮਾਹੌਲ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾ ਕਿਹਾ ਕਿ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਚੰਗੇ ਸੰਸਕਾਰ ਦੇਣਾ ਵੀ ਬਹੁਤ ਜ਼ਰੂਰੀ ਹੈ।