ਬਾਜ਼ਾਰਾਂ ਦੀ ਸੁਰੱਖਿਆ ਲਈ ਐਮ.ਪੀ. ਫੰਡ ’ਚ 5 ਲੱਖ ਦੀ ਲਾਗਤ ਨਾਲ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ -ਘੁਬਾਇਆ, ਪਿੰਕੀ
ਫ਼ਿਰੋਜ਼ਪੁਰ, 14 ਨਵੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਛਾਉਣੀ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਲਦ ਹੀ ਸੀ.
ਫ਼ਿਰੋਜ਼ਪੁਰ, 14 ਨਵੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਛਾਉਣੀ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਲਦ ਹੀ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ। ਬਾਜ਼ਾਰਾਂ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਚੋਰੀ ਅਤੇ ਲੁੱਟ ਖੋਹ ਵਰਗੀਆਂ ਘਟਨਾਵਾਂ ’ ਤੇ ਨਿਗਰਾਨੀ ਰੱਖਣ ਦੇ ਉਦੇਸ਼ ਨਾਲ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਐਮ.ਪੀ ਫੰਡ ਵਿਚੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਪ੍ਰਾਜੈਕਟ ਦਾ ਕੰਮ ਆਉਣ ਵਾਲੇ ਇਕ ਮਹੀਨੇ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਵਿਚ ਲੰਬੇ ਸਮੇਂ ਤੋਂ ਚਿੰਤਾ ਬਣੀ ਹੋਈ ਸੀ। ਖ਼ਾਸ ਤੌਰ ’ਤੇ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰ ਕਾਫ਼ੀ ਸਮੇਂ ਤੋਂ ਪ੍ਰਸ਼ਾਸਨ ਅਤੇ ਜਨਤਕ ਨੁਮਾਇੰਦਿਆਂ ਕੋਲ ਬਾਜ਼ਾਰਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਉਠਾ ਰਹੇ ਸਨ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੀ ਸੁਰੱਖਿਆ ਸਿਰਫ਼ ਦੁਕਾਨਦਾਰਾਂ ਲਈ ਹੀ ਨਹੀਂ, ਸਗੋਂ ਉੱਥੇ ਖਰੀਦਦਾਰੀ ਕਰਨ ਆਉਣ ਵਾਲੇ ਹਜ਼ਾਰਾਂ ਲੋਕਾਂ ਲਈ ਵੀ ਮਹੱਤਵਪੂਰਨ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਛਾਉਣੀ ਦੇ ਬਾਜ਼ਾਰਾਂ ਵਿਚ ਨਿਗਰਾਨੀ ਪ੍ਰਬੰਧ ਮਜ਼ਬੂਤ ਹੋਣ ਦੀ ਉਮੀਦ ਹੈ। ਇਸ ਮੌਕੇ ਛਾਉਣੀ ਬਲਾਕ ਪ੍ਰਧਾਨ ਰਜਨੀਸ਼ ਕੁਮਾਰ ਗੋਇਲ, ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ, ਹਰਜਿੰਦਰ ਸਿੰਘ ਬਿੱਟੂ ਸੰਘਾ, ਧਰਮਜੀਤ ਸਿੰਘ ਹੌਂਡਾ ਵਾਲੇ, ਰਵੀ ਤਾਇਲ, ਡਾ. ਉਮੇਸ਼ ਸ਼ਰਮਾ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਸਾਬਕਾ ਨਗਰ ਕੌਂਸਲ ਪ੍ਰਧਾਨ ਰੋਹਿਤ ਉਰਫ਼ ਰਿੰਕੂ ਗਰੋਵਰ, ਕੌਂਸਲਰ ਰਿਸ਼ੀ ਸ਼ਰਮਾ, ਐਡਵੋਕੇਟ ਰਜਨੀਸ਼ ਸੋਢੀ, ਸਾਬਕਾ ਛਾਉਣੀ ਬਲਾਕ ਪ੍ਰਧਾਨ ਦਿਨੇਸ਼ ਸੋਈ, ਕਾਂਗਰਸ ਜ਼ਿਲ੍ਹਾ ਮੀਡੀਆ ਇੰਚਾਰਜ ਮਾਣਿਕ ਸੋਈ, ਸੁਭਾਸ਼ ਮਿੱਤਲ, ਅਸ਼ੋਕ ਪ੍ਰਧਾਨ, ਰਾਜਾ ਪ੍ਰਧਾਨ, ਸਤੀਸ਼ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।