ਸੈਂਟਰ ਸ਼ੇਰਖਾਂ ਵਿਖੇ ਕਰਵਾਏ ਗਏ ਵਿੱਦਿਅਕ ਮੁਕਾਬਲੇ
ਕੁੱਲਗੜ੍ਹੀ, 14 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਦਲਜੀਤ ਕੌਰ ਅਤੇ ਸੈਂਟਰ ਹੈੱਡ ਟੀਚਰ ਸ਼ੇਰਖਾਂ ਰੀਤੂ ਬਾਲਾ ਦੀ ਅਗਵਾਈ ਹੇਠ ਬਲਾਕ ਸਤੀਏਵਾਲਾ ਦੇ ਸੈਂਟਰ ਸ਼ੇਰਖਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ ।
ਕੁੱਲਗੜ੍ਹੀ, 14 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਦਲਜੀਤ ਕੌਰ ਅਤੇ ਸੈਂਟਰ ਹੈੱਡ ਟੀਚਰ ਸ਼ੇਰਖਾਂ ਰੀਤੂ ਬਾਲਾ ਦੀ ਅਗਵਾਈ ਹੇਠ ਬਲਾਕ ਸਤੀਏਵਾਲਾ ਦੇ ਸੈਂਟਰ ਸ਼ੇਰਖਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ । ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੂੰ ਦੋ ਵਰਗਾਂ ਵਿਚ ਵੰਡਿਆ ਗਿਆ। ਪਹਿਲੇ ਵਰਗ ਵਿਚ ਪ੍ਰੀ-ਪ੍ਰਾਇਮਰੀ ਤੋਂ ਤੀਜੀ ਜਮਾਤ ਤੱਕ ਅਤੇ ਦੂਜੇ ਵਰਗ ਵਿਚ ਚੌਥੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬੱਚਿਆਂ ਦੀ ਸੁੰਦਰ ਲਿਖਾਈ (ਵਿਦਿਆਰਥੀ ਅਤੇ ਅਧਿਆਪਕ), ਪਹਾੜੇ ਸੁਣਾਉਣ, ਲੋਕ ਗੀਤ, ਕਵਿਤਾ ਗਾਇਨ, ਬਾਲ ਗੀਤ, ਆਮ ਗਿਆਨ, ਪੇਂਟਿੰਗ ਅਤੇ ਬੈਸਟ ਆਊਟ ਆਫ਼ ਵੇਸਟ ਸਮੇਤ ਵੱਖ-ਵੱਖ ਰੌਚਕ ਅਤੇ ਸਿਰਜਣਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਰਦੀਪ ਸਿੰਘ, ਪਰਮਜੀਤ ਸਿੰਘ ਪੰਮਾ, ਕੁਲਵੰਤ ਸਿੰਘ, ਸਰਬਜੀਤ ਸਿੰਘ ਭਾਵੜਾ, ਗੁਰਮੇਜ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਸੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਸ਼ਰਮਾ, ਰੀਮਾ ਰਾਣੀ, ਨਵਜੋਤ ਕੌਰ, ਪਰਮਜੀਤ ਕੌਰ, ਬਲਜੀਤ ਰਾਣੀ, ਗੁਰਪ੍ਰੀਤ ਕੌਰ, ਕਿਰਨਜੋਤ ਕੌਰ ਅਤੇ ਬਲਦੇਵ ਸਿੰਘ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ।