14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੂਟਾ ਸਿੰਘ ਭੁੱਲਰ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਦੇ ਵਿਸਥਾਰ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਤਹਿਤ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਆਗੂ ਬੂਟਾ ਸਿੰਘ ਭੁੱਲਰ ਵਾਸੀ ਪਿੰਡ ਸਤੀਏਵਾਲਾ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 15-11-2026
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਦੇ ਵਿਸਥਾਰ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਤਹਿਤ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਆਗੂ ਬੂਟਾ ਸਿੰਘ ਭੁੱਲਰ ਵਾਸੀ ਪਿੰਡ ਸਤੀਏਵਾਲਾ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ। ਇਸ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਬੂਟਾ ਸਿੰਘ ਭੁੱਲਰ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਵਧਾਈ ਦਿੱਤੀ ਗਈ। ਨਿਯੁਕਤੀ ਪੱਤਰ ਵਿਚ ਕਿਹਾ ਗਿਆ ਹੈ ਕਿ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਯੂਥ ਵਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਬੂਟਾ ਸਿੰਘ ਭੁੱਲਰ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਨੌਜਵਾਨ ਅਕਾਲੀ ਆਗੂਆਂ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨਾਲ ਇਲਾਕੇ ਵਿਚ ਯੂਥ ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਜ਼ਿੰਮੇਵਾਰੀ ਵੀ ਵਧ ਗਈ ਹੈ। ਆਪਣੀ ਇਸ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਬੂਟਾ ਸਿੰਘ ਭੁੱਲਰ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਵਿਧਾਇਕ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ,ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਕਮੇਟੀ, ਚਮਕੌਰ ਸਿੰਘ ਟਿੱਬੀ ਸਾਬਕਾ ਜਿਲ੍ਹਾਪ੍ਰਧਾਨ, ਜੋਗਾ ਸਿੰਘ ਮੁਰਕਵਾਲਾ, ਭੁਪਿੰਦਰ ਸਿੰਘ ਫਰੀਦੇਵਾਲਾ, ਰੇਸ਼ਮ ਸਿੰਘ ਭੁੱਲਰ ਸਤੀਏਵਾਲਾ, ਬਲਵਿੰਦਰ ਸਿੰਘ ਪੱਪੂ ਕੋਤਵਾਲ, ਅਮਨਪ੍ਰੀਤ ਸਿੰਘ ਭੁੱਲਰ, ਹਰਪ੍ਰੀਤ ਸਿੰਘ ਸ਼ੇਰਖਾਂ, ਬਲਕਾਰ ਸਿੰਘ ਢਿੱਲੋਂ ਆਦਿ ਆਗੂਆਂ ਨੇ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਖਿਡਾਰੀ ਨੇ ਜਿੱਤਿਆ ਇਨਾਮ ਅਗਲੀ ਖ਼ਬਰ ਸੈਂਟਰ ਸ਼ੇਰਖਾਂ ਵਿਖੇ ਕਰਵਾਏ ਗਏ ਵਿੱਦਿਅਕ ਮੁਕਾਬਲੇ
Ad Position 24