ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਖਿਡਾਰੀ ਨੇ ਜਿੱਤਿਆ ਇਨਾਮ
ਕੁੱਲਗੜ੍ਹੀ, 14 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਹੋਣਹਾਰ ਵਿਦਿਆਰਥੀ ਅਜ਼ਾਦਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਪਨ ਮੈਰਾਥਨ ਟੂਰਨਾਮੈਂਟ ਵਿਚ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ 5,000 ਰੁਪਏ ਦਾ ਨਕਦ ਇਨਾਮ ਜਿੱਤਿਆ। ਵਿਦਿਆਰਥੀ ਦੀ ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ, ਡਾਇਰੈਕਟਰ ਪਰਵਿੰਦਰ ਸਿੰਘ ਸੰਧੂ, ਪ੍ਰਿੰਸੀਪਲ ਰੀਤੂ ਚੋਪੜਾ ਅਤੇ ਵਾਈਸ ਪ੍ਰਿੰਸੀਪਲ ਰਣਧੀਰ ਸਿੰਘ ਵਲੋਂ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।
ਅਜੀਤ ਡੈਸਕ
15-11-2026