14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਦੀ ਮੀਟਿੰਗ ਬੰਦ ਕੀਤੀਆਂ ਮੰਡੀਆਂ ਜਲਦ ਮੁੜ ਚਾਲੂ ਕਰਕੇ ਕਿਸਾਨਾਂ ਦਾ ਰਹਿੰਦਾ ਝੋਨਾ ਖ਼ਰੀਦਣ ਦੀ ਕੀਤੀ ਮੰਗ

ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ)–ਕਿਸਾਨ ਮਜ਼ਦੂਰ ਮੋਰਚੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੇ ਕੀਤੇ ਐਲਾਨ ਤੋਂ ਬਾਅਦ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਜ਼ੋਨ ਗੁਰੂਹਰਸਹਾਏ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਕਿਸਾਨ ਆਗੂਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਗੁਰੂ ਬਖ਼ਸ਼ ਸਿੰਘ ਦੀ ਅਗਵਾਈ ਹੇਠ ਹੋਈ।

Ad Position 21
No active advertisement
ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕਰਦੇ ਹੋਏ ਕਿਸਾਨ ਆਗੂ। ਤਸਵੀਰ-ਕਪਿਲ ਕੰਧਾਰੀ 15-11-2026
ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ)–ਕਿਸਾਨ ਮਜ਼ਦੂਰ ਮੋਰਚੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੇ ਕੀਤੇ ਐਲਾਨ ਤੋਂ ਬਾਅਦ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਜ਼ੋਨ ਗੁਰੂਹਰਸਹਾਏ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਕਿਸਾਨ ਆਗੂਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਗੁਰੂ ਬਖ਼ਸ਼ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੁਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਸਹਿਮਤੀ ਬਣਾਈ ਗਈ ਸੀ। ਇਸ ਸਹਿਮਤੀ ਅਨੁਸਾਰ ਸਰਕਾਰ ਵਲੋਂ 15 ਅਕਤੂਬਰ ਤੱਕ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਣਾ ਸੀ, ਪਰ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਕਾਰਵਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਲਾਗੂ ਕਰਨ ਤੋਂ ਪਿੱਛੇ ਹਟਣ ਕਾਰਨ ਕਿਸਾਨ ਮਜ਼ਦੂਰ ਮੋਰਚੇ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਵਿਚ ਹਲਕਾ ਗੁਰੂਹਰਸਹਾਏ ਤੋਂ ਸੈਂਕੜੇ ਟਰੈਕਟਰ-ਟਰਾਲੀਆਂ ਅਤੇ ਹਜ਼ਾਰਾਂ ਕਿਸਾਨਾਂ ਦਾ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਲਈ ਕਿਸਾਨ ਪੂਰੀ ਤਿਆਰੀ ਨਾਲ ਚੰਡੀਗੜ੍ਹ ਵੱਲ ਕੂਚ ਕਰਨਗੇ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਵੀ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਿਹੜੀਆਂ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਮੁੜ ਚਾਲੂ ਕੀਤਾ ਜਾਵੇ ਅਤੇ ਕਿਸਾਨਾਂ ਦਾ ਰਹਿੰਦਾ ਝੋਨਾ ਸਰਕਾਰੀ ਨਿਯਮਾਂ ਅਨੁਸਾਰ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ। ਮੀਟਿੰਗ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਜਥੇਬੰਦਕ ਏਕਤਾ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਮੇਜਰ ਸਿੰਘ, ਫੁੰਮਣ ਸਿੰਘ, ਸੁਖਦੇਵ ਸਿੰਘ, ਕਾਲਾ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਸੁਬਾ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਨੀਲਮ ਰਾਣੀ, ਨਿਰਮਲਾ ਰਾਣੀ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਉੱਪਰ ਦਰਜ ਪਰਚੇ ਅਤੇ ਰੈੱਡ ਐਂਟਰੀਆਂ ਤੁਰੰਤ ਰੱਦ ਕੀਤੀਆਂ ਜਾਣ-ਭਾਕਿਯੂ ਪੰਜਾਬ ਅਗਲੀ ਖ਼ਬਰ ਲੀਵਰ ਦੀਆਂ ਬਿਮਾਰੀਆਂ ਦੀ ਪਛਾਣ ਲਈ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਫਾਈਬਰੋ ਸਕੈਨ ਕੈਂਪ 16 ਨੂੰ
Ad Position 24