14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਹੋਤਾ ਦੇ ਮਿਸਲ ਸਤਲੁਜ ਦੇ ਸੂਬਾ ਜੁਆਇੰਟ ਸਕੱਤਰ ਬਣਨ ’ਤੇ ਦਵਿੰਦਰ ਸਿੰਘ ਸੇਖੋਂ ਨੇ ਵਧਾਈ ਦਿੱਤੀ

ਜ਼ੀਰਾ,14 ਨਵੰਬਰ(ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਵਲੋਂ ਹਰਜਿੰਦਰ ਸਿੰਘ ਸਹੋਤਾ ਦੀ ਕਾਰਗੁਜ਼ਾਰੀ, ਜਥੇਬੰਦੀ ਪ੍ਰਤੀ ਸਮਰਪਣ ਅਤੇ ਮਿਹਨਤ ਨੂੰ ਵੇਖਦਿਆਂ ਉਨ੍ਹਾਂ ਨੂੰ ਮਿਸਲ ਸਤਲੁਜ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਥੇਬੰਦੀ ਦੇ ਸਕੱਤਰ ਜਨਰਲ ਦਵਿੰਦਰ ਸਿੰਘ ਸੇਖੋਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।

Ad Position 21
No active advertisement
ਅਜੀਤ ਡੈਸਕ 15-11-2026
ਜ਼ੀਰਾ,14 ਨਵੰਬਰ(ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਵਲੋਂ ਹਰਜਿੰਦਰ ਸਿੰਘ ਸਹੋਤਾ ਦੀ ਕਾਰਗੁਜ਼ਾਰੀ, ਜਥੇਬੰਦੀ ਪ੍ਰਤੀ ਸਮਰਪਣ ਅਤੇ ਮਿਹਨਤ ਨੂੰ ਵੇਖਦਿਆਂ ਉਨ੍ਹਾਂ ਨੂੰ ਮਿਸਲ ਸਤਲੁਜ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਥੇਬੰਦੀ ਦੇ ਸਕੱਤਰ ਜਨਰਲ ਦਵਿੰਦਰ ਸਿੰਘ ਸੇਖੋਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਗਈ, ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਪੰਜਾਬ ਦੀ ਨੌਜਵਾਨੀ ਨੂੰ ਪੈਰਾਂ ਸਿਰ ਕਰਨਾ ਅਤੇ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣਾ ਹੈ। ਇਸ ਮਕਸਦ ਲਈ ਮਿਸਲ ਸਤਲੁਜ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ ਸੇਖੋਂ, ਸਕੱਤਰ ਜਨਰਲ ਮਿਸਲ ਸਤਲੁਜ ਨੇ ਕਿਹਾ ਕਿ ਸਾਨੂੰ ਹਰਜਿੰਦਰ ਸਿੰਘ ਸਹੋਤਾ ਵਰਗੇ ਸਮਰਪਿਤ, ਮਿਹਨਤੀ ਅਤੇ ਸਿਰੜੀ ਸਾਥੀਆਂ ਦੀ ਜਥੇਬੰਦੀ ਵਿੱਚ ਹੋਰ ਵੀ ਲੋੜ ਹੈ। ਉਨ੍ਹਾਂ ਦੇ ਕੰਮ ਕਰਨ ਦੇ ਢੰਗ ਅਤੇ ਪੰਜਾਬ ਪ੍ਰਤੀ ਸੋਚ ਨੂੰ ਵੇਖਦਿਆਂ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਾਥੀਆਂ ਦੀ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਨਵੀਂ ਤਾਕਤ ਅਤੇ ਮਜ਼ਬੂਤੀ ਮਿਲੇਗੀ। ਇਸ ਮੌਕੇ ਤਜਿੰਦਰ ਸਿੰਘ ਕੰਗ ਅਤੇ ਜਤਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਘਰ ਵੱਲ ਪਟਾਕੇ ਸੁੱਟਣ ਤੋਂ ਰੋਕਣ ’ਤੇ ਵਿਅਕਤੀ ਦੀ ਕੁੱਟਮਾਰ, ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਿਸਾਨਾਂ ਉੱਪਰ ਦਰਜ ਪਰਚੇ ਅਤੇ ਰੈੱਡ ਐਂਟਰੀਆਂ ਤੁਰੰਤ ਰੱਦ ਕੀਤੀਆਂ ਜਾਣ-ਭਾਕਿਯੂ ਪੰਜਾਬ
Ad Position 24