14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ’ਚ ਬਾਲ ਦਿਵਸ ਮਨਾਇਆ

ਜ਼ੀਰਾ, 14 ਨਵੰਬਰ(ਪ੍ਰਤਾਪ ਸਿੰਘ ਹੀਰਾ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੇ ਸ਼ੁੱਭ ਮੌਕੇ ਸਥਾਨਕ ਸਵਾਮੀ ਸਵਤੇ ਪ੍ਰਕਾਸ਼ ਸਰਵ ਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਦਿਹਾੜਾ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

Ad Position 21
No active advertisement
ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ, ਜ਼ੀਰਾ ਵਿਖੇ ਬਾਲ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪਤਵੰਤੇ ਅਤੇ ਬੱਚੇ। ਅਜੀਤ ਤਸਵੀਰ 15-11-2026
ਜ਼ੀਰਾ, 14 ਨਵੰਬਰ(ਪ੍ਰਤਾਪ ਸਿੰਘ ਹੀਰਾ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੇ ਸ਼ੁੱਭ ਮੌਕੇ ਸਥਾਨਕ ਸਵਾਮੀ ਸਵਤੇ ਪ੍ਰਕਾਸ਼ ਸਰਵ ਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਦਿਹਾੜਾ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿਚ ਬੱਚਿਆਂ ਨੇ ਕਵਿਤਾਵਾਂ, ਗੀਤਾਂ ਅਤੇ ਭਾਸ਼ਣਾਂ ਰਾਹੀਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਦੀ ਅਧਿਆਪਕਾ ਜੋਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਾਲ ਦਿਵਸ ਦੀ ਇਤਿਹਾਸਕ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨਾਲ ਅਥਾਹ ਪਿਆਰ ਕਰਦੇ ਸਨ ਅਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਕਿਹਾ ਕਿ ਨਹਿਰੂ ਜੀ ਦਾ ਮੰਨਣਾ ਸੀ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਸਹੀ ਸਿੱਖਿਆ ਤੇ ਸੰਸਕਾਰਾਂ ਨਾਲ ਹੀ ਉਹ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲਿਜਾ ਸਕਦੇ ਹਨ। ਇਸੇ ਕਰਕੇ ਉਨ੍ਹਾਂ ਦੇ ਜਨਮ ਦਿਨ ਨੂੰ ਪੂਰੇ ਦੇਸ਼ ਵਿਚ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਬਾਲ ਦਿਵਸ ਦੇ ਨਾਲ-ਨਾਲ ਇਸ ਮੌਕੇ 16 ਨਵੰਬਰ ਨੂੰ ਆ ਰਹੇ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਵੀ ਯਾਦ ਕੀਤਾ ਗਿਆ। ਅਧਿਆਪਕਾ ਨੇ ਬੱਚਿਆਂ ਨੂੰ ਸਰਾਭਾ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਗ਼ਦਰ ਪਾਰਟੀ ਦੇ ਉੱਘੇ ਨਾਇਕ ਸਨ। ਦੇਸ਼ ਨੂੰ ਅੰਗਰੇਜ਼ਾਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਉਨ੍ਹਾਂ ਨੇ 16 ਨਵੰਬਰ 1915 ਨੂੰ ਮਹਿਜ਼ 19 ਸਾਲ ਦੀ ਛੋਟੀ ਉਮਰ ਵਿਚ ਲਾਹੌਰ ਸੈਂਟਰਲ ਜੇਲ੍ਹ ਵਿਖੇ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮਿਆ ਸੀ। ਉਨ੍ਹਾਂ ਦੀ ਇਸ ਲਾਸਾਨੀ ਕੁਰਬਾਨੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮੇਤ ਅਨੇਕਾਂ ਨੌਜਵਾਨਾਂ ਵਿਚ ਆਜ਼ਾਦੀ ਦੀ ਚਿੰਗਾਰੀ ਬਾਲੀ। ਉਨ੍ਹਾਂ ਕਿਹਾ ਕਿ ਸਰਾਭਾ ਜੀ ਦੀ ਸ਼ਹਾਦਤ ਅੱਜ ਵੀ ਹਰ ਦੇਸ਼ ਵਾਸੀ ਦੇ ਦਿਲ ਵਿਚ ਦੇਸ਼ ਭਗਤੀ ਦਾ ਜਜ਼ਬਾ ਜਗਾਉਂਦੀ ਹੈ। ਇਸ ਸਮਾਗਮ ਵਿੱਚ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ, ਹਰਜੀਤ ਸਿੰਘ ਵਧਵਾ, ਬਲਵੀਰ ਸਿੰਘ ਮਾਸਟਰ ਜੋਗਿੰਦਰ ਸਿੰਘ ਝੱਤਰਾ, ਅਸ਼ੋਕ ਕੁਮਾਰ ਪਲਤਾ, ਸੁਰਜੀਤ ਸਿੰਘ, ਸਤੀਸ਼ ਮੋਹਨ ਦੇਵਗਨ ਅਤੇ ਜਨਕ ਰਾਜ ਗੌਤਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਸਮਾਗਮ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ਼ ਵਿਚੋਂ ਪ੍ਰਵੀਨ ਕੌਰ, ਜੀਵਨ ਜੋਤੀ, ਦਲਜੀਤ ਕੌਰ, ਸਿਮਰਨ, ਵਿਜੇਤਾ, ਨੇਹਾ, ਰੁਬੀਨਾ, ਕੁਲਵਿੰਦਰ ਕੌਰ, ਸੁਮਨ, ਜਸਪ੍ਰੀਤ ਕੌਰ, ਹੇਮ, ਪੂਜਾ ਅਤੇ ਰੇਖਾ ਰਾਣੀ ਸਮੇਤ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐੱਮ. ਸਕੂਲਜ਼ ਦੇ ਸੀ.ਈ.ਓ. ਡਾ. ਅਨਿਰੁੱਧ ਗੁਪਤਾ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਰਾਜਪਾਲ ਕਟਾਰੀਆ ਨੇ ਡਾ.ਗੁਪਤਾ... ਅਗਲੀ ਖ਼ਬਰ ਦੀਵਾਲੀ ਮੌਕੇ ਘਰ ਵੱਲ ਪਟਾਕੇ ਸੁੱਟਣ ਤੋਂ ਰੋਕਣ ’ਤੇ ਵਿਅਕਤੀ ਦੀ ਕੁੱਟਮਾਰ, ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24