14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ,...

ਸਭ ਤੋਂ ਵੱਧ ਤਰਜੀਹ ਦਿੰਦਿਆਂ ਬਜਟ ਦਾ 26 ਫ਼ੀਸਦੀ ਹਿੱਸਾ ਇਸ ਖੇਤਰ ਲਈ ਰੱਖਿਆ ਗਿਆ ਹੈ। ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।

Ad Position 21
No active advertisement
(Ã ਸਫਾ 5 ਦੀ ਬਾਕੀ Æ) 15-11-2026
ਸਭ ਤੋਂ ਵੱਧ ਤਰਜੀਹ ਦਿੰਦਿਆਂ ਬਜਟ ਦਾ 26 ਫ਼ੀਸਦੀ ਹਿੱਸਾ ਇਸ ਖੇਤਰ ਲਈ ਰੱਖਿਆ ਗਿਆ ਹੈ। ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2021 ਵਿਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ ਜਦਕਿ ਇਸ ਵਾਰ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਇਹ ਪ੍ਰਾਪਤੀ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਸੁੱਧਰ ਰਹੇ ਮਿਆਰ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ 98 ਏਕੜ ਵਿਚ ਸਥਾਪਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਇਸ ਸਮੇਂ 2600 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਅਗਲੇ ਸਾਲ ਤੱਕ ਇਹ ਗਿਣਤੀ ਦੁੱਗਣੀ ਹੋਣ ਦੀ ਉਮੀਦ ਹੈ। ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਇਹ ਸੰਸਥਾ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰਵਾਇਤੀ ਕਿੱਤਿਆਂ ਤੱਕ ਸੀਮਤ ਨਾ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਡਾਕਟਰ ਅਤੇ ਇੰਜੀਨੀਅਰ ਬਣਨ ਤੋਂ ਇਲਾਵਾ ਖੇਡਾਂ, ਕਾਰੋਬਾਰ, ਤਕਨੀਕੀ ਖੇਤਰ ਅਤੇ ਹੋਰ ਕਿੱਤਿਆਂ ਵਿਚ ਵੀ ਬੇਅੰਤ ਸੰਭਾਵਨਾਵਾਂ ਹਨ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਅਤੇ ਉਨ੍ਹਾਂ ਨੂੰ ਸਹੀ ਮਾਰਗ ਦਰਸ਼ਨ ਤੇ ਮੌਕਿਆਂ ਦੀ ਲੋੜ ਹੈ। ਖੇਡਾਂ ਦੇ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਖੇਡਾਂ ਲਈ 1794 ਕਰੋੜ ਰੁਪਏ ਰੱਖੇ ਹਨ। ਪੰਜਾਬ ਨੇ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਰਗੇ ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਸ਼ੇਸ਼ ਜਾਗਰੂਕਤਾ ਅਤੇ ਤਿਆਰੀ ਕੈਂਪ ਲਗਾਏ ਜਾਣਗੇ। ਉਨ੍ਹਾਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ, ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ, ਰਣਬੀਰ ਸਿੰਘ ਭੁੱਲਰ, ਫੌਜਾ ਸਿੰਘ ਸਰਾਰੀ, ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ ਸਨੇਹ ਦੀਪ ਸ਼ਰਮਾ, ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ, ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਸੁਰੇਸ਼ ਕੁਮਾਰ ਸ਼ਰਮਾ, ਮਨੀਸ਼ ਕੁਮਾਰ, ਪ੍ਰੋ. ਸੁਸ਼ੇਂਦਰ ਕੁਮਾਰ ਮਿਸ਼ਰਾ, ਡਾ. ਰਾਜੀਵ ਕੁਮਾਰ ਗਰਗ ਅਤੇ ਰਜਿਸਟਰਾਰ ਡਾ. ਰਾਜੀਵ ਅਰੋੜਾ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 15 ਅਤੇ 16 ਨਵੰਬਰ ਨੂੰ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ ਅਗਲੀ ਖ਼ਬਰ ਪਰਮਵੀਰ ਸ਼ਰਮਾ ਨੂੰ ਬੈਸਟ ਅਧਿਆਪਕ ਅਤੇ ਰਾਗਿਨੀ ਧਵਨ ਨੂੰ ਬੈਸਟ ਸਟੂਡੈਂਟ ਐਵਾਰਡ ਨਾਲ ਨਿਵਾਜਿਆ
Ad Position 24