14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸੰਗਤਾਂ ਨੇ ਸ਼ਰਧਾ ਨਾਲ ਸਰਵਣ ਕੀਤੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਸਾਖੀਆਂ

ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕੁੱਟੀ ਰੋਡ,ਵਾਟਰ ਬਾਕਸ ਨੇੜੇ, ਮੰਡੀ ਗੁਰੂਹਰਸਹਾਏ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਰਾਗੀ-ਢਾਡੀ ਜਥਿਆਂ ਅਤੇ ਪ੍ਰਸਿੱਧ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕੁੱਟੀ ਰੋਡ,ਵਾਟਰ ਬਾਕਸ ਨੇੜੇ, ਮੰਡੀ ਗੁਰੂਹਰਸਹਾਏ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਰਾਗੀ-ਢਾਡੀ ਜਥਿਆਂ ਅਤੇ ਪ੍ਰਸਿੱਧ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੇ ਪਹਿਲੇ ਦਿਨ ਆਰਿਅਨ ਦੀਪ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਉਪਰੰਤ ਬੀਬੀ ਜਸਵੀਰ ਕੌਰ ਜੱਸ ਅਤੇ ਉਨ੍ਹਾਂ ਦੇ ਢਾਡੀ ਜਥੇ ਨੇ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਅਤੇ ਪ੍ਰਸੰਗ ਪੇਸ਼ ਕਰਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਕੁਰਬਾਨੀਆਂ ਨਾਲ ਜੋੜਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਚਾਰ ਉਦਾਸੀਆਂ ਅਤੇ ਭਾਈ ਮਰਦਾਨਾ ਜੀ ਨਾਲ ਕੀਤੇ ਅਧਿਆਤਮਿਕ ਸਫ਼ਰ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਗੁਰੂ ਸਾਹਿਬ ਦੀਆਂ ਜੀਵਨ ਸਾਖੀਆਂ ਰਾਹੀਂ ਸੰਗਤਾਂ ਨੂੰ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ, ਸਾਂਝੀਵਾਲਤਾ, ਸੱਚੀ-ਸੁੱਚੀ ਕਿਰਤ ਅਤੇ ਨਾਮ ਸਿਮਰਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ।ਜ਼ਿਕਰਯੋਗ ਹੈ ਕਿ ਇਹ ਤਿੰਨ ਰੋਜ਼ਾ ਗੁਰਮਤਿ ਸਮਾਗਮ 15 ਨਵੰਬਰ ਤੱਕ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਅਗਲੇ ਦਿਨਾਂ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਸਰਬਜੀਤ ਸਿੰਘ ਅਮਰੀਕਾ ਅਤੇ ਕਥਾਵਾਚਕ ਭਾਈ ਗੁਰਭੇਜ ਸਿੰਘ ਖ਼ਾਲਸਾ ਅਮਰੀਕਾ ਵਲੋਂ ਵੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਇਸ ਤੋਂ ਇਲਾਵਾ 15 ਨਵੰਬਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਕੁਟੀ ਰੋਡ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ਵਿਚ ਸ਼ਾਮਲ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਖਾਣੇ ਵਿਚ ਅਜੀਨੋਮੋਟੋ ਦੀ ਵਰਤੋਂ ਮਿਲਣ ’ਤੇ ਤਿਆਰ ਭੋਜਨ ਕਰਵਾਇਆ ਨਸ਼ਟ ਅਗਲੀ ਖ਼ਬਰ 15 ਅਤੇ 16 ਨਵੰਬਰ ਨੂੰ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ
Ad Position 24