14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖਾਣੇ ਵਿਚ ਅਜੀਨੋਮੋਟੋ ਦੀ ਵਰਤੋਂ ਮਿਲਣ ’ਤੇ ਤਿਆਰ ਭੋਜਨ ਕਰਵਾਇਆ ਨਸ਼ਟ

ਫ਼ਿਰੋਜ਼ਪੁਰ, 14 ਨਵੰਬਰ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਐੱਸ. ਬੀ.

Ad Position 21
No active advertisement
ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਐੱਸ.ਬੀ.ਐੱਸ. ਯੂਨੀਵਰਸਿਟੀ ਵਿਖੇ ਪਹੂੰਚੇ ਵੀ.ਆਈ.ਪੀਜ਼ ਅਧਿਕਾਰੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦੀ ਅਚਨਚੇਤ ਚੈਕਿੰਗ ਦੀਆਂ ਤਸਵੀਰ। ਅਜੀਤ ਤਸਵੀਰ 15-11-2026
ਫ਼ਿਰੋਜ਼ਪੁਰ, 14 ਨਵੰਬਰ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਐੱਸ.ਬੀ.ਐੱਸ. ਯੂਨੀਵਰਸਿਟੀ ਵਿਖੇ ਹੋ ਰਹੇ ਡਿਗਰੀ ਵੰਡ ਸਮਾਗਮ ਵਿਚ ਪਹੁੰਚੇ ਵੀ.ਆਈ.ਪੀਜ਼ ਅਤੇ ਵੱਖ-ਵੱਖ ਅਧਿਕਾਰੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਖਾਣੇ ਵਿਚ ਅਜੀਨੋਮੋਟੋ (ਮੋਨੋਸੋਡੀਅਮ ਗਲੂਟਾਮੇਟ-ਐੱਮ.ਐੱਸ.ਜੀ.) ਦੀ ਵਰਤੋਂ ਸਾਹਮਣੇ ਆਉਣ ’ਤੇ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਤਿਆਰ ਕੀਤਾ ਖਾਣਾ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ, ਤਾਂ ਜੋ ਇਹ ਭੋਜਨ ਕਿਸੇ ਨੂੰ ਪਰੋਸਿਆ ਨਾ ਜਾ ਸਕੇ। ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵਿਖੇ ਟੈਂਟਾਂ ਵਿਚ ਵੀ.ਆਈ.ਪੀਜ਼ ਅਤੇ ਅਧਿਕਾਰੀਆਂ ਲਈ ਖਾਣਾ ਤਿਆਰ ਕੀਤਾ ਜਾ ਰਿਹਾ ਸੀ, ਜਿਸ ਦੀ ਸਮੁੱਚੀ ਕੈਟਰਿੰਗ ਦੀ ਜ਼ਿੰਮੇਵਾਰੀ ਮੋਹਨ ਟੈਂਟ ਹਾਊਸ ਵਲੋਂ ਨਿਭਾਈ ਜਾ ਰਹੀ ਸੀ। ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਚੈਕਿੰਗ ਦੌਰਾਨ ਖਾਣੇ ਵਿਚ ਅਜੀਨੋਮੋਟੋ ਦੀ ਵਰਤੋਂ ਨੋਟਿਸ ਕੀਤੀ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਭਾਗ ਵਲੋਂ ਤੁਰੰਤ ਇਸ ਦੀ ਵਰਤੋਂ ਰੁਕਵਾਈ ਗਈ ਅਤੇ ਤਿਆਰ ਭੋਜਨ ਨਸ਼ਟ ਕਰਵਾ ਦਿੱਤਾ ਗਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀ ਖੋਸਲਾ ਨੇ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲੇ ਹਰ ਕੈਟਰਰ, ਹੋਟਲ ਮਾਲਕ ਅਤੇ ਫੂਡ ਬਿਜ਼ਨਸ ਆਪਰੇਟਰ ਲਈ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਕਿਸੇ ਵੀ ਫੂਡ ਐਡੀਟਿਵ ਦੀ ਵਰਤੋਂ ਨਿਰਧਾਰਤ ਮਾਪਦੰਡਾਂ ਅਤੇ ਮਨਜ਼ੂਰਸ਼ੁਦਾ ਸ਼ਰਤਾਂ ਅਨੁਸਾਰ ਹੀ ਕੀਤੀ ਜਾ ਸਕਦੀ ਹੈ। ਵਿਭਾਗ ਨੇ ਇਹ ਵੀ ਸਪਸ਼ਟ ਕੀਤਾ ਕਿ ਵਾਰ-ਵਾਰ ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਚੈਕਿੰਗਾਂ ਕਰਨ ਦੇ ਬਾਵਜੂਦ ਜੇਕਰ ਕਾਰੋਬਾਰੀ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕੀਤੀ ਜਾਣ ਵਾਲੀ ਕਾਨੂੰਨੀ ਕਾਰਵਾਈ ਨੂੰ ਧੱਕੇਸ਼ਾਹੀ ਕਹਿਣਾ ਜਾਇਜ਼ ਨਹੀਂ। ਵਿਭਾਗ ਦਾ ਮਕਸਦ ਕਿਸੇ ਕਾਰੋਬਾਰੀ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ ਅਤੇ ਜਾਨ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਫੂਡ ਸੇਫ਼ਟੀ ਵਿਭਾਗ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਾਹਰਲੇ ਖਾਣੇ ਦੀ ਵਰਤੋਂ ਕਰਦੇ ਸਮੇਂ ਸਾਵਧਾਨੀ ਵਰਤਣ ਅਤੇ ਸਾਫ਼-ਸੁਥਰੇ ਤੇ ਸੁਰੱਖਿਅਤ ਭੋਜਨ ਨੂੰ ਤਰਜੀਹ ਦੇਣ। ਇਸ ਦੇ ਨਾਲ ਹੀ ਕੈਟਰਿੰਗ ਅਤੇ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਸਮਝਦਿਆਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਦੀ ਹਦਾਇਤ ਕੀਤੀ ਗਈ। ਫੂਡ ਸੇਫ਼ਟੀ ਅਧਿਕਾਰੀ ਅਭਿਨਵ ਕੁਮਾਰ ਨੇ ਸਪਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਪ੍ਰਤੀ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀਮਤੀ ਬਲਜੀਤ ਢਿੱਲੋਂ ਅਤੇ ਸਾਬਕਾ ਸਕੱਤਰ ਨਿਰਮਲ ਸਿੰਘ ਢਿੱਲੋਂ ਦੀਆਂ ਸੇਵਾਵਾਂ ਨੂੰ ਕੀਤਾ ਯਾਦ ਅਗਲੀ ਖ਼ਬਰ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸੰਗਤਾਂ ਨੇ ਸ਼ਰਧਾ ਨਾਲ ਸਰਵਣ ਕੀਤੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਸਾਖੀਆਂ
Ad Position 24