15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਤੂੜੀ ਨਾਲ ਲੱਦੇ ਓਵਰਲੋਡ ਟਰੈਕਟਰ-ਟਰਾਲੇ ਬਣੇ ਸੜਕਾਂ ’ਤੇ ਹਾਦਸਿਆਂ ਦਾ ਕਾਰਨ, ਆਵਾਜਾਈ ਹੋ ਰਹੀ ਪ੍ਰਭਾਵਿਤ ਸੜਕਾਂ ’ਤੇ ਬੇਖ਼ੌਫ਼ ਘੁੰਮ ਰਹੇ ਨੇ ਓਵਰਲੋਡ ਵਾਹਨ, ਦੂਜੇ ਵਾਹਨਾਂ ਲਈ ਰਸਤਾ ਲੰਘਣਾ ਹੋਇਆ ਮੁਸ਼ਕਿਲ

ਫ਼ਿਰੋਜ਼ਪੁਰ, 15 ਨਵੰਬਰ (ਸੁਖਵਿੰਦਰ ਸਿੰਘ)- ਸੜਕਾਂ ’ਤੇ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਅਤੇ ਹਾਦਸਿਆਂ ਨੂੰ ਰੋਕਣ ਲਈ ਭਾਵੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਦੇ ਉਲਟ ਸੜਕਾਂ ’ਤੇ ਬੇਖ਼ੌਫ਼ ਘੁੰਮ ਰਹੇ ਓਵਰਲੋਡ ਟਰੈਕਟਰ-ਟਰਾਲੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੇ ਹਨ। ਖ਼ਾਸ ਕਰਕੇ ਤੂੜੀ ਦੇ ਸੀਜ਼ਨ ਦੌਰਾਨ ਤੂੜੀ ਨਾਲ ਬੇਹੱਦ ਉੱਚੇ ਅਤੇ ਚੌੜੇ ਲੱਦੇ ਟਰੈਕਟਰ-ਟਰਾਲੇ ਸੜਕਾਂ ’ਤੇ ਆਮ ਦੇਖਣ ਨੂੰ ਮਿਲ ਰਹੇ ਹਨ, ਜਿਨ੍ਹਾਂ ਕਾਰਨ ਆਮ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਲਿੰਕ ਰੋਡ ’ਤੇ ਤੂੜੀ ਨਾਲ ਲੱਦੀ ਹੋਈ ਟਰੈਕਟਰ ਟਰਾਲੀ ਦੇ ਨਾਲੋਂ ਹੋਲੀ ਰਫਤਾਰ ਨਾਲ ਲੰਘਦੀ ਹੋਈ ਕਾਰ। ਤਸਵੀਰ-ਸੁਖਵਿੰਦਰ ਸਿੰਘ 16-11-2026
ਫ਼ਿਰੋਜ਼ਪੁਰ, 15 ਨਵੰਬਰ (ਸੁਖਵਿੰਦਰ ਸਿੰਘ)- ਸੜਕਾਂ ’ਤੇ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਅਤੇ ਹਾਦਸਿਆਂ ਨੂੰ ਰੋਕਣ ਲਈ ਭਾਵੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਦੇ ਉਲਟ ਸੜਕਾਂ ’ਤੇ ਬੇਖ਼ੌਫ਼ ਘੁੰਮ ਰਹੇ ਓਵਰਲੋਡ ਟਰੈਕਟਰ-ਟਰਾਲੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੇ ਹਨ। ਖ਼ਾਸ ਕਰਕੇ ਤੂੜੀ ਦੇ ਸੀਜ਼ਨ ਦੌਰਾਨ ਤੂੜੀ ਨਾਲ ਬੇਹੱਦ ਉੱਚੇ ਅਤੇ ਚੌੜੇ ਲੱਦੇ ਟਰੈਕਟਰ-ਟਰਾਲੇ ਸੜਕਾਂ ’ਤੇ ਆਮ ਦੇਖਣ ਨੂੰ ਮਿਲ ਰਹੇ ਹਨ, ਜਿਨ੍ਹਾਂ ਕਾਰਨ ਆਮ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਸਵੀਰਾਂ ਵਿਚ ਦੇਖਿਆਂ ਜਾ ਰਿਹਾ ਹੈ ਕਿ ਲਿੰਕ ਰੋਡ ਤੇ ਤੂੜੀ ਨਾਲ ਲੱਦਿਆ ਟਰੈਕਟਰ-ਟਰਾਲਾ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਕਿਸ ਤਰ੍ਹਾਂ ਸੜਕ ’ਤੇ ਚੱਲਣ ਵਾਲੇ ਦੂਜੇ ਵਾਹਨਾਂ ਲਈ ਰਸਤਾ ਲੰਘਣਾ ਵੀ ਮੁਸ਼ਕਿਲ ਬਣ ਜਾਂਦਾ ਹੈ। ਟਰਾਲੇ ਦਾ ਆਕਾਰ ਇੰਨਾ ਵੱਡਾ ਹੈ ਕਿ ਸੜਕ ਦਾ ਕਾਫ਼ੀ ਹਿੱਸਾ ਇਸ ਦੀ ਲਪੇਟ ਵਿਚ ਆ ਜਾਂਦਾ ਹੈ। ਲਿੰਕ ਰੋਡ ਤੇ ਅਜਿਹੇ ਵਾਹਨਾਂ ਦੇ ਸਾਹਮਣੇ ਜਾਂ ਪਿੱਛੇ ਤੋਂ ਆਉਣ ਵਾਲੀਆਂ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਨੂੰ ਲੰਘਣ ਸਮੇਂ ਕਾਫ਼ੀ ਸਾਵਧਾਨੀ ਵਰਤਣੀ ਪੈਂਦੀ ਹੈ। ਥੋੜ੍ਹੀ ਜਿਹੀ ਅਣਗਹਿਲੀ ਵੀ ਕਿਸੇ ਵੱਡੇ ਸੜਕ ਹਾਦਸੇ ਦਾ ਕਾਰਨ ਬਣ ਸਕਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅਜਿਹੇ ਓਵਰਲੋਡ ਵਾਹਨ ਦਿਨ-ਦਿਹਾੜੇ ਸੜਕਾਂ ’ਤੇ ਆਵਾਜਾਈ ਕਰਦੇ ਨਜ਼ਰ ਆਉਂਦੇ ਹਨ। ਨਾ ਤਾਂ ਇਨ੍ਹਾਂ ਦੇ ਆਕਾਰ ਦੀ ਕੋਈ ਪ੍ਰਵਾਹ ਕੀਤੀ ਜਾ ਰਹੀ ਹੈ ਅਤੇ ਨਾ ਹੀ ਸੜਕ ’ਤੇ ਚੱਲਣ ਵਾਲੇ ਹੋਰਨਾਂ ਲੋਕਾਂ ਦੀ ਸੁਰੱਖਿਆ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ। ਸੜਕਾਂ ’ਤੇ ਆਮ ਲੋਕਾਂ ਦੀ ਆਵਾਜਾਈ ਨੂੰ ਪ੍ਰਭਾਵਿਤ ਕਰਦੇ ਇਹ ਵਾਹਨ ਕਈ ਤਰ੍ਹਾਂ ਦੇ ਖ਼ਤਰਿਆਂ ਨੂੰ ਸੱਦਾ ਦੇ ਰਹੇ ਹਨ। ਇਕ ਪਾਸੇ ਟ੍ਰੈਫਿਕ ਪੁਲਿਸ ਵਲੋਂ ਆਮ ਵਾਹਨ ਚਾਲਕਾਂ ਦੇ ਚਲਾਨ ਕੱਟ ਕੇ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਜਦਕਿ ਦੂਜੇ ਪਾਸੇ ਸੜਕਾਂ ’ਤੇ ਇਸ ਤਰ੍ਹਾਂ ਦੇ ਓਵਰਲੋਡ ਵਾਹਨਾਂ ਦੀ ਆਵਾਜਾਈ ਕਈ ਸਵਾਲ ਖੜ੍ਹੇ ਕਰਦੀ ਹੈ। ਜਦੋਂ ਤੱਕ ਅਜਿਹੇ ਵਾਹਨਾਂ ਖ਼ਿਲਾਫ਼ ਸਖ਼ਤ ਨਿਗਰਾਨੀ ਅਤੇ ਨਿਯਮਾਂ ਅਨੁਸਾਰ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੜਕਾਂ ’ਤੇ ਸਫਰ ਕਰਨ ਵਾਲੇ ਲੋਕਾਂ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਲੱਗੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਪ੍ਰੇਸ਼ਾਨ 24 ਘੰਟਿਆਂ ’ਚ ਮਸਲਾ ਹੱਲ ਨਾ ਹੋਣ ’ਤੇ ਚੱਕਾ ਜਾ... ਅਗਲੀ ਖ਼ਬਰ ਨੈਸ਼ਨਲ ਹਾਈਵੇ-54 ’ਤੇ ਓਵਰਟੇਕ ਕਰਦਿਆਂ ਦੋ ਕਾਰਾਂ ਦੀ ਟੱਕਰ
Ad Position 24