ਐਮ. ਏ. ਐਸ. ਸਕੂਲ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ
ਮੁੱਦਕੀ, 15 ਨਵੰਬਰ(ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਚ ਭਾਈ ਘਨੱਈਆ ਜੀ ਐਨ. ਐਸ.
ਮੁੱਦਕੀ, 15 ਨਵੰਬਰ(ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਚ ਭਾਈ ਘਨੱਈਆ ਜੀ ਐਨ. ਐਸ. ਐਸ. ਯੂਨਿਟ ਵਲੋਂ ਰਾਸ਼ਟਰੀ ਏਕਤਾ ਦਿਵਸ ਪੂਰੇ ਉਤਸ਼ਾਹ ਅਤੇੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਐਨ. ਐਸ. ਐਸ. ਵਲੰਟੀਅਰ ਅਨਮੋਲਦੀਪ ਕੌਰ ਦੇ ਪ੍ਰੇਰਣਾਦਾਇਕ ਭਾਸ਼ਣ ਨਾਲ ਹੋਈ। ਇਸ ਮੌਕੇ ਦੇਸ਼ ਭਗਤੀ ਦੇ ਗੀਤ ਅਤੇ ਸਮਾਜਿਕ ਸੰਦੇਸ਼ ਦਿੰਦੇ ਨਾਟਕ ਦੀ ਸਫ਼ਲ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਵਲੰਟੀਅਰਾਂ ਨੂੰ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਡਾਇਰੈਕਟਰ ਡਾ. ਐਸ. ਐਸ. ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿਚ ਅਨੁਸਾਸ਼ਨ , ਲੀਡਰਸਿੱਪ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਡਾ. ਬਰਾੜ ਨੇ ਬੱਚਿਆਂ ਨੂੰ ਸਰਦਾਰ ਪਟੇਲ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਅਤੇ ਰਾਸ਼ਟਰ ਸੇਵਾ ਲਈ ਤੱਤਪਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਤੇਜਿੰਦਰ ਕੌਰ ਬਰਾੜ, ਕੋਆਰਡੀਨੇਟਰ ਮੀਨਾਕਸ਼ੀ ਸਿੰਗਲਾ, ਪ੍ਰੋਗਰਾਮ ਅਫਸਰ ਵੀਰਪਾਲ ਕੌਰ, ਮੈਡਮ ਬਲਵਿੰਦਰ ਕੌਰ ਗਿੱਲ, ਵਿਕਾਸ ਗੋਇਲ, ਅਲਕਾ ਬਿੰਦਲ ਪੀ.ਆਰ.ਓ ਅਤੇ ਵਲੰਟੀਅਰ ਹਾਜ਼ਰ ਸਨ।