ਨਿਊ ਪੈਰਾਡਾਈਜ਼ ਸਕੂਲ ਜ਼ੀਰਾ ਵਿਖੇ ਬਾਲ ਦਿਵਸ ਮਨਾਇਆ
ਜ਼ੀਰਾ, 15 ਨਵੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵ. ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਸਥਾਨਕ ਮੱਖੂ ਰੋਡ ਸਥਿਤ ਨਿਊ ਪੈਰਾਡਾਈਜ਼ ਸਕੂਲ ਵਿਖੇ ਬਾਲ ਦਿਵਸ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਜ਼ੀਰਾ, 15 ਨਵੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵ. ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਸਥਾਨਕ ਮੱਖੂ ਰੋਡ ਸਥਿਤ ਨਿਊ ਪੈਰਾਡਾਈਜ਼ ਸਕੂਲ ਵਿਖੇ ਬਾਲ ਦਿਵਸ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਸਕੂਲ ਦੇ ਐਮ.ਡੀ. ਮੈਡਮ ਜਸਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਨਰਸਰੀ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਖ-ਵੱਖ ਕਲਾਤਮਕ ਕਿਰਿਆਵਾਂ, ਰੰਗਾਰੰਗ ਪੇਸ਼ਕਾਰੀਆਂ ਅਤੇ ਖੇਡ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸਤਿੰਦਰ ਸਿੰਘ ਅਤੇ ਦੀਪਕ ਕੁਮਾਰ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨਾਲ ਅਥਾਹ ਪਿਆਰ ਕਰਦੇ ਸਨ ਅਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਕਿਹਾ ਕਿ ਬੱਚਿਆਂ ਪ੍ਰਤੀ ਇਸੇ ਸਨੇਹ ਸਦਕਾ ਉਨ੍ਹਾਂ ਦੇ ਜਨਮ ਦਿਨ ਨੂੰ ਪੂਰੇ ਦੇਸ਼ ਵਿੱਚ ‘ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਖੁਸ਼ਦੀਪ ਕੌਰ, ਸਵਰਨ ਕੌਰ, ਕਿਰਨਦੀਪ ਕੌਰ, ਪੂਜਾ ਅਰੋੜਾ ਅਤੇ ਸੁਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ।