16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦਾ ਸਾਲਾਨਾ...

ਜ਼ਿੰਦਗੀ ਵਿਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਉੱਚੇ ਸੰਸਕਾਰਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Ad Position 21
No active advertisement
(Ã ਸਫਾ 5 ਦੀ ਬਾਕੀ Æ) 16-11-2026
ਜ਼ਿੰਦਗੀ ਵਿਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਉੱਚੇ ਸੰਸਕਾਰਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਰਜਨੀਸ਼ ਸਾਂਵਲਕਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵਿੱਦਿਅਕ ਸਿੱਖਿਆ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਇਆ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਰਿਹਾ। ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ, ਸਮਾਜਿਕ ਸਰੋਕਾਰਾਂ, ਰਿਸ਼ਤਿਆਂ ਦੀ ਅਹਿਮੀਅਤ, ਗਿਆਨ ਦੀ ਮਹੱਤਤਾ ਅਤੇ ਆਧੁਨਿਕ ਤਕਨੀਕ ਦੇ ਵਿਕਾਸ ਵਰਗੇ ਵਿਸ਼ਿਆਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ ‘ਨੱਚ ਪੰਜਾਬਣੇ ਨੱਚ’, ‘ਫੋਕ ਆਰਕੈਸਟਰਾ’ ਅਤੇ ‘ਗੱਭਰੂ ਕੈਂਠਿਆਂ ਵਾਲੇ’ ਦੀਆਂ ਜੋਸ਼ੀਲੀਆਂ ਪੇਸ਼ਕਾਰੀਆਂ ਨੇ ਪੰਜਾਬੀ ਲੋਕ-ਨਾਚ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਰੰਗ ਬਿਖੇਰਦਿਆਂ ਪੂਰੇ ਸਭਾਗਾਰ ਨੂੰ ਤਾੜੀਆਂ ਦੀ ਗੂੰਜ ਨਾਲ ਭਰ ਦਿੱਤਾ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਡਾਇਰੈਕਟਰ ਐੱਸ.ਪੀ. ਆਨੰਦ ਅਤੇ ਪ੍ਰਿੰਸੀਪਲ ਡਾ. ਪ੍ਰਵੀਨ ਔਲ ਨੇ ਵਿਦਿਆਰਥੀਆਂ ਦੀ ਪ੍ਰਤਿਭਾ , ਮਿਹਨਤ ਅਤੇ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਐਡਵੋਕੇਟ ਪੰਡਿਤ ਸਤੀਸ਼ ਸ਼ਰਮਾ ਵਲੋਂ ਪੇਸ਼ ਕੀਤੇ ਧੰਨਵਾਦ ਮਤੇ ਅਤੇ ਰਾਸ਼ਟਰੀ ਗਾਨ ਨਾਲ ਇਹ ਯਾਦਗਾਰੀ ਸਮਾਗਮ ਸਫ਼ਲਤਾਪੂਰਵਕ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਭੜਾਣਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਜ਼ੀਰਾ ਵਿਖੇ ਬਾਲ ਦਿਵਸ ਮਨਾਇਆ
Ad Position 24