ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਕਰਕੇ 2027 ’ਚ ਮੁੜ ਬਣੇਗੀ ਭਗਵੰਤ ਮਾਨ ਦੀ ਸਰਕਾਰ: ਖੋਸਾ, ਢੁੱਟਾ
ਮੁੱਦਕੀ, 15 ਨਵੰਬਰ(ਭੁਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਕਰਕੇ 2027 ਵਿਚ ਮੁੜ ਭਗਵੰਤ ਮਾਨ ਦੀ ‘ਆਪ’ ਸਰਕਾਰ ਦਾ ਬਣਨਾ ਲਗਭਗ ਤੈਅ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਖੋਸਾ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਢੁੱਟੇ ਨੇ ਇੱਥੇ ਕੀਤਾ।
ਕ
ਕੁਲਦੀਪ ਸਿੰਘ ਖੋਸਾ ਅਤੇ ਜਗਤਾਰ ਸਿੰਘ ਢੁੱਟਾ।
16-11-2026
ਮੁੱਦਕੀ, 15 ਨਵੰਬਰ(ਭੁਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਕਰਕੇ 2027 ਵਿਚ ਮੁੜ ਭਗਵੰਤ ਮਾਨ ਦੀ ‘ਆਪ’ ਸਰਕਾਰ ਦਾ ਬਣਨਾ ਲਗਭਗ ਤੈਅ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਖੋਸਾ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਢੁੱਟੇ ਨੇ ਇੱਥੇ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਚਾਹੇ ਉਹ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਗੱਲ ਹੋਵੇ, ਜਾਂ 600 ਯੂਨਿਟ ਮੁਫ਼ਤ ਬਿਜਲੀ ਦੀ ਗੱਲ ਹੋਵੇ ਜਾਂ ਮਾਵਾਂ ਧੀਆਂ ਨਾਲ ਕੀਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਗੱਲ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਸ ਕਾਰਨ 2027 ਵਿਚ ਭਗਵੰਤ ਮਾਨ ਦੀ ਜਿੱਤ ਯਕੀਨੀ ਹੈ, ਹੋਰ ਤਾਂ ਹੋਰ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਵਾਲਾ ਜੋ ਕਾਰਜ ਭਗਵੰਤ ਮਾਨ ਨੇ ਕੀਤਾ ਹੈ। ਉਸ ਨੂੰ 50 ਸਾਲ ਤੋਂ ਉੱਪਰ ਦੇ ਲੋਕ ਕਿਵੇਂ ਭੁਲਾ ਸਕਦੇ ਹਨ। ਕੁਲਦੀਪ ਸਿੰਘ ਖੋਸਾ ਅਤੇ ਜਗਤਾਰ ਸਿੰਘ ਢੁੱਟਾ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ 2027 ਦੀਆਂ ਚੋਣਾਂ ਲਈ ਰਾਹ ਪੱਧਰਾ ਕਰ ਲਿਆ ਹੈ ਤੇ ‘ਆਪ’ ਦੀ ਜਿੱਤ ਯਕੀਨੀ ਹੈ।