ਸਿੱਖਿਆ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ
ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਰਾਜ ਵਿਦਿਅਕ ਖੋਜ ਤੇ ਸਿਖਲਾਈ ਸੰਸਥਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ।
ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਰਾਜ ਵਿਦਿਅਕ ਖੋਜ ਤੇ ਸਿਖਲਾਈ ਸੰਸਥਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ। ਇਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਵਰਗਾਂ ਅਧੀਨ ਭਾਗ ਲੈ ਕੇ ਆਪਣੇ ਵਿਗਿਆਨਕ ਮਾਡਲਾਂ ਅਤੇ ਨਵੀਨਤਮ ਪ੍ਰੋਜੈਕਟਾਂ ਰਾਹੀਂ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਰਾਹੀਂ ਵਿਗਿਆਨ ਦੀ ਰੋਜ਼ਾਨਾ ਜੀਵਨ ਵਿਚ ਮਹੱਤਤਾ ਅਤੇ ਸਮਾਜਿਕ ਸਮੱਸਿਆਵਾਂ ਦੇ ਵਿਗਿਆਨਕ ਹੱਲ ਪੇਸ਼ ਕੀਤੇ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਮੁਨੀਲਾ ਅਰੋੜਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਵਿਗਿਆਨਕ ਸੋਚ, ਤਰਕਸ਼ੀਲਤਾ ਅਤੇ ਖੋਜ ਦੀ ਰੁਚੀ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਹਰ ਵਿਦਿਆਰਥੀ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਹੁੰਦਾ ਹੈ, ਜਿਸ ਨੂੰ ਅਜਿਹੇ ਮੌਕਿਆਂ ਰਾਹੀਂ ਨਿਖਾਰਿਆ ਜਾ ਸਕਦਾ ਹੈ। ਬਲਾਕ ਨੋਡਲ ਅਫ਼ਸਰ ਰੁਪਿੰਦਰ ਕੌਰ ਨੇ ਵੀ ਮੁਕਾਬਲਿਆਂ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਲਾਹੇਵੰਦ ਦੱਸਿਆ। ਜੂਨੀਅਰ ਵਰਗ ਛੇਵੀਂ ਤੋਂ ਅੱਠਵੀਂ ਜਮਾਤ ਦੇ ਮੁਕਾਬਲੇ ਵਿਚ ਕ੍ਰਿਤ੍ਰਿਮ ਬੁੱਧੀ ਵਿਚ ਪਹਿਲਾ ਸਥਾਨ ਅੰਸ਼ ਘੋਗਾ ਪੀ.ਐੱਮ . ਸ਼੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉੱਤਾੜ, ਦੂਜਾ ਸਥਾਨ ਚਾਹਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਅਤੇ ਤੀਜਾ ਸਥਾਨ ਹਰਮਨਜੋਤ ਸਿੰਘ ਸਰਕਾਰੀ ਹਾਈ ਸਕੂਲ ਸਤੀਏਵਾਲਾ। ਇਸੇ ਸਬ ਥੀਮ ਵਿਚ ਸੀਨਿਅਰ ਵਰਗ ਵਿਚੋਂ ਪਹਿਲਾ ਸਥਾਨ ਅਰਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ,ਦੂਜਾ ਸਥਾਨ ਪੂਨਮ ਰਾਣੀ ਸਕੂਲ ਆਫ਼ ਐਮੀਨੈਂਸ ਮਮਦੋਟ ਅਤੇ ਤੀਜਾ ਸਥਾਨ ਹਰਸਿਮਰਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਨੇ ਪ੍ਰਾਪਤ ਕੀਤਾ। ਸਬ-ਥੀਮ ਹਰੀ ਊਰਜਾ ਅਤੇ ਵਾਤਾਵਰਣ ਸੰਭਾਲ ਵਿਚ ਪਹਿਲਾ ਸਥਾਨ ਸੀਰਤ ਕੌਰ ਸਰਕਾਰੀ ਮਿਡਲ ਸਕੂਲ ਦੋਨਾ ਭਦਰੂ, ਦੂਜਾ ਸਥਾਨ ਧਰਮਵੀਰ ਸਿੰਘ ਸਰਕਾਰੀ ਹਾਈ ਸਕੂਲ ਝੰਡੂਵਾਲਾ ਅਤੇ ਤੀਜਾ ਸਥਾਨ ਸਾਹਿਲ ਸਰਕਾਰੀ ਮਿਡਲ ਸਕੂਲ ਫਾਰੂਵਾਲਾ ਨੇ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਵਿਚੋਂ ਪ੍ਰਿੰਸ ਸਿੰਘ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਨਾਂ ਮੱਤੜ ਨੇ ਪਹਿਲਾ ਸਥਾਨ, ਗੁਰਭੇਜ ਸਿੰਘ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਨੇ ਦੂਜਾ ਅਤੇ ਕਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਬ ਥੀਮ ਸਿਹਤ, ਸਫ਼ਾਈ ਅਤੇ ਸਵੱਛਤਾ ਵਿਚ ਪਹਿਲਾ ਸਥਾਨ ਤਾਨੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ, ਦੂਜਾ ਸਥਾਨ ਸੁਖਮਨਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਚਕਵਿੰਡ ਅਤੇ ਤੀਜਾ ਸਥਾਨ ਲੋਕੇਸ਼ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਨੇ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿਚੋਂ ਸ਼ਗਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁਦਕੀ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਹੀਮੇ ਕੇ ਉਤਾਰ ਤੀਜਾ ਸਥਾਨ ਨਵਰੂਪ ਕੌਰ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਸ਼ਹਿਰ ਨੇ ਪ੍ਰਾਪਤ ਕੀਤਾ। ਸਬ-ਥੀਮ ਰਵਾਇਤੀ ਖੇਤੀਬਾੜੀ ਪ੍ਰਥਾਵਾਂ ਵਿਚ ਗੁਰਲੀਨ ਕੌਰ ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ ਨੇ ਪਹਿਲਾ, ਗੁਰਬੀਰ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਨੇ ਦੂਜਾ ਅਤੇ ਸਾਹਿਬ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਜਮਾਤ ਵਿਚੋਂ ਖੁਸ਼ੀ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਨੇ ਪਹਿਲਾ, ਪਵਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ ਦੂਜਾ ਅਤੇ ਨਵਿਰੋਜਪ੍ਰੀਤ ਕੌਰ ਐਸ ਓ ਈ ਮਮਦੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਦਰਸ਼ਨੀ ਦੇ ਮੁਲਾਂਕਣ ਲਈ ਆਰਤੀ ਸੇਠੀ, ਸੰਜੀਵ ਵਰਮਾਨੀ, ਮਨੀਸ਼ ਕੁਮਾਰ, ਬਲਵਿੰਦਰ ਸਿੰਘ, ਗੌਰਵ ਭੱਲਾ ਅਤੇ ਹਰਜਿੰਦਰ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ। ਅੰਤ ਵਿਚ ਸਕੂਲ ਦੀ ਹੈੱਡ ਮਿਸਟ੍ਰੈੱਸ ਪ੍ਰਵੀਨ ਬਾਲਾ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਗੁਰਪ੍ਰੀਤ ਸਿੰਘ ਨੇ ਕੀਤਾ। ਇਸ ਮੌਕੇ ਦਿਨੇਸ਼ ਚੌਹਾਨ, ਸੰਦੀਪ ਕੁਮਾਰ, ਕਮਲ ਵਧਵਾ, ਗੁਰਦੇਵ ਸਿੰਘ, ਇੰਦਰਪਾਲ ਸਿੰਘ, ਅਮਿਤ ਕੁਮਾਰ ਆਨੰਦ ਅਤੇ ਰਾਜੀਵ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।