16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵਧੀਆਂ- ਥਿੰਦ, ਕੌੜਾ

ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਥੇਦਾਰ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਕਿਹਾ ਕਿ ਖਰੀਦ ਬੰਦ ਹੋਣ ਨਾਲ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 16-11-2026
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਥੇਦਾਰ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਕਿਹਾ ਕਿ ਖਰੀਦ ਬੰਦ ਹੋਣ ਨਾਲ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਇਸ ਦਾ ਅਸਰ ਆੜ੍ਹਤੀਆਂ ਅਤੇ ਮਜ਼ਦੂਰ ਵਰਗ ਦੇ ਕੰਮਕਾਜ ਉੱਪਰ ਵੀ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਖਰੀਦ ਦਾ ਸਮਾਂ ਵਧਾਇਆ ਜਾਵੇ ਤਾਂ ਜੋ ਮੰਡੀਆਂ ਵਿਚ ਪਈ ਕਿਸਾਨਾਂ ਦੀ ਫ਼ਸਲ ਦੀ ਖਰੀਦ ਹੋ ਸਕੇ ਅਤੇ ਸਾਰੇ ਵਰਗ ਆਪਣਾ ਕੰਮਕਾਜ ਸੁਚਾਰੂ ਢੰਗ ਨਾਲ ਚਲਾ ਸਕਣ। ਹੁਣ ਸਰਕਾਰ ਨੂੰ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਫ਼ਸਲ ਦੀ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਰੀ ਹਾਜ਼ਰੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਗ... ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ
Ad Position 24