15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕਾਂਗਰਸ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼

ਪੰਜੇ ਕੇ ਉਤਾੜ, 15 ਨਵੰਬਰ (ਪੱਪੂ ਸੰਧਾ)- ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪਿੰਡੀ ਠਠੇਰਾ, ਛੋਟਾ ਜੰਡ ਵਾਲਾ, ਵੱਡਾ ਜੰਡ ਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ, ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਪੰਜੇ ਕੇ ਉਤਾੜ, 15 ਨਵੰਬਰ (ਪੱਪੂ ਸੰਧਾ)- ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪਿੰਡੀ ਠਠੇਰਾ, ਛੋਟਾ ਜੰਡ ਵਾਲਾ, ਵੱਡਾ ਜੰਡ ਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ, ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਜੋਗਿੰਦਰ ਪਾਲ ਭਾਟਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੂਬੇ ਦੀ ਖੁਸ਼ਹਾਲੀ, ਤਰੱਕੀ ਅਤੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਦੀ ਉਮੀਦ ਕਰ ਰਹੇ ਹਨ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ। ਕਾਂਗਰਸ ਪਾਰਟੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ’ਤੇ ਨਿਰਭਰ ਕਰਦੀ ਹੈ। ਇਸ ਲਈ ਹਰੇਕ ਵਰਕਰ ਨੂੰ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਕੇ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਪੇ੍ਰਰਿਤ ਕੀਤਾ। ਇੱਥੇ ਜ਼ਿਕਰਯੋਗ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗੁਰੂਹਰਸਹਾਏ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜੋਗਿੰਦਰ ਪਾਲ ਭਾਟਾ ਵਲੋਂ ਕੀਤਾ ਗਿਆ, ਇਹ ਦੌਰਾ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਵਧਾਉਣ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸੋਹਣ ਲਾਲ ਬੱਟੀ, ਸਰਬਜੀਤ ਸਿੰਘ ਠਠੇਰਾ, ਨਾਨਕ ਚੰਦ ਜੰਡਵਾਲਾ, ਬਲਕਾਰ ਜੰਡਵਾਲਾ, ਅਰਸ਼ ਜੰਡਵਾਲਾ, ਗਗਨ ਛੋਟਾ ਜੰਡ ਵਾਲਾ, ਬਿੰਦਰ ਕੰਬੋਜ ਜੰਡਵਾਲਾ, ਅਸ਼ੋਕ ਬਹਾਦਰ ਕੇ, ਸੁਭਾਸ਼ ਕੰਬੋਜ ਬਹਾਦਰ ਕੇ ਅਤੇ ਉਡੀਕ ਥਿੰਦ ਮੋਹਣ ਕੇ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਗਮ 22 ਨੂੰ
Ad Position 24