ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਇਆ ਬਾਲ ਦਿਵਸ
ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਬ
ਬਾਲ ਦਿਵਸ ਮੌਕੇ ਕੇਕ ਕੱਟਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਵੰਦਨਾ ਧਵਨ ਅਤੇ ਵਿਦਿਆਰਥੀ। ਤਸਵੀਰ-ਕਪਿਲ ਕੰਧਾਰੀ
16-11-2026
ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਉਨ੍ਹਾਂ ਨੂੰ ਬਾਲ ਦਿਵਸ ਦੀਆਂ ਖੁਸ਼ੀਆਂ ਦੇਣ ਲਈ ਇਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵਿਚਾਰਾਂ, ਭਾਸ਼ਣਾਂ, ਖ਼ਬਰਾਂ ਦੀਆਂ ਸੁਰਖੀਆਂ ਅਤੇ ਨਵੇਂ ਸ਼ਬਦਾਂ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਗਿਆਨਵਰਧਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਅਧਿਆਪਕਾਂ ਨੇ ਸੁਰੀਲੇ ਗੀਤਾਂ, ਸ਼ਾਨਦਾਰ ਨਾਚ ਅਤੇ ਮਨੋਰੰਜਕ ਨਾਟਕ ਦੀ ਪੇਸ਼ਕਾਰੀ ਕਰਕੇ ਬੱਚਿਆਂ ਦਾ ਖੂਬ ਮਨੋਰੰਜਨ ਕੀਤਾ। ਅਧਿਆਪਕਾਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੂੰ ਵਿਦਿਆਰਥੀਆਂ ਵਲੋਂ ਭਰਪੂਰ ਹੁੰਗਾਰਾ ਮਿਲਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ’ਤੇ ਜਾਦੂ ਦਾ ਸ਼ੋਅ ਵੀ ਕਰਵਾਇਆ ਗਿਆ। ਜਿਸ ਵਿਚ ਜਾਦੂਗਰ ਨੇ ਆਪਣੇ ਦਿਲਚਸਪ ਅਤੇ ਅਨੋਖੇ ਕਰਤੱਬਾਂ ਨਾਲ ਵਿਦਿਆਰਥੀਆਂ ਨੂੰ ਹੈਰਾਨ ਕਰ ਦਿੱਤਾ। ਬੱਚਿਆਂ ਨੇ ਜਾਦੂ ਦੇ ਸ਼ੋਅ ਦਾ ਖੂਬ ਆਨੰਦ ਮਾਣਿਆ ਅਤੇ ਤਾੜੀਆਂ ਨਾਲ ਕਲਾਕਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਹਰੇਕ ਜਮਾਤ ਵਿਚ ਜਮਾਤ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਤੋਹਫ਼ੇ ਦਿੱਤੇ ਗਏ ਅਤੇ ਕੇਕ ਕੱਟ ਕੇ ਬਾਲ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਆਪਣੇ ਸੰਦੇਸ਼ ਵਿਚ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਚੰਗੇ ਸੰਸਕਾਰ ਅਤੇ ਆਤਮ-ਵਿਸ਼ਵਾਸ ਨੂੰ ਜੀਵਨ ਦਾ ਹਿੱਸਾ ਬਣਾਉਂਦਿਆਂ ਸਫਲਤਾ ਦੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਕਮਲ ਪਾਲ ਸਿੰਘ ਤੇ ਹਰਬੀਰ ਸਿੰਘ ਨੇ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਹੀ ਸਿੱਖਿਆ ਦਾ ਅਸਲ ਉਦੇਸ਼ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਸਿਰਜਣਾ ਤਮਕ ਯੋਗਤਾਵਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਸ਼ਰਮਾ ਅਤੇ ਰਚਨਾ ਮੋਂਗਾ ਅਤੇ ਗਤੀਵਿਧੀ ਇੰਚਾਰਜ ਮਿਸ ਮਨਪ੍ਰੀਤ ਆਦਿ ਵਲੋਂ ਵੀ ਸਹਿਯੋਗ ਦਿੱਤਾ ਗਿਆ।