15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਦੇ ਬਾਲ ਲੇਖਕਾਂ ਦਾ ਸਨਮਾਨ

ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਚ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਤਹਿਤ ਬਾਲ ਲੇਖਕਾਂ ਦਾ ਸਨਮਾਨ ਸਮਾਰੋਹ ਬੜੀ ਸ਼ਾਨ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਨੇ ਦੱਸਿਆ ਹੈ ਕਿ ਬੱਚਿਆਂ ਵਿਚ ਲਿਖਣ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀ ਰਚਨਾਤਮਿਕ ਸੋਚ ਨੂੰ ਉਡਾਣ ਦੇਣ ਵਾਸਤੇ ਸੁੱਖੀ ਬਾਠ ਪੰਜਾਬੀ ਭਵਨ ਸਰੀ ਕੈਨੇਡਾ ਵਲੋਂ ਨਵੀਆਂ ਕਲਮਾਂ ਨਵੀ ਉਡਾਣ ਪ੍ਰੋਜੈਕਟ ਦੁਨੀਆਂ ਭਰ ਵਿਚ ਚਲਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਚ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਤਹਿਤ ਬਾਲ ਲੇਖਕਾਂ ਦਾ ਸਨਮਾਨ ਸਮਾਰੋਹ ਬੜੀ ਸ਼ਾਨ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਨੇ ਦੱਸਿਆ ਹੈ ਕਿ ਬੱਚਿਆਂ ਵਿਚ ਲਿਖਣ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀ ਰਚਨਾਤਮਿਕ ਸੋਚ ਨੂੰ ਉਡਾਣ ਦੇਣ ਵਾਸਤੇ ਸੁੱਖੀ ਬਾਠ ਪੰਜਾਬੀ ਭਵਨ ਸਰੀ ਕੈਨੇਡਾ ਵਲੋਂ ਨਵੀਆਂ ਕਲਮਾਂ ਨਵੀ ਉਡਾਣ ਪ੍ਰੋਜੈਕਟ ਦੁਨੀਆਂ ਭਰ ਵਿਚ ਚਲਾਇਆ ਜਾ ਰਿਹਾ ਹੈ। ਕਿਤਾਬ ਦੀ ਰਚਨਾ ਲਈ ਇਸ ਪ੍ਰੋਜੈਕਟ ਦੇ ਇੰਚਾਰਜ ਉਂਕਾਰ ਸਿੰਘ ਤੇਜੇ, ਸਹਿ ਪ੍ਰੋਜੈਕਟ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਅਤੇ ਇਸ ਕਿਤਾਬ ਦੇ ਸੰਪਾਦਕ ਮਨਕਰਨ ਕੌਰ ਲੈਕਚਰਾਰ ਨੇ ਬਾਖ਼ੂਬੀ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਬੱਚਿਆਂ ਨੂੰ ਬਾਲ ਲੇਖਕ ਦੇ ਤੌਰ ‘ਤੇ ਸਰਵੋਤਮ ਪੇਸ਼ਕਾਰੀ ਦਿਵਾਈ ਹੈ। ਇਸ ਨਾਲ ਬੱਚਿਆਂ ਵਿਚ ਮੌਲਿਕ ਰਚਨਾਵਾਂ ਸਿਰਜਣ ਦੀ ਰੁਚੀ ਪ੍ਰਚੱਲਿਤ ਹੋ ਰਹੀ ਹੈ। ਅੱਜ ਇਸ ਮੌਕੇ ਸਕੂਲ ਦੇ ਛੋਟੇ ਲੇਖਕਾਂ ਰੁਦਰਪ੍ਰਤਾਪ ਸਿੰਘ ਨਿਉਰ, ਆਰਿਫ਼ ਖਾਨ ਮਲੂਕਾ, ਆਹਿਲ ਖਾਨ, ਅਵਨੀਤ ਕੌਰ ਨੂੰ ਉਨ੍ਹਾਂ ਦੀਆਂ ਲਿਖਤਾਂ ਜੋ ਕਿ ਲੇਖ ਰਚਨਾ ਵਜੋਂ ਕਿਤਾਬਾਂ ਵਿਚ ਛਪੀਆਂ ਹਨ, ਲਈ ਸਨਮਾਨਿਤ ਕੀਤਾ ਗਿਆ ਹੈ। ਬੇਅੰਤ ਸਿੰਘ ਮਲੂਕਾ ਨੇ ਕਿਹਾ ਕਿ ਇਹ ਬੱਚੇ ਭਵਿੱਖ ਦੇ ਸੱਚੇ ਲੇਖਕ ਹਨ ਜੋ ਆਪਣੇ ਵਿਚਾਰਾਂ ਰਾਹੀਂ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆ ਸਕਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਬਾਲ ਲੇਖਕਾਂ ਨੂੰ ਕਿਤਾਬ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਬੁਰਜ ਥਰੋੜ, ਕੁਲਦੀਪ ਕੁਮਾਰ ਸ਼ਰਮਾ ਭਗਤਾ, ਅਮਰੀਕ ਸਿੰਘ ਕਲਿਆਣ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ (ਸਾਰੇ ਅਧਿਆਪਕ) ਅਤੇ ਬੱਚਿਆਂ ਦੇ ਮਾਪੇ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਅਗਲੀ ਖ਼ਬਰ ਟਰਾਲੀ ਨਾਲ ਟਕਰਾਉਣ ਕਾਰਨ ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24