15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਜਵਾਨ ਆਗੂ ਬੂਟਾ ਸਿੰਘ ਭੁੱਲਰ ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਲਿਆ ਥਾਪੜਾ

ਫ਼ਿਰੋਜ਼ਸ਼ਾਹ, 15 ਨਵੰਬਰ(ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਲਾਮਬੱਧ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਾਰਟੀ ਪ੍ਰਤੀ ਵਫ਼ਾਦਾਰ ਅਤੇ ਮਿਹਨਤੀ ਨੌਜਵਾਨ ਆਗੂ ਬੂਟਾ ਸਿੰਘ ਭੁੱਲਰ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਯੂਥ ਅਕਾਲੀ ਦਲ (ਪੰਜਾਬ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਉਪਰੰਤ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਕੋਲੋਂ ਥਾਪੜਾ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋ ਥਾਪੜਾ ਲੈਂਦੇ ਬੂਟਾ ਸਿੰਘ ਭੁਲਰ। ਅਜੀਤ ਤਸਵੀਰ 16-11-2026
ਫ਼ਿਰੋਜ਼ਸ਼ਾਹ, 15 ਨਵੰਬਰ(ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਲਾਮਬੱਧ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਾਰਟੀ ਪ੍ਰਤੀ ਵਫ਼ਾਦਾਰ ਅਤੇ ਮਿਹਨਤੀ ਨੌਜਵਾਨ ਆਗੂ ਬੂਟਾ ਸਿੰਘ ਭੁੱਲਰ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਯੂਥ ਅਕਾਲੀ ਦਲ (ਪੰਜਾਬ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਉਪਰੰਤ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਕੋਲੋਂ ਥਾਪੜਾ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੂਟਾ ਸਿੰਘ ਭੁੱਲਰ ਨੂੰ ਥਾਪੜਾ ਦਿੰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੀ ਇਸ ਅਹਿਮ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੂਟਾ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੀਨੀਅਰ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਮੈਬਰ ਸੂਬਾਕੋਰ ਕਮੇਟੀ ਮੈਬਰ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਗੱਲਬਾਤ ਕਰਦਿਆਂ ਬੂਟਾ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਬਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਕਰਨਗੇ।ਇਸ ਮੌਕੇ ਇਲਾਕੇ ਦੇ ਕਈ ਸੀਨੀਅਰ ਅਕਾਲੀ ਆਗੂਆਂ, ਪੰਚਾਂ-ਸਰਪੰਚਾਂ ਅਤੇ ਯੂਥ ਵਰਕਰਾਂ ਨੇ ਬੂਟਾ ਸਿੰਘ ਭੁੱਲਰ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਨ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਦੀ ਮੁੱਖ ਮੰਤਰੀ ਨਾਲ ਬੈਠਕ ਨੇ ਸਿਆਸੀ ਗਲਿਆਰਿਆਂ ’ਚ ਮਚਾਈ ਹਲਚਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Ad Position 24