15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਹਿਲੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ ਸਨਮਾਨਿਤ ਕਰਦੇ ਮੁੱਖ ਮਹਿਮਾਨ ਤੇ ਭਾਸ਼ਾ ਵਿਭਾਗ ਦੇ ਅਧਿਕਾਰੀ। ਭਾਸ਼ਾ ਵਿਭਾਗ ਦੇ ਪੰਜਾਬੀ ਨਾਟਕ ਮੁਕਾਬਲਿਆਂ ’ਚ ‘ਮਿੱਟੀ ਦਾ ਬਾਵਾ’ ਨੇ ਮਾਰੀ ਬਾਜ਼ੀ, ਦੀਪਕ ਕੰਬੋਜ਼ ਬਣੇ ਸਰਵੋਤਮ ਨਿਰਦੇਸ਼ਕ ‘ਘਰ ਗੁੰਮ ਹੈ’ ਨੇ ਦੂਜਾ ਤੇ ‘ਆਪਣਾ ਆਪਣਾ ਹਿੱਸਾ’ ਨੇ ਤੀਜਾ ਸਥਾਨ ਕੀਤਾ ਹਾਸਿਲ

ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਦੇਖ-ਰੇਖ ਵਿਚ ਡੀ.

Ad Position 21
No active advertisement
ਭਾਸਾ਼ ਵਿਭਾਗ ਵਲੋਂ ਕਰਵਾਏ ਪੰਜਾਬੀ ਨਾਟਕ ਮੁਕਾਬਲੇ ਵਿਚ ਪੇਸ਼ਕਾਰੀ ਦਿੰਦੇ ਵਿਦਿਆਰਥੀ। 16-11-2026
ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਦੇਖ-ਰੇਖ ਵਿਚ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਜ਼ੋਨਲ ਪੱਧਰੀ ਪੰਜਾਬੀ ਨਾਟਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਤਰਨ ਤਾਰਨ ਅਤੇ ਮੋਗਾ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਕਈ ਸਾਲਾਂ ਬਾਅਦ ਭਾਸ਼ਾ ਵਿਭਾਗ ਵਲੋਂ ਮੁੜ ਸ਼ੁਰੂ ਕੀਤੇ ਗਏ ਇਨ੍ਹਾਂ ਮੁਕਾਬਲਿਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਰੰਗਮੰਚ ਨੂੰ ਪ੍ਰਫੁੱਲਤ ਕਰਨ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਦੇ ਨਾਟਕ ‘ਮਿੱਟੀ ਦਾ ਬਾਵਾ’ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਦੇ ਨਾਟਕ ‘ਘਰ ਗੁੰਮ ਹੈ’ ਨੇ ਦੂਜਾ ਅਤੇ ਐੱਸ.ਐੱਸ. ਪਬਲਿਕ ਸਕੂਲ ਕੱਸੋਆਣਾ ਦੇ ਨਾਟਕ ‘ਆਪਣਾ ਆਪਣਾ ਹਿੱਸਾ’ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ‘ਮਿੱਟੀ ਦਾ ਬਾਵਾ’ ਦੇ ਨਿਰਦੇਸ਼ਕ ਦੀਪਕ ਕੰਬੋਜ਼ ਨੂੰ ਸਰਵੋਤਮ ਨਿਰਦੇਸ਼ਕ ਅਤੇ ‘ਮਾਈਨਸ ਜ਼ੀਰੋ ਜ਼ੀਰੋ ਜ਼ੀਰੋ ਜ਼ੀਰੋ ਜ਼ੀਰੋ’ ਦੀ ਅਦਾਕਾਰਾ ਅਰਮਾਨਦੀਪ ਕੌਰ ਨੂੰ ਸਰਵੋਤਮ ਅਦਾਕਾਰਾ ਐਲਾਨਿਆ ਗਿਆ।ਇਸ ਤੋਂ ਇਲਾਵਾ ‘ਹੌਸਲਾ-ਵਧਾਊ ਇਨਾਮ’ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਨਾਟਕ ‘ਮਾਈਨਸ ਜ਼ੀਰੋ ਜ਼ੀਰੋ ਜ਼ੀਰੋ ਜ਼ੀਰੋ ਜ਼ੀਰੋ’, ‘ਆਪਣਾ ਆਪਣਾ ਹਿੱਸਾ’ ਨਾਟਕ ਦੇ ਅਦਾਕਾਰ ਗੁਰਸ਼ਾਨ ਸਿੰਘ ਅਤੇ ‘ਸਿਰਜਨਾ’ ਨਾਟਕ ਦੀ ਅਦਾਕਾਰਾ ਮਾਲਵਿਕਾ ਨੂੰ ਦਿੱਤੇ ਗਏ। ਨਾਟਕਾਂ ਰਾਹੀਂ ਸਰਹੱਦਾਂ ਤੋਂ ਪਾਰ ਮਨੁੱਖੀ ਸਾਂਝ, ਧੀਆਂ ਨਾਲ ਹੁੰਦੇ ਸੂਖਮ ਸ਼ੋਸ਼ਣ, ਪਰਿਵਾਰਕ ਰਿਸ਼ਤਿਆਂ ਵਿਚ ਆਰਥਿਕ ਕਾਰਨਾਂ ਕਰਕੇ ਪੈਦਾ ਹੋ ਰਹੇ ਤਣਾਅ ਵਰਗੇ ਸਮਾਜਿਕ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਡਾ. ਹਰਪ੍ਰੀਤ ਸਿੰਘ, ਅਮਿਤ ਕੁਮਾਰ ਅਤੇ ਰੰਗ ਹਰਜਿੰਦਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਮੁੱਖ ਮਹਿਮਾਨ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਡਾ. ਅਨਿਰੁੱਧ ਗੁਪਤਾ ਨੇ ਕਿਹਾ ਕਿ ਕਈ ਸਾਲਾਂ ਬਾਅਦ ਅਜਿਹੇ ਮੁਕਾਬਲਿਆਂ ਦੀ ਮੁੜ ਸ਼ੁਰੂਆਤ ਬੇਹੱਦ ਸ਼ਲਾਘਾਯੋਗ ਹੈ। ਵਿਦਿਆਰਥੀਆਂ ਦੀਆਂ ਉੱਚ ਪੱਧਰੀ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀਆਂ ਸੰਸਥਾਵਾਂ ਹਮੇਸ਼ਾ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਮੌਕੇ ’ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਕਲਾ ਦੇ ਖੇਤਰ ਦੀਆਂ ਨਾਮਵਰ ਹਸਤੀਆਂ ਗੁਰਨਾਮ ਸਿੰਘ ਗਾਮਾ ਸਿੱਧੂ (ਅਦਾਕਾਰੀ), ਗੁਰਿੰਦਰ ਸਿੰਘ (ਲੋਕ ਨਾਚ) ਅਤੇ ਜ਼ੈਲਾ ਸੰਧੂ (ਲੋਕ ਗਾਇਕੀ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਕਲਾ ਤੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਤਸੱਲੀ ਪ੍ਰਗਟਾਈ ਕਿ ਅਜਿਹੇ ਉਪਰਾਲੇ ਸਾਡੇ ਸਮਾਜ ਲਈ ਬੇਹੱਦ ਜ਼ਰੂਰੀ ਹਨ। ਸਮਾਗਮ ਦੌਰਾਨ ਲੇਖਕ ਡਾ. ਸਤੀਸ਼ ਠੁਕਰਾਲ ਸੋਨੀ ਦੇ ਨਵੇਂ ਨਾਵਲ ‘ਕਿਸ ਹੱਦ ਤੱਕ’ ਨੂੰ ਲੋਕ ਅਰਪਣ ਕੀਤਾ ਗਿਆ ਅਤੇ ਉਨ੍ਹਾਂ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ। ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਕਲਰਕ ਚੇਤਨ ਕੁਮਾਰ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸਫ਼ਲ ਆਯੋਜਨ ਵਿਚ ਪ੍ਰਿੰਸੀਪਲ ਅਨੁਰਾਧਾ ਚੰਦੇਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਅਹਿਮ ਯੋਗਦਾਨ ਰਿਹਾ। ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ ਡਾ. ਅਜੀਤਪਾਲ ਜਟਾਣਾ ਨੇ ਸਮੂਹ ਮਹਿਮਾਨਾਂ, ਭਾਗ ਲੈਣ ਵਾਲੀਆਂ ਟੀਮਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਕਰਮੂਵਾਲਾ ਬਣੇ ਯੂਥ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ
Ad Position 24