16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ’ਚ ਰੁਲ ਰਹੇ ਕਿਸਾਨ, ਆੜ੍ਹਤੀਏ ਤੇ ਮਜ਼ਦੂਰ- ਸਵਰਨ ਸਿੰਘ ਬਾਠ

ਮੁੱਦਕੀ, 16 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਦੀਪ ਸਿੱਧੂ ਦੇ ਪੰਜਾਬ ਪ੍ਰਧਾਨ ਸਵਰਨ ਸਿੰਘ ਬਾਠ ਨੇ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਬੈਠੇ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਏ ਅਤੇ ਮਜ਼ਦੂਰ ਵਰਗ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਜਾਣ-ਬੁੱਝ ਕੇ ਸਰਕਾਰੀ ਖ਼ਰੀਦ ਬੰਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 17-11-2026
ਮੁੱਦਕੀ, 16 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਦੀਪ ਸਿੱਧੂ ਦੇ ਪੰਜਾਬ ਪ੍ਰਧਾਨ ਸਵਰਨ ਸਿੰਘ ਬਾਠ ਨੇ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਬੈਠੇ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਏ ਅਤੇ ਮਜ਼ਦੂਰ ਵਰਗ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਜਾਣ-ਬੁੱਝ ਕੇ ਸਰਕਾਰੀ ਖ਼ਰੀਦ ਬੰਦ ਕੀਤੀ ਗਈ ਹੈ। ਸਵਰਨ ਸਿੰਘ ਬਾਠ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ਦਾ ਝਾੜ ਵਧੀਆ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਪ੍ਰਾਈਵੇਟ ਖ਼ਰੀਦਦਾਰਾਂ ਨੂੰ ਮਨਮਰਜ਼ੀ ਦੇ ਭਾਅ ’ਤੇ ਫ਼ਸਲ ਖ਼ਰੀਦਣ ਦਾ ਮੌਕਾ ਮਿਲ ਰਿਹਾ ਹੈ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਾਫ਼ੀ ਮਾਤਰਾ ਵਿਚ ਝੋਨਾ ਵਿਕਣ ਲਈ ਪਿਆ ਹੈ ਅਤੇ ਕਿਸਾਨ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ, ਪਰ ਖ਼ਰੀਦ ਪ੍ਰਕਿਰਿਆ ਵਿਚ ਰੁਕਾਵਟ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਪ੍ਰਭਾਵਿਤ ਹੋਣ ਨਾਲ ਇਸ ਦਾ ਅਸਰ ਸਿਰਫ਼ ਕਿਸਾਨਾਂ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਆੜ੍ਹਤੀਆਂ, ਮਜ਼ਦੂਰਾਂ ਅਤੇ ਫ਼ਸਲ ਦੀ ਢੋਆ-ਢੁਆਈ ਨਾਲ ਜੁੜੇ ਲੋਕਾਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਰੁਕੀ ਹੋਈ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਪੂਰੀ ਫ਼ਸਲ ਨਿਰਧਾਰਤ ਸਰਕਾਰੀ ਭਾਅ ’ਤੇ ਖ਼ਰੀਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ 26 ਨਵੰਬਰ ਦੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋ... ਅਗਲੀ ਖ਼ਬਰ ਸੈਂਸਸ ਵਿਭਾਗ ਵਲੋਂ ਜਨਗਣਨਾ ਸੰਬੰਧੀ ਜਾਗਰੂਕਤਾ ਵੈਨ ਰਵਾਨਾ
Ad Position 24