16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ 26 ਨਵੰਬਰ ਦੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਨ ਕਿਸਾਨ: ਕੇ. ਕੇ. ਯੂ.

ਫ਼ਿਰੋਜ਼ਪੁਰ,16 ਨਵੰਬਰ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 17-11-2026
ਫ਼ਿਰੋਜ਼ਪੁਰ,16 ਨਵੰਬਰ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਤ ਭੱਖਦੇ ਮਸਲਿਆਂ, ਕਿਸਾਨ ਸੰਘਰਸ਼ ਦੀ ਮੌਜ਼ੂਦਾ ਸਥਿਤੀ ਅਤੇ ਜਥੇਬੰਦੀ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਉਲੀਕੇ ਗਏ ਪ੍ਰੋਗਰਾਮਾਂ ਵਿਚ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਕਿਸਾਨਾਂ ਦੀ ਏਕਤਾ ਬੇਹੱਦ ਜ਼ਰੂਰੀ ਹੈ। ਆਗੂਆਂ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਨੂੰ ਸਾਂਝੇ ਸੰਘਰਸ਼ਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਕਿਸਾਨੀ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ। ਮੀਟਿੰਗ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਮਰਹੂਮ ਆਗੂ ਸ਼ਿੰਦਰ ਸਿੰਘ ਨੱਥੂਵਾਲਾ ਦੀ ਬਰਸੀ 6 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨੱਥੂਵਾਲਾ ਵਿਖੇ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਕਿਸਾਨੀ ਸੰਘਰਸ਼ ਵਿਚ ਪਾਏ ਗਏ ਉਨ੍ਹਾਂ ਦੇ ਯੋਗਦਾਨ ਤੇ ਵਿਚਾਰਧਾਰਕ ਵਿਰਾਸਤ ਨੂੰ ਯਾਦ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸਾਨੀ ਹੱਕਾਂ ਲਈ ਲੜਨ ਵਾਲੇ ਸੰਘਰਸ਼ਸ਼ੀਲ ਆਗੂਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਜਥੇਬੰਦੀ ਦੀ ਮਜ਼ਬੂਤੀ, ਕਿਸਾਨਾਂ ਦੀ ਲਾਮਬੰਦੀ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਪ੍ਰਤਾਪ ਸਿੰਘ ਲਖਮੀਰਪੂਰਾ, ਗੁਰਨਾਮ ਸਿੰਘ ਚੱਕ ਸੋਮੀਆਂ, ਓਮ ਪ੍ਰਕਾਸ਼ ਲੱਖਾ ਹਾਜ਼ੀ, ਨਰਿੰਦਰ ਸਿੰਘ ਫਿਰੋਜ਼ਪੁਰ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਜਗਜੀਤ ਸਿੰਘ ਕਾਦਾ ਬੋੜਾ, ਗੁਰਸੇਵਕ ਸਿੰਘ ਤਲਵੰਡੀ ਜੱਲੇ ਖਾਂ, ਲਖਵਿੰਦਰ ਸਿੰਘ ਤਲਵੰਡੀ ਭਾਈ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਵਲੋਂ ਸਕੂਲ ਦੇ ਕਮਰੇ ਦਾ ਉਦਘਾਟਨ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ’ਚ ਰੁਲ ਰਹੇ ਕਿਸਾਨ, ਆੜ੍ਹਤੀਏ ਤੇ ਮਜ਼ਦੂਰ- ਸਵਰਨ ਸਿੰਘ ਬਾਠ
Ad Position 24