ਸਾਰੇ ਧਰਮਾਂ ਦੇ ਤਿਉਹਾਰ ਆਪਸੀ ਭਾਈਚਾਰੇ ਅਤੇ ਸਾਂਝ ਦਾ ਦਿੰਦੇ ਹਨ ਸੰਦੇਸ਼-ਰਮਿੰਦਰ ਸਿੰਘ ਆਵਲਾ
ਛੱਠ ਪੂਜਾ ਦੇ ਮੌਕੇ ’ਤੇ ਸਹਾਇਤਾ ਰਾਸ਼ੀ ਭੇਟ ਕੀਤੀ
ਗੁਰੂਹਰਸਹਾਏ, 16 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਸਾਬਕਾ ਵਿਧਾਇਕ, ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵੀ ਰਮਿੰਦਰ ਸਿੰਘ ਆਵਲਾ ਵਲੋਂ ਧਾਰਮਿਕ ਸਮਾਗਮ ਲਈ 11,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ।
ਛ
ਛੱਠ ਪੂਜਾ ਵਿਖੇ ਪ੍ਰਬੰਧਕਾਂ ਨੂੰ ਸਹਿਯੋਗ ਰਾਸ਼ੀ ਦਿੰਦੇ ਹੋਏ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ। ਤਸਵੀਰ ਕਪਿਲ ਕੰਧਾਰੀ
17-11-2026
ਗੁਰੂਹਰਸਹਾਏ, 16 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਸਾਬਕਾ ਵਿਧਾਇਕ, ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵੀ ਰਮਿੰਦਰ ਸਿੰਘ ਆਵਲਾ ਵਲੋਂ ਧਾਰਮਿਕ ਸਮਾਗਮ ਲਈ 11,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ। ਉਨ੍ਹਾਂ ਵਲੋਂ ਦਿੱਤੀ ਗਈ ਇਸ ਸਹਾਇਤਾ ਨੂੰ ਧਾਰਮਿਕ ਸਮਾਗਮ ਦੇ ਪ੍ਰਬੰਧਾਂ ਵਿੱਚ ਸਹਿਯੋਗ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀ ਸਮੂਹ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਜਾਤਾਂ ਅਤੇ ਸੱਭਿਆਚਾਰਾਂ ਦਾ ਦੇਸ਼ ਹੈ, ਜਿੱਥੇ ਹਰ ਧਰਮ ਦੇ ਤਿਉਹਾਰ ਲੋਕਾਂ ਨੂੰ ਆਪਸੀ ਪਿਆਰ, ਸਤਿਕਾਰ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਛੱਠ ਪੂਜਾ ਵੀ ਸ਼ਰਧਾ, ਵਿਸ਼ਵਾਸ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਮਾਨਤਾਵਾਂ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂਹਰਸਹਾਏ ਦੀ ਧਰਤੀ ’ਤੇ ਸਾਰੇ ਧਰਮਾਂ ਦੇ ਲੋਕਾਂ ਦਾ ਆਪਸੀ ਪਿਆਰ ਅਤੇ ਮਿਲਵਰਤਨ ਹਮੇਸ਼ਾ ਬਣਿਆ ਰਹਿਣਾ ਚਾਹੀਦਾ ਹੈ। ਆਵਲਾ ਨੇ ਕਿਹਾ ਕਿ ਸਮਾਜ ਵਿੱਚ ਭਾਈਚਾਰਕ ਏਕਤਾ, ਧਾਰਮਿਕ ਸਦਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਮੂਹ ਸੰਗਤਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਛੱਠ ਪੂਜਾ ਦੇ ਇਸ ਪਵਿੱਤਰ ਤਿਉਹਾਰ ਦੀਆਂ ਮੁੜ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਹਨਾਂ ਦੇ ਨਾਲ ਨਗਰ ਕੌਂਸਲ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਕੌਂਸਲਰ ਰਜਿੰਦਰ ਚੌਧਰੀ, ਸੰਜੀਵ ਸੇਠੀ ਆਦੀ ਹਾਜ਼ਰ ਸਨ।