16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜ਼ੀਰਾ ਤੋਂ ਚੋਣ ਲੜ ਚੁੱਕੇ ਅਜ਼ਾਦ ਉਮੀਦਵਾਰ ਅਮਨਦੀਪ ਸਿੰਘ ਸਾਥੀਆਂ ਸਮੇਤ ਮਿਸਲ ਸਤਲੁਜ ਵਿਚ ਸ਼ਾਮਿਲ

ਜ਼ੀਰਾ,16 ਨਵੰਬਰ (ਰਜਨੀਸ਼ ਕਥੂਰੀਆ)- ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜ਼ੀਰਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਅਮਨਦੀਪ ਸਿੰਘ ਜ਼ੀਰਾ ਆਪਣੇ ਸਾਥੀਆਂ ਸਮੇਤ ਮਿਸਲ ਸਤਲੁਜ ਵਿਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮਿਸਲ ਸਤਲੁਜ ਦੀ ਪੰਜਾਬ ਪੱਖੀ ਸੋਚ, ਪੰਜਾਬ ਦੇ ਹੱਕਾਂ ਲਈ ਸਮਰਪਣ ਅਤੇ ਲੋਕ ਮਸਲਿਆਂ ਨੂੰ ਲੈ ਕੇ ਸੁਹਿਰਦ ਪਹੁੰਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਜਥੇਬੰਦੀ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਜ਼ੀਰਾ,16 ਨਵੰਬਰ (ਰਜਨੀਸ਼ ਕਥੂਰੀਆ)- ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜ਼ੀਰਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਅਮਨਦੀਪ ਸਿੰਘ ਜ਼ੀਰਾ ਆਪਣੇ ਸਾਥੀਆਂ ਸਮੇਤ ਮਿਸਲ ਸਤਲੁਜ ਵਿਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮਿਸਲ ਸਤਲੁਜ ਦੀ ਪੰਜਾਬ ਪੱਖੀ ਸੋਚ, ਪੰਜਾਬ ਦੇ ਹੱਕਾਂ ਲਈ ਸਮਰਪਣ ਅਤੇ ਲੋਕ ਮਸਲਿਆਂ ਨੂੰ ਲੈ ਕੇ ਸੁਹਿਰਦ ਪਹੁੰਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਜਥੇਬੰਦੀ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਸ ਫੈਸਲੇ ਵਿਚ ਕਿਸੇ ਤਰ੍ਹਾਂ ਦਾ ਕੋਈ ਵੀ ਸਵਾਰਥ ਨਹੀਂ ਹੈ। ਉਹ ਕਿਸੇ ਅਹੁਦੇ ਜਾਂ ਨਿੱਜੀ ਲਾਭ ਦੀ ਉਮੀਦ ਨਾਲ ਮਿਸਲ ਸਤਲੁਜ ਵਿੱਚ ਸ਼ਾਮਲ ਨਹੀਂ ਹੋਏ, ਸਗੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਅਤੇ ਜ਼ੀਰਾ ਸ਼ਹਿਰ ਦੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਉਸ ਨੇ ਜਥੇਬੰਦੀ ਦੀ ਸੋਚ ਨਾਲ ਸਹਿਮਤ ਹੋ ਕੇ ਇਹ ਕਦਮ ਚੁੱਕਿਆ ਹੈ। ਇਸ ਮੌਕੇ ਮਿਸਲ ਸਤਲੁਜ ਦੇ ਆਗੂ ਦਵਿੰਦਰ ਸਿੰਘ ਸੇਖੋਂ ਹਲਕਾ ਇੰਚਾਰਜ ਜ਼ੀਰਾ ਨੇ ਅਮਨਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੀ ਆਇਆਂ ਆਖਿਆ ਅਤੇ ਕਿਹਾ ਕਿ ਅੱਜ ਪੰਜਾਬ ਨੂੰ ਨੌਜਵਾਨਾਂ ਦੀ ਸਿਆਸਤ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਲੋੜ ਹੈ। ਨੌਜਵਾਨਾਂ ਨੂੰ ਸਿਰਫ਼ ਸਿਆਸਤ ਦਾ ਹਿੱਸਾ ਹੀ ਨਹੀਂ, ਸਗੋਂ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਵੀ ਅੱਗੇ ਲਿਆਉਣਾ ਚਾਹੀਦਾ ਹੈ, ਤਾਂ ਜੋ ਉਹ ਤਜਰਬਾ ਹਾਸਲ ਕਰਕੇ ਭਵਿੱਖ ਵਿਚ ਜ਼ੀਰਾ ਹਲਕੇ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਸਿਆਸਤ, ਖੇਡਾਂ, ਸਿੱਖਿਆ ਅਤੇ ਸਮਾਜਿਕ ਗਤੀਵਿਧੀਆਂ ਵਿਚ ਪਹਿਲ ਦੇ ਆਧਾਰ ’ਤੇ ਮੌਕੇ ਮਿਲਣੇ ਚਾਹੀਦੇ ਹਨ। ਪੰਜਾਬ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ ਜੁਆਇੰਟ ਸਕੱਤਰ ਮਿਸਲ ਸਤਲੁਜ, ਤਜਿੰਦਰ ਸਿੰਘ ਕੰਗ , ਗਾਇਕ ਅਕਾਸ਼ਦੀਪ, ਗੋਰਾ, ਰਾਜਾ, ਅਭੀ ਵਿਨਾਇਕ, ਬਾਬਾ ਮੋਲੀ, ਗੁਰਪ੍ਰੇਮ ਸਿੰਘ ਖੋਸਾ , ਅੰਮ੍ਰਿਤਪਾਲ ਸਿੰਘ ਜ਼ੀਰਾ, ਜਸਨੂਰ ਸਿੰਘ ਬਰਾੜ, ਜਤਿੰਦਰ ਸਿੰਘ ਸਹੋਤਾ, ਸਿਮਰਤਪਾਲ ਸਿੰਘ ਖੋਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੇਖਿਕਾ ਮਨਪ੍ਰੀਤ ਕੌਰ ਭਾਟੀਆ ਦੀ ਦੂਜੀ ਪੁਸਤਕ ‘ਜਿਸ ਕਾਲ ਤੋਂ ਮੈਂ ਡਰਦੀ ਰਹੀ’ ਲੋਕ ਅਰਪਣ ਅਗਲੀ ਖ਼ਬਰ ਸਾਰੇ ਧਰਮਾਂ ਦੇ ਤਿਉਹਾਰ ਆਪਸੀ ਭਾਈਚਾਰੇ ਅਤੇ ਸਾਂਝ ਦਾ ਦਿੰਦੇ ਹਨ ਸੰਦੇਸ਼-ਰਮਿੰਦਰ ਸਿੰਘ ਆਵਲਾ ਛੱਠ ਪੂਜਾ ਦੇ ਮੌਕੇ ’ਤੇ...
Ad Position 24