18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘‘ਫੋਰਟਰੈਸ ਚੈੱਕ’’ ਤਹਿਤ ਵਿਸ਼ੇਸ਼ ਟਿਕਟ ਜਾਂਚ ਮੁਹਿੰਮ

ਫ਼ਿਰੋਜ਼ਪੁਰ 17 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ 16 ਨਵੰਬਰ ਨੂੰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਬਿਨਾਂ ਟਿਕਟ ਯਾਤਰਾ ਅਤੇ ਬੇਨਿਯਮੀ ਯਾਤਰਾ ’ਤੇ ਰੋਕ ਲਗਾਉਣ ਦੇ ਉਦੇਸ਼ ਨਾਲ ‘‘ਫੋਰਟਰੈਸ ਚੈੱਕ’’ ਅਧੀਨ ਸਖ਼ਤ ਟਿਕਟ ਜਾਂਚ ਮੁਹਿੰਮ ਚਲਾਈ ਗਈ, ਜਿਸ ਵਿਚ 15 ਟਿਕਟ ਜਾਂਚ ਸਟਾਫ਼ ਅਤੇ ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਦੀ ਸਾਂਝੀ ਟੀਮ ਨੇ ਵਿਆਪਕ ਜਾਂਚ ਕੀਤੀ। ਮੁਹਿੰਮ ਦੌਰਾਨ ਕੁੱਲ 485 ਬਿਨਾਂ ਟਿਕਟ ਅਤੇ ਬੇਨਿਯਮੇ ਯਾਤਰੀਆਂ ਨੂੰ ਫੜਿਆ ਗਿਆ, ਜਿਨ੍ਹਾਂ ਤੋਂ ਲਗਭਗ 4.

Ad Position 21
No active advertisement
ਅਜੀਤ ਡੈਸਕ 18-11-2026
ਫ਼ਿਰੋਜ਼ਪੁਰ 17 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ 16 ਨਵੰਬਰ ਨੂੰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਬਿਨਾਂ ਟਿਕਟ ਯਾਤਰਾ ਅਤੇ ਬੇਨਿਯਮੀ ਯਾਤਰਾ ’ਤੇ ਰੋਕ ਲਗਾਉਣ ਦੇ ਉਦੇਸ਼ ਨਾਲ ‘‘ਫੋਰਟਰੈਸ ਚੈੱਕ’’ ਅਧੀਨ ਸਖ਼ਤ ਟਿਕਟ ਜਾਂਚ ਮੁਹਿੰਮ ਚਲਾਈ ਗਈ, ਜਿਸ ਵਿਚ 15 ਟਿਕਟ ਜਾਂਚ ਸਟਾਫ਼ ਅਤੇ ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਦੀ ਸਾਂਝੀ ਟੀਮ ਨੇ ਵਿਆਪਕ ਜਾਂਚ ਕੀਤੀ। ਮੁਹਿੰਮ ਦੌਰਾਨ ਕੁੱਲ 485 ਬਿਨਾਂ ਟਿਕਟ ਅਤੇ ਬੇਨਿਯਮੇ ਯਾਤਰੀਆਂ ਨੂੰ ਫੜਿਆ ਗਿਆ, ਜਿਨ੍ਹਾਂ ਤੋਂ ਲਗਭਗ 4.90 ਲੱਖ ਦਾ ਮਾਲੀਆ ਵਸੂਲਿਆ ਗਿਆ। ਰੇਲਵੇ ਵੱਲੋਂ ਚਲਾਇਆ ਜਾਣ ਵਾਲਾ ‘‘ਫੋਰਟਰੈਸ ਚੈੱਕ’’ ਇਕ ਵਿਸ਼ੇਸ਼ ਜਾਂਚ ਮੁਹਿੰਮ ਹੁੰਦੀ ਹੈ, ਜਿਸ ਤਹਿਤ ਕਿਸੇ ਸਟੇਸ਼ਨ, ਟਰੇਨ ਜਾਂ ਰੇਲ ਸੈਕਸ਼ਨ ਵਿਚ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਵਿਆਪਕ ਟਿਕਟ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਯਾਤਰੀਆਂ ਦੀਆਂ ਟਿਕਟਾਂ, ਪਛਾਣ ਪੱਤਰਾਂ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ। ਇਸ ਦਾ ਮੁੱਖ ਉਦੇਸ਼ ਬਿਨਾਂ ਟਿਕਟ ਯਾਤਰਾ ’ਤੇ ਰੋਕ ਲਗਾਉਣਾ ਹੈ। ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਮੇਸ਼ਾ ਜਾਇਜ਼ ਟਿਕਟ ਲੈ ਕੇ ਹੀ ਯਾਤਰਾ ਕਰਨ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ ਮੁਲਾਜ਼ਮਾਂ ਦੀ ਹੜਤਾਲ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਰਹੇਗੀ ਜਾਰੀ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ
Ad Position 24