18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਝੋਨੇ ਦੀ ਸਰਕਾਰੀ ਖਰੀਦ ਚਾਲੂ ਰੱਖਣ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਸਿੱਧੂਪੁਰ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਬੈਨਰ ਹੇਠ ਕਿਸਾਨੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਮਮਦੋਟ ਸਾਬ ਸਿੰਘ ਸੰਧੂ ਨੇ ਕਿਹਾ ਕਿ ਝੋਨੇ ਦੀ ਲਵਾਈ ਵੱਖ-ਵੱਖ ਸਮੇਂ ਹੋਣ ਕਾਰਨ ਕਈ ਕਿਸਮਾਂ ਦੀ ਫ਼ਸਲ ਅਜੇ ਖੇਤਾਂ ਵਿਚ ਖੜ੍ਹੀ ਹੈ ਅਤੇ ਵੱਡੀ ਮਾਤਰਾ ਵਿਚ ਝੋਨਾ ਮੰਡੀਆਂ ਵਿਚ ਵੀ ਪਿਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਬੈਨਰ ਹੇਠ ਕਿਸਾਨੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਮਮਦੋਟ ਸਾਬ ਸਿੰਘ ਸੰਧੂ ਨੇ ਕਿਹਾ ਕਿ ਝੋਨੇ ਦੀ ਲਵਾਈ ਵੱਖ-ਵੱਖ ਸਮੇਂ ਹੋਣ ਕਾਰਨ ਕਈ ਕਿਸਮਾਂ ਦੀ ਫ਼ਸਲ ਅਜੇ ਖੇਤਾਂ ਵਿਚ ਖੜ੍ਹੀ ਹੈ ਅਤੇ ਵੱਡੀ ਮਾਤਰਾ ਵਿਚ ਝੋਨਾ ਮੰਡੀਆਂ ਵਿਚ ਵੀ ਪਿਆ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੂਰੀ ਫ਼ਸਲ ਦੀ ਖਰੀਦ ਯਕੀਨੀ ਬਣਾਈ ਜਾਵੇ। ਇਸ ਮੌਕੇ ਇਕਬਾਲ ਸਿੰਘ ਸੱਪਾਂਵਾਲੀ, ਜੱਜ ਸਿੰਘ ਹਮਾਦ, ਗੁਰਮੀਤ ਸਿੰਘ ਘਲਖੁਰਦ, ਅਮ੍ਰਿਤਪਾਲ ਸਿੰਘ ਝੋਕ, ਗੁਰਪ੍ਰੀਤ ਸਿੰਘ ਚੱਕ ਖੁੰਦਰ, ਇੰਦਰਜੀਤ ਸਿੰਘ ਮਿਸ਼ਰੀ ਵਾਲਾ, ਮਹਿੰਦਰ ਸਿੰਘ ਰਹੀਮੇ ਕੇ, ਕੁਲਜੀਤ ਸਿੰਘ ਰਹੀਮੇ ਕੇ, ਜਸ਼ਨਦੀਪ ਸਿੰਘ ਨਿਆਜੀਆ, ਭਜਨ ਸਿੰਘ ਅਤੇ ਬਚਨ ਸਿੰਘ ਮਾਬੋਕੇ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ 1.27 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਵਾਸੀ ਖੁਦ ਦਰਜ ਕਰਨ ਪਰਿਵਾਰਕ ਵੇਰਵੇ ਡਿਪਟੀ ਕਮਿਸ਼ਨਰ ਵਲੋਂ ਸਹਿਯੋਗ ਦੀ ਅ...
Ad Position 24