ਮੰਡੀਆਂ ’ਚ ਝੋਨੇ ਦੀਆਂ ਢੇਰੀਆਂ ਦੇ ਅੰਬਾਰ, ਖ਼ਰੀਦ ਅਤੇ ਲਿਫਟਿੰਗ ਠੱਪ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਜੇਕਰ ਸਰਕਾਰ ਨੇ ਇਸ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਵਿੱਢਾਂਗੇ ਸੰਘਰਸ਼- ਪੀਰ ਮੁਹੰਮਦ
ਮੱਖੂ, 17 ਨਵੰਬਰ (ਵਰਿੰਦਰ ਮਨਚੰਦਾ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਨਾਲ-ਨਾਲ ਫ਼ਸਲ ਦੀ ਲਿਫਟਿੰਗ ਵੀ ਰੁਕ ਗਈ ਹੈ।
ਮੱਖੂ, 17 ਨਵੰਬਰ (ਵਰਿੰਦਰ ਮਨਚੰਦਾ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਨਾਲ-ਨਾਲ ਫ਼ਸਲ ਦੀ ਲਿਫਟਿੰਗ ਵੀ ਰੁਕ ਗਈ ਹੈ। ਜਿਸ ਕਾਰਨ ਕਿਸਾਨਾਂ ਦਾ ਆਰਥਿਕ ਪੱਖੋਂ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਬੈਠੇ ਹਨ, ਪਰ ਖ਼ਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਝੋਨਾ ਲੈ ਕੇ ਬੈਠੇ ਕਿਸਾਨਾਂ ਦੀ ਫ਼ਸਲ ਤੁਰੰਤ ਖ਼ਰੀਦੀ ਜਾਵੇ ਅਤੇ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਕਰਵਾਇਆ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਵੇਚ ਕੇ ਘਰਾਂ ਨੂੰ ਪਰਤ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੀਆਂ। ਇਸ ਸਬੰਧੀ ਮੱਖੂ ਦੀ ਮੁੱਖ ਦਾਣਾ ਮੰਡੀ ਵਿਚ ਵੀ ਖ਼ਰੀਦ ਅਤੇ ਲਿਫਟਿੰਗ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਮੰਡੀ ਵਿਚ ਕਰੀਬ 30 ਤੋਂ 35 ਢੇਰੀਆਂ ਝੋਨੇ ਦੀਆਂ ਵਿਕਣ ਲਈ ਪਈਆਂ ਹਨ ਅਤੇ ਕਿਸਾਨ ਕਈ ਦਿਨਾਂ ਤੋਂ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਢੇਰੀਆਂ ਨਾਲ ਸਬੰਧਤ ਝੋਨੇ ਦੀ ਮਾਤਰਾ ਕਰੀਬ 7 ਹਜ਼ਾਰ ਬੋਰੀ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਮੱਖੂ ਦੀ ਮੁੱਖ ਮੰਡੀ ਅਤੇ ਇਸ ਅਧੀਨ ਆਉਂਦੀਆਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਵਿਚੋਂ ਬਕਾਇਆ ਰਹਿੰਦੀ ਕਰੀਬ 5 ਲੱਖ ਬੋਰੀ ਝੋਨਾ ਸ਼ੈਲਰ ਮਾਲਕਾਂ ਲਿਫਟਿੰਗ ਨਹੀਂ ਕੀਤੀ ਜਾ ਰਹੀ। ਇਸ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ ਅਤੇ ਉਨ੍ਹਾਂ ਦੀ ਰਖਵਾਲੀ ਦੀ ਜ਼ਿੰਮੇਵਾਰੀ ਆੜ੍ਹਤੀਆਂ ਨੂੰ ਨਿਭਾਉਣੀ ਪੈ ਰਹੀ ਹੈ। ਮੰਡੀ ਵਿਚ ਬਣੀ ਇਸ ਸਥਿਤੀ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।