17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਫ਼ਿਰੋਜ਼ਪੁਰ ਸੈਂਟਰਲ ਜੇਲ੍ਹ ਦੀ ਕੰਟੀਨ ਅਤੇ ਮੈੱਸ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਦਸਤਕ ਰਸ ਅਤੇ ਮੁਰੱਬੇ ਸਮੇਤ ਖਾਣ-ਪੀਣ ਵਾਲੀਆਂ ਕਈ ਵਸਤਾਂ ਦੇ ਦੋ ਸੈਂਪਲ ਭਰੇ

ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ): ਫ਼ਿਰੋਜ਼ਪੁਰ ਸੈਂਟਰਲ ਜੇਲ੍ਹ ਵਿਚ ਕੈਦੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਖਾਣੇ ਦੀ ਗੁਣਵੱਤਾ ਅਤੇ ਸਫ਼ਾਈ ਦੇ ਪ੍ਰਬੰਧਾਂ ਦੀ ਜਾਂਚ ਕਰਨ ਲਈ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ, ਰਸੋਈ ਵਿਚ ਸਾਫ਼-ਸਫ਼ਾਈ, ਖੁਰਾਕੀ ਵਸਤਾਂ ਦੀ ਸਟੋਰੇਜ ਅਤੇ ਭੋਜਨ ਤਿਆਰ ਕਰਨ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ।

Ad Position 21
No active advertisement
ਸੈਂਟਰਲ ਜੇਲ੍ਹ ਦੀ ਕੰਟੀਨ ਅਤੇ ਮੈੱਸ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਚੈਕਿੰਗ ਦੀ ਤਸਵੀਰ। ਅਜੀਤ ਤਸਵੀਰ 18-11-2026
ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ): ਫ਼ਿਰੋਜ਼ਪੁਰ ਸੈਂਟਰਲ ਜੇਲ੍ਹ ਵਿਚ ਕੈਦੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਖਾਣੇ ਦੀ ਗੁਣਵੱਤਾ ਅਤੇ ਸਫ਼ਾਈ ਦੇ ਪ੍ਰਬੰਧਾਂ ਦੀ ਜਾਂਚ ਕਰਨ ਲਈ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ, ਰਸੋਈ ਵਿਚ ਸਾਫ਼-ਸਫ਼ਾਈ, ਖੁਰਾਕੀ ਵਸਤਾਂ ਦੀ ਸਟੋਰੇਜ ਅਤੇ ਭੋਜਨ ਤਿਆਰ ਕਰਨ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਵਿਭਾਗੀ ਟੀਮ ਨੇ ਕੰਟੀਨ ਵਿਚੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਕੁੱਲ ਦੋ ਸੈਂਪਲ ਲਏ। ਜਿਨ੍ਹਾਂ ਵਿਚ ਰਸ ਦਾ ਇਕ ਅਤੇ ਮੁਰੱਬੇ ਦਾ ਇਕ ਸੈਂਪਲ ਸ਼ਾਮਲ ਹੈ। ਵਿਭਾਗ ਵਲੋਂ ਦੋਵੇਂ ਨਮੂਨੇ ਜਾਂਚ ਲਈ ਲੈਬਾਰਟਰੀ ਵਿਚ ਭੇਜ ਦਿੱਤੇ ਗਏ ਹਨ। ਇਨ੍ਹਾਂ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਸਬੰਧਤ ਖੁਰਾਕੀ ਵਸਤਾਂ ਦੀ ਗੁਣਵੱਤਾ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਇਸ ਮੌਕੇ ਟੀਮ ਵਲੋਂ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੇ ਸਬੰਧਤ ਸਟਾਫ਼ ਨੂੰ ਰਸੋਈ ਅਤੇ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ ’ਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਖਾਣ-ਪੀਣ ਵਾਲੀਆਂ ਵਸਤਾਂ ਨੂੰ ਸਹੀ ਤਾਪਮਾਨ ਅਤੇ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਅਤੇ ਫੂਡ ਸੇਫਟੀ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਵਿਭਾਗੀ ਅਧਿਕਾਰੀਆਂ ਅਨੁਸਾਰ ਲੈਬਾਰਟਰੀ ਦੀਆਂ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਵਿਭਾਗ ਅਧਿਕਾਰੀ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਕੈਦੀਆਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੋਣ ਕਾਰਨ ਉਨ੍ਹਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ, ਤਾਂ ਜੋ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਸਬੰਧੀ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਤਹਿਸੀਲ ਪੱਧਰ ’ਤੇ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਚ.ਡੀ.ਐਫ.ਸੀ ਬੈਂਕ ਮੱਲਾਂਵਾਲਾ ’ਚ ਕੈਸ਼ ਦੀ ਕਿੱਲਤ ਸਾਰਾ ਦਿਨ ਬੈਂਕ ’ਚ ਬੈਠਣ ਦੇ ਬਾਵਜੂਦ ਨਹੀਂ ਮਿਲਦੀ ਨਕਦੀ, ਏ.ਟੀ.ਐਮ...
Ad Position 24