17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਾਲਾਨਾ ਸਮਾਰੋਹ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਬੰਨ੍ਹਿਆਂ ਰੰਗ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਾਲਾਨਾ ਸਮਾਰੋਹ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 18-11-2026
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਾਲਾਨਾ ਸਮਾਰੋਹ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਐਵਾਰਡੀ ਨੇ ਕੀਤੀ, ਜਦਕਿ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਗੀਤਾਂ, ਲੋਕ ਨਾਚਾਂ ਅਤੇ ਹੋਰ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ’ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਆਕਰਸ਼ਨ ਸਾਲ ਭਰ ਦੌਰਾਨ ਵੱਖ-ਵੱਖ ਮੁਕਾਬਲਿਆਂ ਅਤੇ ਅਕਾਦਮਿਕ ਖੇਤਰ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਰਿਹਾ, ਜਿਨ੍ਹਾਂ ਨੂੰ ਇਨਾਮ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਚੰਗੇ ਅੰਕ ਲੈਣਾ ਹੀ ਨਹੀਂ, ਸਗੋਂ ਬੱਚਿਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਅਧਿਆਪਕਾਂ ਦੇ ਨਾਲ-ਨਾਲ ਭਾਰਤੀ ਏਅਰਟੇਲ ਫਾਊਂਡੇਸ਼ਨ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਗੁਰਜਿੰਦਰ ਪਾਲ ਸਿੰਘ ਸ਼ਿਵ ਤਿਰਪਾਲ ਕੇ ਦਾ ਰੋਡ ਸ਼ੋਅ ਰਾਹੀਂ ਸ਼ਕਤੀ ਪ੍ਰਦਰਸ਼ਨ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ... ਅਗਲੀ ਖ਼ਬਰ 80 ਸਾਲ ਦੀ ਉਮਰ ’ਚ ਵੀ ਖੇਡ ਮੈਦਾਨ ’ਚ ਗੁਰਦਿਆਲ ਸਿੰਘ ਵਿਰਕ ਨੇ ਗੱਡੇ ਜਿੱਤ ਦੇ ਝੰਡੇ
Ad Position 24