19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਈਸਕ੍ਰੀਮ ਕੋਨ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਜ਼ੀਰਾ,18 ਨਵੰਬਰ (ਰਜਨੀਸ਼ ਕਥੂਰੀਆ)- ਬੀਤੀ ਰਾਤ ਸਥਾਨਕ ਸ਼ਹਿਰ ਵਿਖੇ ਆਈਸਕ੍ਰੀਮ ਕੋਣ ਬਣਾਉਣ ਵਾਲੀ ਇਕ ਫੈਕਟਰੀ ’ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਇਸ ਦੌਰਾਨ ਸੂਚਨਾ ਦੇਣ ’ਤੇ ਨਗਰ ਕੌਂਸਲ ਜ਼ੀਰਾ ਦੀ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕਿ ਅੱਗ ’ਤੇ ਕਾਬੂ ਪਾਇਆ।

Ad Position 21
No active advertisement
ਅਜੀਤ ਡੈਸਕ 19-11-2026
ਜ਼ੀਰਾ,18 ਨਵੰਬਰ (ਰਜਨੀਸ਼ ਕਥੂਰੀਆ)- ਬੀਤੀ ਰਾਤ ਸਥਾਨਕ ਸ਼ਹਿਰ ਵਿਖੇ ਆਈਸਕ੍ਰੀਮ ਕੋਣ ਬਣਾਉਣ ਵਾਲੀ ਇਕ ਫੈਕਟਰੀ ’ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਇਸ ਦੌਰਾਨ ਸੂਚਨਾ ਦੇਣ ’ਤੇ ਨਗਰ ਕੌਂਸਲ ਜ਼ੀਰਾ ਦੀ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕਿ ਅੱਗ ’ਤੇ ਕਾਬੂ ਪਾਇਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਵਿਜੇ ਕੁਮਾਰ ਉਰਫ ਸੋਨੂੰ ਉਪਲ ਵਾਸੀ ਸਮਾਧੀ ਰੋਡ ਜ਼ੀਰਾ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਰੂਬਲ ਉੱਪਲ ਨੂੰ ਬਗਲਾ ਮੁਖੀ ਮੰਦਰ ਨੇੜੇ,ਕੱਚਾ ਮਨਸੂਰ ਦੇਵਾ ਰੋਡ ਜ਼ੀਰਾ ’ਤੇ ਆਈਸਕ੍ਰੀਮ ਦੇ ਕੋਨ ਬਣਾਉਣ ਵਾਲੀ ਮੈਸਰਜ ਉੱਪਲ ਇੰਟਰਪ੍ਰਾਈਜਜ ਨਾਮ ਦੀ ਇਕ ਫੈਕਟਰੀ ਬਣਾ ਕੇ ਦਿੱਤੀ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਅਚਾਨਕ ਫੈਕਟਰੀ ਵਿਚ ਅੱਗ ਲੱਗ ਗਈ ਅਤੇ ਫੈਕਟਰੀ ਵਿਚ ਪਏ ਵੱਡੀ ਮਾਤਰਾ ਵਿਚ ਆਈਸਕ੍ਰੀਮ ਕੋਨ ਅੱਗ ਲੱਗਣ ਕਾਰਨ ਸੜ ਗਏ ਅਤੇ ਹੋਰ ਵੀ ਕਾਫੀ ਸਮਾਨ ਦਾ ਨੁਕਸਾਨ ਹੋ ਗਿਆ। ਉਸ ਨੇ ਦੱਸਿਆ ਕਿ ਇਸ ਦੌਰਾਨ ਉਹਨਾਂ ਨੇ ਨਗਰ ਕੌਂਸਲ ਦਫਤਰ ਜ਼ੀਰਾ ਵਿਖੇ ਫੋਨ ਕਰਕੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਤੇ ਫਾਇਰ ਬ੍ਰਿਗੇਡ ਦੇ ਸਟਾਫ ਨੇ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ ਪਰ ਇਸ ਦੌਰਾਨ ਲਗਭਗ 12 -13 ਲੱਖ ਰੁਪਏ ਦੇ ਸਮਾਨ ਦਾ ਨੁਕਸਾਨ ਹੋ ਚੁੱਕਾ ਸੀ। ਜਦੋਂਕਿ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24