19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਦੇ ਮੁੱਖ ਗੇਟ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਇਕ 72 ਸਾਲਾ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਦੇ ਮੁੱਖ ਗੇਟ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਇਕ 72 ਸਾਲਾ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਸੁਰਿੰਦਰ ਪਾਲ ਸਿੰਘ ਪੁੱਤਰ ਖਰੈਤੀ ਲਾਲ, ਵਾਸੀ ਨੇੜੇ ਆਈਸ ਫ਼ੈਕਟਰੀ, ਹਨੂੰਮਾਨ ਮੰਦਰ ਅੱਡਾ ਲਾਲ ਕੁੜਤੀ ਥਾਣਾ ਕੈਂਟ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਪਿੰਡ ਝੋਕ ਹਰੀ ਹਰ ਵਿਖੇ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਬੀਤੀ 11 ਨਵੰਬਰ 2026 ਨੂੰ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਸਵੇਰੇ ਕਰੀਬ ਆਪਣੀ ਦੁਕਾਨ ’ਤੇ ਗਿਆ ਸੀ। ਰਾਤ ਨੂੰ ਦੁਕਾਨ ਦਾ ਸਾਮਾਨ ਸੰਭਾਲਣ ਉਪਰੰਤ ਜਦੋਂ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ, ਤਾਂ ਰਾਤ ਦੇ ਕਰੀਬ 8 ਵਜੇ ਜਦੋਂ ਉਹ ਕੈਂਟੋਨਮੈਂਟ ਦੇ ਮੇਨ ਗੇਟ ਕੋਲ ਪੁੱਜਿਆ, ਤਾਂ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸੁਰਿੰਦਰ ਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਨੰਬਰ 201 ਮਿਤੀ 17 ਨਵੰਬਰ 2026 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਪੜਤਾਲ ਏ.ਐੱਸ.ਆਈ. ਜਸਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਰੱਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਸਟੋਰ ਮਾਲਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਆਈਸਕ੍ਰੀਮ ਕੋਨ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
Ad Position 24